ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਪ੍ਰਧਾਨ ਧਾਮੀ ਸਣੇ ਪ੍ਰਮੁੱਖ ਸ਼ਖਸੀਅਤਾਂ ਨੇ ਭਰੀ ਹਾਜ਼ਰੀ

Saturday, Jan 27, 2024 - 06:27 PM (IST)

ਅੰਮ੍ਰਿਤਸਰ (ਦੀਪਕ ਸ਼ਰਮਾ)- ਸਿੱਖ ਕੌਮ ਦੇ ਮਹਾਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਮੌਕੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਨਤਮਸਤਕ ਹੋ ਕੇ ਬਾਬਾ ਜੀ ਨੂੰ ਸਤਿਕਾਰ ਭੇਟ ਕੀਤਾ । ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਗ੍ਰੰਥੀ ਸਿੰਘ ਸਾਹਿਬ ਗਿਆਨੀ ਗੁਰਮਿੰਦਰ ਸਿੰਘ ਨੇ ਪਾਵਨ ਹੁਕਮਨਾਮਾ ਸਰਵਨ ਕਰਵਾਇਆ। ਉਨ੍ਹਾਂ ਸੰਗਤ ਨਾਲ ਸ਼ਹੀਦ ਬਾਬਾ ਦੀਪ ਸਿੰਘ ਦੇ ਜੀਵਨ ਇਤਿਹਾਸ ਬਾਰੇ ਵਿਚਾਰਾਂ ਵੀ ਕੀਤੀਆਂ।

ਇਹ ਵੀ ਪੜ੍ਹੋ : ਸ਼੍ਰੋਮਣੀ ਕਮੇਟੀ ਚੋਣਾਂ ਲਈ ਹਰ ਸਿੱਖ ਵੋਟ ਬਣਾਉਣ ਦੀ ਆਪਣੀ ਜ਼ਿੰਮੇਵਾਰੀ ਸਮਝੇ: ਐਡਵੋਕੇਟ ਧਾਮੀ

ਸਮਾਗਮ 'ਚ ਪਹੁੰਚੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਨ ਦੀ ਵਧਾਈ ਦਿੰਦਿਆਂ ਕਿਹਾ ਕਿ ਬਾਬਾ ਜੀ ਦੀਆਂ ਸੇਵਾਵਾਂ ਬਹੁਤ ਵੱਡੀਆਂ ਹਨ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਚਾਰ ਪਾਵਨ ਸਰੂਪ ਆਪਣੇ ਹੱਥ ਨਾਲ ਲਿੱਖ ਕੇ ਤਖ਼ਤ ਸਾਹਿਬਾਨ ਤੇ ਪ੍ਰਕਾਸ਼ ਕਰਵਾਏ। ਉਨ੍ਹਾਂ ਕਿਹਾ ਕਿ ਬਾਬਾ ਜੀ ਦੀ ਸ਼ਹੀਦੀ ਦਾ ਇਤਿਹਾਸ ਵੀ ਲਾਸਾਨੀ ਹੈ। ਬਾਬਾ ਜੀ ਨੇ ਗੁਰੂ ਆਸ਼ੇ ਅਨੁਸਾਰ ਜੀਵਨ ਬਤੀਤ ਕਰਦਿਆਂ ਗੁਰੂਧਾਮਾਂ ਦੀ ਹੋ ਰਹੀ ਬੇਹੁਰਮਤੀ ਨੂੰ ਰੋਕਣ ਲਈ ਆਪਣੀ ਸ਼ਹਾਦਤ ਦਿੱਤੀ । ਐਡਵੋਕੇਟ ਧਾਮੀ ਨੇ ਸੰਗਤਾਂ ਨੂੰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜੀਵਨ ਤੋਂ ਪ੍ਰੇਰਨਾ ਲੈਣ ਦੀ ਅਪੀਲ ਕੀਤੀ ।

ਇਹ ਵੀ ਪੜ੍ਹੋ : ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮਨਾਇਆ ਜਾ ਰਿਹਾ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ

ਇਸੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਬੀਤੇ ਦਿਨਾਂ ਤੋਂ ਸਜਾਏ ਗਏ ਗੁਰਮਤਿ ਸਮਾਗਮਾਂ ਅੰਦਰ ਸਿੱਖ ਕੌਮ ਦੇ ਪ੍ਰਸਿੱਧ ਰਾਗੀ , ਢਾਡੀ ਤੇ ਕਵੀ ਜਥਿਆਂ ਨੇ ਸੰਗਤ ਨੂੰ ਗੁਰਬਾਣੀ ਕੀਰਤਨ ਅਤੇ ਸਿੱਖ ਕੌਮ ਦੇ ਸ਼ਾਨਾਮੱਤੇ ਇਤਿਹਾਸ ਨਾਲ ਜੋੜਿਆ। ਵੱਡੀ ਗਿਣਤੀ ਵਿਚ ਸੰਗਤ ਨੇ ਹਾਜ਼ਰੀ ਭਰ ਕੇ ਸ਼ਰਧਾ ਦਾ ਪ੍ਰਗਟਾਵਾ ਕੀਤਾ । ਇਸ ਮੌਕੇ ਵਿਸ਼ੇਸ਼ ਤੌਰ 'ਤੇ ਅੰਮ੍ਰਿਤ ਸੰਚਾਰ ਵੀ ਕਰਵਾਇਆ ਗਿਆ ਜਿਸ ਵਿਚ 167 ਪ੍ਰਾਣੀਆਂ ਨੇ ਅੰਮ੍ਰਿਤ ਦੀ ਦਾਤ ਪ੍ਰਾਪਤ ਕੀਤੀ ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News