ਹਥਿਆਰਾਂ ਦੀ ਨੋਕ ’ਤੇ ਲੁਟੇਰਿਆਂ ਨੇ ਫਾਇਨਾਂਸ ਦਫਤਰ ’ਚੋਂ 10 ਲੱਖ ਲੁੱਟੇ

Friday, Apr 01, 2022 - 09:49 AM (IST)

ਹਥਿਆਰਾਂ ਦੀ ਨੋਕ ’ਤੇ ਲੁਟੇਰਿਆਂ ਨੇ ਫਾਇਨਾਂਸ ਦਫਤਰ ’ਚੋਂ 10 ਲੱਖ ਲੁੱਟੇ

ਅੰਮ੍ਰਿਤਸਰ/ਜੰਡਿਆਲਾ ਗੁਰੂ (ਜਸ਼ਨ/ਸੁਰਿੰਦਰ/ਸ਼ਰਮਾ) : ਬੁੱਧਵਾਰ ਦੇਰ ਰਾਤ ਜੰਡਿਆਲਾ ਗੁਰੂ ਸਥਿਤ ਇਕ ਫਾਇਨਾਂਸ ਦਫਤਰ ’ਚ ਹਥਿਆਰਬੰਦ 4 ਨਕਾਬਪੋਸ਼ ਲੁਟੇਰਿਆਂ ਵੱਲੋਂ 10 ਲੱਖ ਦੀ ਨਕਦੀ ਖੋਹ ਕੇ ਫਰਾਰ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ, ਜਿਸ ਸਬੰਧੀ ਥਾਣਾ ਜੰਡਿਆਲਾ ਪੁਲਸ ਨੇ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਅਹਿਮ ਖ਼ਬਰ: ਹੁਣ ਸਾਲ 'ਚ 7 ਵਾਰ ਗੁਰਧਾਮਾਂ ਦੇ ਦਰਸ਼ਨਾਂ ਲਈ ਪਾਕਿ ਜਾ ਸਕਣਗੇ ਸਿੱਖ ਸ਼ਰਧਾਲੂ

ਜਾਣਕਾਰੀ ਅਨੁਸਾਰ ਪੁਲਸ ਨੂੰ ਦਿੱਤੀ ਸ਼ਿਕਾਇਤ ’ਚ ਗੁਰਪ੍ਰੀਤ ਸਿੰਘ ਪੁੱਤਰ ਲਖਵਿੰਦਰ ਸਿੰਘ ਵਾਸੀ ਪਿੰਡ ਕੁੰਡਲ, ਜ਼ਿਲ੍ਹਾ ਫਾਜ਼ਿਲਕਾ ਨੇ ਦੱਸਿਆ ਕਿ ਉਹ ਫਿਊਜ਼ਨ ਮਾਈਕਰੋ ਫਾਇਨਾਂਸ ਲਿਮਟਿਡ ’ਚ ਬਤੌਰ ਮੈਨੇਜਰ ਲੱਗਾ ਹੋਇਆ ਹੈ। ਉਸ ਨੂੰ ਆਪਣੇ ਡੀ. ਐੱਮ. ਵਿਸ਼ਾਲ ਸੈਣੀ ਦਾ ਮੈਸੇਜ ਆਇਆ ਕਿ ਕੈਸ਼ ਜਮ੍ਹਾ ਕਰਵਾਓ, ਜਿਸ ਦੌਰਾਨ ਤੁਰੰਤ ਉਸ ਨੇ ਆਪਣੇ ਸਾਥੀਆਂ ਨਾਲ ਕੁਲੈਕਸ਼ਨ ਸ਼ੁਰੂ ਕਰ ਦਿੱਤੀ । ਇਸ ਦੌਰਾਨ ਅਚਾਨਕ ਮੋਟਰਸਾਈਕਲਾਂ ’ਤੇ ਹਥਿਆਰਬੰਦ 4 ਨਕਾਬਪੋਸ਼ ਦਫਤਰ ’ਚ ਦਾਖਲ ਹੋਏ ਅਤੇ ਹਥਿਆਰਾਂ ਦੀ ਨੋਕ ’ਤੇ 10 ਲੱਖ 34 ਹਜ਼ਾਰ 606 ਰੁਪਏ ਖੋਹ ਕੇ ਫਰਾਰ ਹੋ ਗਏ।

ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਨੇ ਪੇਸ਼ ਕੀਤਾ ਸਾਲਾਨਾ ਬਜਟ, ਜਨਰਲ ਇਜਲਾਸ ’ਚ ਪਾਸ ਹੋਏ ਇਹ ਮਤੇ

ਘਟਨਾ ਦੀ ਜਾਣਕਾਰੀ ਮਿਲਣ ਤੋੋਂ ਬਾਅਦ ਤੁਰੰਤ ਥਾਣਾ ਜੰਡਿਆਲਾ ਦੀ ਪੁਲਸ ਮੌਕੇ ’ਤੇ ਪੁੱਜੀ। ਇਸ ਸਬੰਧੀ ਡੀ. ਐੱਸ. ਪੀ. ਸੁਖਵਿੰਦਰਪਾਲ ਸਿੰਘ ਨੇ ਕਿਹਾ ਕਿ ਅਣਪਛਾਤੇ ਲੁਟੇਰਿਆਂ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਘਟਨਾ ਸਥਾਨ ਨੇੜੇ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਨੂੰ ਪੁਲਸ ਵੱਲੋਂ ਖੰਗਾਲਿਆ ਜਾ ਰਿਹਾ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜਲਦ ਹੀ ਲੁਟੇਰੇ ਪੁਲਸ ਦੀ ਗ੍ਰਿਫਤ ’ਚ ਹੋਣਗੇੇ।

ਨੋਟ - ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਕਰਕੇ ਦਿਓ ਜਵਾਬ


author

Anuradha

Content Editor

Related News