ਸ੍ਰੀ ਹਰਿਮੰਦਰ ਸਾਹਿਬ ਵਿਖੇ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਟੇਕਿਆ ਮੱਥਾ

04/18/2024 12:10:17 PM

ਅੰਮ੍ਰਿਤਸਰ (ਸਰਬਜੀਤ)-ਅੰਮ੍ਰਿਤਸਰ ਤੋਂ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਅਤੇ ਅਮਰੀਕਾ ਵਿਚ ਭਾਰਤ ਦੇ ਰਾਜਦੂਤ ਰਹੇ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ ਅਤੇ ਬੜੀ ਸ਼ਰਧਾ ਭਾਵਨਾ ਨਾਲ ਦੇਸ਼, ਪੰਜਾਬ ਅਤੇ ਅੰਮ੍ਰਿਤਸਰ ਦੀ ਤਰੱਕੀ, ਖ਼ੁਸ਼ਹਾਲੀ ਅਤੇ ਸ਼ਾਂਤੀ ਲਈ ਅਰਦਾਸ ਵੀ ਕੀਤੀ।

ਇਹ ਵੀ ਪੜ੍ਹੋ-  ਤਰਨਤਾਰਨ ਤੋਂ ਵੱਡੀ ਖ਼ਬਰ: ਹਸਪਤਾਲ ਤੋਂ ਤੜਕੇ 2 ਵਜੇ ਪੁਲਸ ਨੂੰ ਚਕਮਾ ਦੇ ਕੇ ਫ਼ਰਾਰ ਹੋਇਆ ਰਾਜੂ ਸ਼ੂਟਰ

ਇਸ ਦੌਰਾਨ ਉਨ੍ਹਾਂ ਇਲਾਹੀ ਬਾਣੀ ਦੇ ਕੀਰਤਨ ਦਾ ਵੀ ਆਨੰਦ ਮਾਣਿਆ ਉਪਰੰਤ ਉਨ੍ਹਾਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਕੱਤਰੇਤ ਵਿਖੇ ਪਹੁੰਚ ਕੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਨਾਲ ਰਸਮੀ ਮੁਲਾਕਾਤ ਕੀਤੀ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਸੇਵਾ ਕੇਂਦਰ 'ਚ ਕੰਮ ਕਰਵਾਉਣ ਆਈ ਔਰਤ ਨੂੰ ਨੌਜਵਾਨ ਨੇ ਕਿਰਚਾਂ ਨਾਲ ਵੱਡਿਆ

ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਤਰਨਜੀਤ ਸਿੰਘ ਸੰਧੂ ਨੇ ਕਿਹਾ ਕਿ ਉਹ ਅਕਾਲ ਪੁਰਖ ਅੱਗੇ ਨਤਮਸਤਕ ਹੋਣ ਆਏ ਹਨ ਅਤੇ ਕੋਈ ਵੀ ਰਾਜਨੀਤਿਕ ਗੱਲ ਨਹੀਂ ਕਰਾਂਗਾ। ਉਨ੍ਹਾਂ ਕਿਹਾ ਕਿ ਇਸ ਰੂਹਾਨੀ ਪਵਿੱਤਰ ਅਸਥਾਨ ‘ਤੇ ਦਿਲ ਨੂੰ ਸਕੂਨ ਅਤੇ ਆਪਸੀ ਸਦਭਾਵਨਾ ਦੀਆਂ ਭਾਵਨਾਵਾਂ ਉਜਾਗਰ ਹੁੰਦੀਆਂ ਹਨ। ਉਨ੍ਹਾਂ ਕਿਹਾ ਕਿ ਗੁਰੂ ਸਾਹਿਬ ਅੱਗੇ ਨਤਮਸਤਕ ਹੋ ਕੇ ਅਤੇ ਅੰਮ੍ਰਿਤਮਈ ਗੁਰਬਾਣੀ ਸਰਵਣ ਕਰਕੇ ਜੋ ਸਕੂਨ ਪ੍ਰਾਪਤ ਹੁੰਦਾ ਹੈ ਉਹ ਕਿਤੇ ਨਹੀਂ ਮਿਲ ਸਕਦਾ।

ਇਹ ਵੀ ਪੜ੍ਹੋ- ਪਤੀ-ਪਤਨੀ ਨੇ ਤੇਜ਼ਧਾਰ ਹਥਿਆਰ ਨਾਲ ਵੱਢਿਆ ਨੌਜਵਾਨ, ਘਰ 'ਚ ਦਾਖਲ ਹੋਏ ਦਿੱਤਾ ਵਾਰਦਾਤ ਨੂੰ ਅੰਜਾਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

shivani attri

This news is Content Editor shivani attri