ਸਹਾਇਕ ਕਮਿਸ਼ਨਰ ਗੁਰਦਾਸਪੁਰ ਵਲੋਂ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਮਨਾਉਣ ਸਬੰਧੀ ਅਧਿਕਾਰੀਆਂ ਨਾਲ ਮੀਟਿੰਗ
Thursday, Jul 23, 2026 - 04:26 PM (IST)
ਗੁਰਦਾਸਪੁਰ(ਹਰਜਿੰਦਰ ਸਿੰਘ ਗੋਰਾਇਆ)- ਸ੍ਰੀ ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਗੁਰਦਾਸਪੁਰ ਵਿਖੇ ਮਨਾਏ ਜਾਣ ਵਾਲੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਬੰਧੀ ਸਮੂਹ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਉਸ ਮੌਕੇ ਐੱਸ ਡੀ ਐੱਮ ਗੁਰਦਾਸਪੁਰ ਅਸ਼ੋਕ ਕੁਮਾਰ ਵੀ ਮੌਜੂਦ ਸਨ। ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਮੀਟਿੰਗ ਕਰਦਿਆਂ ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਜ) ਗੁਰਦਾਸਪੁਰ ਵਲੋਂ ਸਮੂਹ ਅਧਿਕਾਰੀਆਂ ਨੂੰ ਆਜ਼ਾਦੀ ਦਿਵਸ ਸਮਾਗਮ ਸਫਲਤਾਪੂਰਵਕ ਢੰਗ ਨਾਲ ਨੇਪਰੇ ਚਾੜ੍ਹਣ ਦੀਆਂ ਹਦਾਇਤਾਂ ਕੀਤੀਆਂ।
ਇਹ ਵੀ ਪੜ੍ਹੋ-ਪੰਜਾਬ ਦੇ ਸਰਹੱਦੀ ਪਿੰਡਾਂ ’ਚ ਖਤਰੇ ਦੀ ਘੰਟੀ, ਲਗਾਤਾਰ ਬਾਰਿਸ਼ ਲਿਆ ਸਕਦੀ ਵੱਡੀ ਆਫਤ
ਮੀਟਿੰਗ ਦੌਰਾਨ ਉਨਾਂ ਨੇ ਦੱਸਿਆ ਕਿ ਗੁਰਦਾਸਪੁਰ ਵਿਖੇ 15 ਅਗਸਤ ਨੂੰ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਸਥਾਨਕ ਲੈਫ. ਸ਼ਹੀਦ ਨਵਦੀਪ ਸਿੰਘ (ਅਸ਼ੋਕ ਚੱਕਰ) ਖੇਡ ਸਟੇਡੀਅਮ ਵਿਖੇ ਮਨਾਇਆ ਜਾਵੇਗਾ। ਉਨਾਂ ਪੀ.ਡਬਲਿਊ.ਡੀ. ਪੁਲਿਸ, ਸਿਹਤ, ਜ਼ਿਲ੍ਹਾ ਸਿੱਖਿਆ ਅਫਸਰ, ਨਗਰ ਕੌਂਸਲ ਦੇ ਅਧਿਕਾਰੀਆਂ, ਜ਼ਿਲ੍ਹਾ ਮੰਡੀ ਅਫਸਰ, ਜ਼ਿਲਾ ਪ੍ਰੋਗਰਾਮ ਅਫਸਰ, ਡੀ.ਐਫ.ਐਸ.ਸੀ, ਬਾਗਬਾਨੀ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੂੰ ਸਮੇਂ ਸਿਰ ਪ੍ਰਬੰਧ ਮੁਕੰਮਲ ਕਰਨ ਲਈ ਕਿਹਾ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਕਰੋੜਾਂ ਦੀ ਹੈਰੋਇਨ ਨਾਲ ਤਸਕਰ ਗ੍ਰਿਫਤਾਰ, ਪੁੱਛਗਿੱਛ ਦੌਰਾਨ ਹੋ ਸਕਦੇ ਵੱਡੇ ਖੁਲਾਸੇ
ਉਨਾਂ ਸੈਨਿਕ ਵੈਲਫੇਅਰ ਵਿਭਾਗ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਕਿਹਾ ਕਿ ਸਟੇਡੀਅਮ ਵਿਖੇ ਪਿਛਲੇ ਸਾਲਾਂ ਦੀ ਤਰਾਂ ਇਸ ਵਾਰ ਵੀ ਸ਼ਹੀਦਾਂ ਨੂੰ ਸਮਰਪਿਤ ਗੈਲਰੀ ਸਥਾਪਤ ਕੀਤੀ ਜਾਵੇ ਤਾਂ ਜੋ ਸਮਾਗਮ ਵਿਚ ਸ਼ਿਰਕਤ ਕਰਨ ਵਾਲੀ ਹਰ ਸ਼ਖਸ਼ੀਅਤ ਵਲੋਂ ਸਟੇਡੀਅਮ ਵਿਚ ਦਾਖਲ ਹੋਣ ਤੋਂ ਪਹਿਲਾਂ ਸ਼ਹੀਦਾਂ ਨੂੰ ਸਿਜਦਾ ਕੀਤਾ ਜਾ ਸਕੇ। ਨਾਲ ਹੀ ਉਨਾਂ ਸ਼ਹਿਰ ਦੇ ਮੁੱਖ ਚੌਂਕਾਂ ਵਿਚ ਸ਼ਹੀਦਾਂ ਨੂੰ ਸਮਰਪਿਤ ਗੇਟ ਬਣਾਉਣ ਦੀ ਹਦਾਇਤ ਵੀ ਕੀਤੀ।
ਇਹ ਵੀ ਪੜ੍ਹੋ- ਪੰਜਾਬ 'ਚ ਖਤਰੇ ਦੀ ਘੰਟੀ! ਰਾਵੀ ਦਰਿਆ ਨੇ ਧਾਰਿਆ ਭਿਆਨਕ ਰੂਪ, ਟੁੱਟਿਆ ਅੱਧੀ ਦਰਜਨ ਪਿੰਡਾਂ ਦਾ ਸੰਪਰਕ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
