ਡਿਊਟੀ ਦੌਰਾਨ ਕਰੰਟ ਲੱਗਣ ਨਾਲ ਸਹਾਇਕ ਲਾਈਨਮੈਨ ਦੀ ਮੌਤ

Sunday, Apr 30, 2023 - 05:40 PM (IST)

ਡਿਊਟੀ ਦੌਰਾਨ ਕਰੰਟ ਲੱਗਣ ਨਾਲ ਸਹਾਇਕ ਲਾਈਨਮੈਨ ਦੀ ਮੌਤ

ਦੀਨਾਨਗਰ (ਹਰਜਿੰਦਰ ਗੋਰਾਇਆ)- ਸਬ ਡਵੀਜ਼ਨ ਦੀਨਾਨਗਰ ਵਿਖੇ ਤਾਇਨਾਤ ਸਹਾਇਕ ਲਾਈਨਮੈਨ ਰਾਜ ਪਾਲ ਜੋ ਦੇਰ ਸ਼ਾਮ ਲਾਈਨ  'ਤੇ ਬਿਜਲੀ ਠੀਕ ਕਰ ਰਿਹਾ ਸੀ, ਇਸ ਦੌਰਾਨ ਕਰੰਟ ਲੱਗਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ।

ਇਹ ਵੀ ਪੜ੍ਹੋ- ਸ਼੍ਰੋਮਣੀ ਕਮੇਟੀ ਸ੍ਰੀ ਦਰਬਾਰ ਸਾਹਿਬ ਬਾਰੇ ਪ੍ਰਕਾਸ਼ਿਤ ਕਰੇਗੀ ਵਿਸ਼ੇਸ਼ ਸਚਿੱਤਰ ਪੁਸਤਕ : ਐਡਵੋਕੇਟ ਧਾਮੀ

ਮਿਲੀ ਜਾਣਕਾਰੀ ਅਨੁਸਾਰ ਬਹਿਰਾਮਪੁਰ ਰੋਡ ਤੇ ਸ਼ੈਲਰ ਨੇੜੇ ਬਿਜਲੀ ਸਪਲਾਈ ਠੀਕ ਕਰ ਰਿਹਾ ਸੀ, ਅਚਾਨਕ ਕਰੰਟ ਲੱਗਣ ਕਾਰਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਪਾਵਰਕਾਮ ਵੱਲੋਂ ਵਿਭਾਗੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਸੜਕ ਹਾਦਸਾ: ਟਰੱਕ ਤੇ ਟਰਾਲੇ ਵਿਚਾਲੇ ਭਿਆਨਕ ਟੱਕਰ, ਚਾਲਕ ਦੀਆਂ ਟੁੱਟੀਆਂ ਲੱਤਾਂ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।


author

Shivani Bassan

Content Editor

Related News