ਪੈਨਸ਼ਨ ਕੇਸ ਪਾਸ ਕਰਵਾਉਣ ਬਦਲੇ ਵਿਜੀਲੈਂਸ ਬਿਊਰੋ ਵੱਲੋਂ ਰਿਸ਼ਵਤ ਲੈਂਦਾ ਸਹਾਇਕ ਖਜ਼ਾਨਾ ਅਫ਼ਸਰ ਗ੍ਰਿਫ਼ਤਾਰ
Friday, Mar 22, 2024 - 02:07 PM (IST)
ਅੰਮ੍ਰਿਤਸਰ (ਜਸ਼ਨ/ਇੰਦਰਜੀਤ)-ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿਚ ਭ੍ਰਿਸ਼ਟਾਚਾਰ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੀਰਵਾਰ ਨੂੰ ਮੁਨੀਸ਼ ਕੁਮਾਰ, ਸਹਾਇਕ ਖਜ਼ਾਨਾ ਅਫ਼ਸਰ (ਏ. ਟੀ. ਓ.), ਅੰਮ੍ਰਿਤਸਰ ਨੂੰ ਇੱਕ ਪੈਨਸ਼ਨ ਕੇਸ ਪਾਸ ਕਰਨ ਦੇ ਬਦਲੇ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਨਰੇਸ਼ ਡੋਗਰਾ ਵਾਸੀ ਬਜ਼ਾਰ ਨਰਸਿੰਘ, ਅੰਮ੍ਰਿਤਸਰ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ’ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਇਹ ਵੀ ਪੜ੍ਹੋ : ਹੋਲੇ ਮਹੱਲੇ ’ਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਆ ਰਹੀ ਸੰਗਤ ਲਈ ਰਿਹਾਇਸ਼ ਦੇ ਖ਼ਾਸ ਪ੍ਰਬੰਧ
ਬੁਲਾਰੇ ਨੇ ਦੱਸਿਆ ਕਿ ਸ਼ਿਕਾਇਤ ਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰ ਕੇ ਦੋਸ਼ ਲਾਇਆ ਹੈ ਕਿ ਉਕਤ ਮੁਲਜ਼ਮ ਏ. ਟੀ. ਓ. ਉਸ ਦਾ ਪੈਨਸ਼ਨ ਕੇਸ ਪਾਸ ਕਰਾਉਣ ਲਈ 20 ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕਰ ਰਿਹਾ ਹੈ। ਬੁਲਾਰੇ ਨੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਜਾਂਚ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਵੱਲੋਂ ਟਰੈਪ ਲਗਾ ਕੇ ਮੁਲਜ਼ਮ ਨੂੰ 10 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਗਿਆ। ਬੁਲਾਰੇ ਨੇ ਦੱਸਿਆ ਕਿ ਇਸ ਸਬੰਧ ਵਿਚ ਵਿਜੀਲੈਂਸ ਬਿਊਰੋ ਦੇ ਥਾਣਾ ਅੰਮ੍ਰਿਤਸਰ ਰੇਂਜ ਵਿਚ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਕੇਸ ਦਰਜ ਕੀਤਾ ਗਿਆ ਹੈ। ਮੁਲਜ਼ਮ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਸਬੰਧੀ ਅਗਲੇਰੀ ਕਾਰਵਾਈ ਜਾਰੀ ਹੈ।
ਇਹ ਵੀ ਪੜ੍ਹੋ : ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਦੇ ਚੱਲਦਿਆਂ MLA ਜੀਵਨਜੋਤ ਨੇ ਮੋਦੀ ਸਰਕਾਰ 'ਤੇ ਵਿੰਨ੍ਹਿਆ ਨਿਸ਼ਾਨਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8