ਸੁਖਜਿੰਦਰ ਰੰਧਾਵਾ ਦੇ ਘਰ ਜ਼ਿਮਣੀ ਚੋਣ ਨੂੰ ਲੈ ਕੇ ਸੂਝਵਾਨ ਲੋਕਾਂ ਦਾ ਲੱਗਾ ਤਾਂਤਾ
Monday, Oct 21, 2024 - 04:56 PM (IST)
ਪਠਾਨਕੋਟ (ਅਦਿੱਤਿਆ): ਅੱਜ ਸਰਦਾਰ ਸੁਖਜਿੰਦਰ ਸਿੰਘ ਰੰਧਾਵਾ ਮੈਂਬਰ ਪਾਰਲੀਮੈਂਟ ਲੋਕ ਸਭਾ ਹਲਕਾ ਗੁਰਦਾਸਪੁਰ ਤੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਦੇ ਜੱਦੀ ਘਰ ਧਾਰੋਵਾਲੀ ਵਿਖੇ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੀ ਜ਼ਿਮਣੀ ਚੋਣ ਨੂੰ ਲੈ ਕੇ ਲੋਕਾਂ ਦਾ ਤਾਂਤਾ ਲੱਗਾ ਹੋਇਆ ਹੈ।
ਇਹ ਵੀ ਪੜ੍ਹੋ- ਕਰਵਾਚੌਥ 'ਤੇ ਮਹਿੰਦੀ ਲਗਵਾ ਰਹੀ ਔਰਤ 'ਤੇ ਚੜ੍ਹਾ 'ਤਾ ਟਰੈਕਟਰ
ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਦੇ ਸੂਝਵਾਨ ਵੋਟਰ ਜ਼ਿਮਣੀ ਚੋਣ ਨੂੰ ਲੈ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ ਤੋਂ ਕਾਂਗਰਸ ਪਾਰਟੀ ਦੀ ਸੰਭਾਵੀ ਉਮੀਦਵਾਰ ਅਤੇ ਹਰ ਇਕ ਦੇ ਦੁੱਖ-ਸੁੱਖ 'ਚ ਅੱਗੇ ਹੋ ਕੇ ਕੰਮ ਕਰਨ ਵਾਲੇ ਬੀਬੀ ਜਤਿੰਦਰ ਕੌਰ ਰੰਧਾਵਾ ਅਤੇ ਸੀਨੀਅਰ ਕਾਂਗਰਸੀ ਆਗੂ ਅਤੇ ਨੌਜਵਾਨ ਦਿਲਾਂ ਦੀ ਧੜਕਣ ਸਰਦਾਰ ਉਦੇਵੀਰ ਸਿੰਘ ਰੰਧਾਵਾ ਨੂੰ ਮਿਲ ਕੇ ਆਪੋ-ਆਪਣੇ ਪਿੰਡਾਂ ਵਿੱਚੋਂ ਰਿਕਾਰਡ ਤੋੜ ਵੋਟਾਂ ਨਾਲ ਕਾਂਗਰਸ ਪਾਰਟੀ ਦੇ ਉਮੀਦਵਾਰ ਨੂੰ ਜਿਤਾਉਣ ਲਈ ਪੱਬਾਂ ਭਾਰ ਹੋ ਰਹੇ ਹਨ। ਇਸ ਤਰ੍ਹਾਂ ਪ੍ਰਤੀਕ ਹੋ ਰਿਹਾ ਸੀ ਕਿ ਕਾਂਗਰਸ ਪਾਰਟੀ ਦੀ ਵਿਧਾਨ ਸਭਾ ਹਲਕਾ ਡੇਰਾ ਬਾਬਾ ਨਾਨਕ 'ਚ ਜਿੱਤ ਵੱਡੇ ਫਰਕ ਨਾਲ ਹੋਵੇਗੀ। ਰੰਧਾਵਾ ਪਰਿਵਾਰ ਆਪਣੇ ਸਿਆਸੀ ਵਿਰੋਧੀਆਂ 'ਤੇ ਇਕ ਵਾਰ ਫਿਰ ਭਾਰੀ ਪਵੇਗੀ।
ਇਹ ਵੀ ਪੜ੍ਹੋ- ਪੰਜਾਬ 'ਚ ਠੰਡ ਦੀ ਹੋਵੇਗੀ ਸ਼ੁਰੂਆਤ, ਇਸ ਤਾਰੀਖ਼ ਤੋਂ ਬਦਲੇਗਾ ਮੌਸਮ ਦਾ ਮਿਜਾਜ਼
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8