ਸਹਾਇਕ ਧੰਦਾ ਸ਼ੁਰੂ ਕਰਕੇ ਪ੍ਰੇਰਣਾ ਸਰੋਤ ਬਣਿਆ ਕੰਬਾਇਨਾਂ ਦਾ ਮਾਲਕ ਕਿਸਾਨ ਕੁਲਵਿੰਦਰ ਸਿੰਘ
Thursday, Nov 26, 2020 - 12:45 PM (IST)

ਗੁਰਦਾਸਪੁਰ (ਹਰਮਨ) - ਗੁਰਦਾਸਪੁਰ ਜ਼ਿਲ੍ਹੇ ਨਾਲ ਸਬੰਧਿਤ ਪਿੰਡ ਕੋਟਲੀ ਸ਼ਾਹਪੁਰ ਦਾ ਇਕ ਅਗਾਂਹਵਧੂ ਕਿਸਾਨ ਕੁਲਵਿੰਦਰ ਸਿੰਘ ਹੋਰ ਕਿਸਾਨਾਂ ਲਈ ਪ੍ਰੇਰਣਾ ਸ੍ਰੋਤ ਬਣ ਰਿਹਾ ਹੈ। ਇਸ ਕਿਸਾਨ ਨੇ ਦੇਸੀ ਮੁਰਗੇ ਅਤੇ ਮੁਰਗੀਆਂ ਪਾਲਣ ਦੇ ਕੰਮ ਨੂੰ ਸਹਾਇਕ ਧੰਦਾ ਬਣਾਇਆ ਹੈ। ਕਿਸਾਨ ਦੀ ਖਾਸੀਅਤ ਇਹ ਹੈ ਕਿ ਉਸ ਕੋਲ ਤਿੰਨ ਕੰਬਾਇਨਾਂ ਅਤੇ ਖੇਤੀਬਾੜੀ ਦੇ ਹੋਰ ਸੰਦ ਵੀ ਮੌਜੂਦ ਹਨ। ਉਸ ਦੀ ਆਰਥਿਕ ਹਾਲਤ ਵੀ ਬਹੁਤ ਵਧੀਆ ਹੈ ਪਰ ਇਸ ਦੇ ਬਾਵਜੂਦ ਉਸ ਨੇ ਸਹਾਇਕ ਧੰਦੇ ਵਜੋਂ ਦੇਸੀ ਮੁਰਗੇ ਤੇ ਮੁਰਗੀਆਂ ਪਾਲਣ ਦਾ ਕੰਮ ਸ਼ੁਰੂ ਕੀਤਾ ਹੈ।
ਪੜ੍ਹੋ ਇਹ ਵੀ ਖਬਰ - Health Tips: ਸਰਦੀਆਂ ‘ਚ ਹਰ ਸਮੇਂ ਕੀ ਤੁਹਾਡੇ ਹੱਥ-ਪੈਰ ਰਹਿੰਦੇ ਨੇ ਬਹੁਤ ਜ਼ਿਆਦਾ ਠੰਡੇ ਤਾਂ ਜ਼ਰੂਰ ਪੜ੍ਹੋ ਇਹ ਖ਼ਬਰ
ਪੜ੍ਹੋ ਇਹ ਵੀ ਖਬਰ - Health Tips: ਸਰਦੀਆਂ ‘ਚ ‘ਭਾਰ ਘਟਾਉਣ’ ਦੇ ਚਾਹਵਾਨ ਲੋਕ ਖ਼ੁਰਾਕ ’ਚ ਕਦੇ ਨਾ ਸ਼ਾਮਲ ਕਰਨ ਇਹ ਚੀਜ਼ਾਂ
ਇਸ ਮੌਕੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਖੇਤੀਬਾੜੀ ਵਿਸਥਾਰ ਅਫ਼ਸਰ ਬਲਜਿੰਦਰਜੀਤ ਸਿੰਘ ਨੇ ਇਸ ਕਿਸਾਨ ਨਾਲ ਗੱਲਬਾਤ ਕਰਨ ਤੋਂ ਬਾਅਦ ਦੱਸਿਆ ਕਿ ਅਜਿਹੇ ਮਿਹਨਤੀ ਕਿਸਾਨਾਂ ਕੋਲੋਂ ਹੋਰ ਕਿਸਾਨਾਂ ਨੂੰ ਵੀ ਸੇਧ ਲੈਣ ਦੀ ਜ਼ਰੂਰਤ ਹੈ। ਉਨ੍ਹਾਂ ਕਿਹਾ ਕਿ ਅਜੋਕੇ ਦੌਰ ਵਿਚ ਹਰੇਕ ਕਿਸਾਨ ਨੂੰ ਸਿਰਫ਼ ਫ਼ਸਲਾਂ ’ਤੇ ਨਿਰਭਰ ਰਹਿਣ ਦੀ ਬਜਾਏ ਸਹਾਇਕ ਧੰਦੇ ਅਪਣਾਉਣ ਦੀ ਲੋੜ ਹੈ।
ਪੜ੍ਹੋ ਇਹ ਵੀ ਖਬਰ - Health Tips: ਤੇਜ਼ੀ ਨਾਲ ਭਾਰ ਘਟਾਉਣ ਦੇ ਚਾਹਵਾਨ ਲੋਕ ਰੋਜ਼ਾਨਾ ਕਰਨ ਇਨ੍ਹਾਂ ਚੀਜ਼ਾਂ ਦੀ ਵਰਤੋਂ, ਹੋਵੇਗਾ ਫ਼ਾਇਦਾ