ਜ਼ਿਮਨੀ ਚੋਣਾਂ ''ਚ ਜਿੱਤ ਨੇ AAP ਵੱਲੋਂ ਕੀਤੇ ਗਏ ਕੰਮਾਂ ''ਤੇ ਲਾਈ ਮੋਹਰ ; ਹਲਕਾ ਇੰਚਾਰਜ ਸ਼ਮਸ਼ੇਰ ਸਿੰਘ
Saturday, Nov 23, 2024 - 08:43 PM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ''ਪੰਜਾਬ ਦੀਆਂ ਜ਼ਿਮਨੀ ਚੋਣਾਂ ਵਿੱਚ ਹੋਈ 'ਆਮ ਆਦਮੀ ਪਾਰਟੀ' ਦੀ ਸ਼ਾਨਦਾਰ ਜਿੱਤ ਨੇ 'ਆਪ' ਸਰਕਾਰ ਵੱਲੋਂ ਪਿਛਲੇ ਕਰੀਬ ਤਿੰਨ ਸਾਲਾਂ ਦੇ ਅਰਸੇ ਦੌਰਾਨ ਕੀਤੇ ਗਏ ਲੋਕ ਹਿੱਤ ਦੇ ਕੰਮਾਂ 'ਤੇ ਮੋਹਰ ਲਾਈ ਹੈ ਅਤੇ ਇਨ੍ਹਾਂ ਚੋਣ ਨਤੀਜਿਆਂ ਨੇ ਸਾਫ਼ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ 'ਆਮ ਆਦਮੀ ਪਾਰਟੀ' ਦੇ ਨਾਲ ਚੱਟਾਨ ਵਾਂਗ ਖੜ੍ਹੇ ਹਨ।'' ਇਨ੍ਹਾਂ ਸਬਦਾਂ ਦਾ ਪ੍ਰਗਟਾਵਾ 'ਆਮ ਆਦਮੀ ਪਾਰਟੀ' ਦੇ ਜ਼ਿਲ੍ਹਾ ਪ੍ਰਧਾਨ ਸ਼ਹਿਰੀ ਤੇ ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਵੱਲੋਂ ਸਥਾਨਕ ਮਹਾਰਾਜਾ ਰਣਜੀਤ ਸਿੰਘ ਪਾਰਕ ਵਿਖੇ ਜ਼ਿਮਨੀ ਚੋਣਾਂ ਚ ਜਿੱਤ ਦੀ ਖੁਸ਼ੀ ਵਿੱਚ ਜਸ਼ਨ ਮਨਾਏ ਜਾਣ ਮੌਕੇ ਕੀਤਾ ਗਿਆ।
ਸ਼ਮਸ਼ੇਰ ਸਿੰਘ ਨੇ ਕਿਹਾ ਕਿ 'ਆਮ ਆਦਮੀ ਪਾਰਟੀ' ਵੱਲੋਂ ਇਹ ਜ਼ਿਮਨੀ ਚੋਣਾਂ ਰਿਵਾਇਤੀ ਪਾਰਟੀਆਂ ਦੇ ਉਲਟ ਪੂਰੀ ਇਮਾਨਦਾਰੀ ਅਤੇ ਨਿਰਪੱਖਤਾ ਨਾਲ ਲੜੀਆਂ ਗਈਆਂ ਸਨ, ਜਿਸ ਵਿੱਚ ਲੋਕਾਂ ਵੱਲੋਂ ਮਿਲੇ ਫਤਵੇ ਨੇ ਇਹ ਸਾਬਿਤ ਕਰ ਦਿੱਤਾ ਹੈ ਕਿ ਪੰਜਾਬ ਦੇ ਲੋਕ 'ਆਮ ਆਦਮੀ ਪਾਰਟੀ' ਦੀ ਸਰਕਾਰ ਵੱਲੋਂ ਕੀਤੇ ਜਾ ਰਹੇ ਕੰਮਾਂ ਤੋਂ ਖੁਸ਼ ਤੇ ਸੰਤੁਸ਼ਟ ਹਨ। ਉਨ੍ਹਾਂ ਕਿਹਾ ਕਿ ਡੇਰਾ ਬਾਬਾ ਨਾਨਕ ਹਲਕੇ ਤੋਂ 'ਆਮ ਆਦਮੀ ਪਾਰਟੀ' ਦੇ ਉਮੀਦਵਾਰ ਗੁਰਦੀਪ ਸਿੰਘ ਰੰਧਾਵਾ ਦੀ ਸ਼ਾਨਦਾਰ ਜਿੱਤ ਨੇ ਸਿਰਫ਼ ਕਾਂਗਰਸ ਦੇ ਗੜ੍ਹ ਨੂੰ ਹੀ ਢਹਿ ਢੇਰੀ ਨਹੀਂ ਕੀਤਾ ਹੈ ਸਗੋਂ ਕਾਂਗਰਸ ਪਾਰਟੀ ਦੇ ਆਗੂਆਂ ਦੇ ਹੰਕਾਰ ਨੂੰ ਵੀ ਤੋੜਿਆ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਮੁੜ ਹੋਣ ਲੱਗੀਆਂ ਚੋਣਾਂ, ਜਾਰੀ ਹੋ ਗਿਆ ਨੋਟੀਫਿਕੇਸ਼ਨ
ਹਲਕਾ ਇੰਚਾਰਜ ਸ਼ਮਸ਼ੇਰ ਸਿੰਘ ਨੇ ਕਿਹਾ ਕਿ ਇਹ ਜ਼ਿਮਨੀ ਚੋਣਾਂ 'ਆਮ ਆਦਮੀ ਪਾਰਟੀ' ਦੀ ਕਾਰਗੁਜ਼ਾਰੀ ਦੇ ਨਾਲ-ਨਾਲ 2027 ਲਈ ਪੰਜਾਬ ਦੇ ਲੋਕਾਂ ਦੇ ਰੁਝਾਨ ਵਜੋਂ ਵੀ ਵੇਖੀਆਂ ਜਾ ਰਹੀਆਂ ਸਨ ਅਤੇ ਇਨ੍ਹਾਂ ਚੋਣਾਂ ਵਿੱਚ 'ਆਮ ਆਦਮੀ ਪਾਰਟੀ' ਦੀ ਹੋਈ ਸ਼ਾਨਦਾਰ ਜਿੱਤ ਨੇ 2027 ਵਿੱਚ ਪਾਰਟੀ ਦੀ ਜਿੱਤ ਦਾ ਵੀ ਮੁੱਢ ਬੰਨ੍ਹ ਦਿੱਤਾ ਹੈ। ਇਸ ਮੌਕੇ ਪਾਰਟੀ ਵਰਕਰਾਂ ਵੱਲੋਂ ਆਤਿਸ਼ਬਾਜੀ ਕੀਤੀ ਗਈ ਅਤੇ ਢੋਲ ਵਜਾ ਕੇ ਭੰਗੜੇ ਪਾਉਣ ਤੋਂ ਇਲਾਵਾ ਇਕ-ਦੂਜੇ ਦਾ ਮੂੰਹ ਮਿੱਠਾ ਕਰਵਾ ਕੇ ਜਿੱਤ ਦੇ ਜਸ਼ਨ ਮਨਾਏ ਗਏ। ਇਸ ਮੌਕੇ ਰਣਜੀਤ ਸਿੰਘ ਜੀਵਨਚੱਕ, ਪ੍ਰਿੰਸੀਪਲ ਸੰਸਾਰ ਸਿੰਘ, ਪੰਕਜ ਬਹਿਰਾਮਪੁਰ, ਮੋਨੂੰ ਝਬਕਰਾ, ਹਰਪਾਲ ਸਿੰਘ ਜੋਗਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ 'ਆਪ' ਵਰਕਰ ਹਾਜ਼ਰ ਸਨ।
ਇਹ ਵੀ ਪੜ੍ਹੋ- ਜ਼ਿਮਨੀ ਚੋਣਾਂ 'ਚ ਸ਼ਾਨਦਾਰ ਜਿੱਤ ਮਗਰੋਂ CM ਮਾਨ ਨੇ ਜੇਤੂ ਉਮੀਦਵਾਰਾਂ ਨੂੰ ਦਿੱਤੀ ਵਧਾਈ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e