ਮਰਾੜਾ ਫੋਕਲ ਪਲਾਂਟ ਵਿਖੇ ਕਣਕ ਦੀ ਲਿਫਟਿੰਗ ਦਾ ਕੰਮ ਢਿੱਲਾ ਹੋਣ ਕਾਰਨ ਖੁੱਲ੍ਹੇ ਮੈਦਾਨ ''ਚ ਲੱਗਾ ਕਣਕ ਦਾ ਅੰਬਾਰ
Thursday, May 09, 2024 - 05:51 PM (IST)
ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਸਰਹੱਦੀ ਖੇਤਰ ਦੇ ਮਰਾੜਾ ਫੋਕਲ ਪਲਾਂਟ ਵਿੱਚ ਖੁੱਲ੍ਹੀਆਂ ਵੱਖ-ਵੱਖ ਕਣਕ ਦੀਆਂ ਮੰਡੀਆਂ ਵਿੱਚ ਕਣਕ ਦੀ ਲਿਫਟਿੰਗ ਦਾ ਕੰਮ ਢਿੱਲਾ ਹੋਣ ਕਾਰਨ ਹਜ਼ਾਰਾਂ ਦੀ ਗਿਣਤੀ ਵਿੱਚ ਖੁੱਲੇ ਮੈਦਾਨ ਵਿੱਚ ਲੱਗੀਆਂ ਕਣਕ ਦੀਆਂ ਬੋਰੀਆਂ ਕਾਰਨ ਆੜਤੀ ਵਰਗ ਨੂੰ ਕਾਫੀ ਪਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ।
ਇਹ ਵੀ ਪੜ੍ਹੋ- ਤਿੰਨ ਸਾਲ ਪਹਿਲਾਂ ਪੂਰੇ ਹੋ ਚੁੱਕੇ ਮੁਲਾਜ਼ਮ ਨੂੰ ਭੇਜ ਦਿੱਤਾ ਗੈਰਹਾਜ਼ਰੀ ਦਾ ਨੋਟਿਸ, ਹੈਰਾਨ ਕਰਨ ਵਾਲਾ ਹੈ ਪੂਰਾ ਮਾਮਲਾ
ਇਸ ਸਬੰਧੀ ਗੱਲਬਾਤ ਕਰਦੇ ਹੋਏ ਕੁਝ ਆੜਤੀਆਂ ਨੇ ਆਪਣਾ ਨਾਮ ਗੁਪਤ ਰੱਖਦੇ ਹੋਏ ਦੱਸਿਆ ਕਿ ਪਿਛਲੇ ਕੁਝ ਦਿਨਾਂ ਤੋਂ ਕਣਕ ਦੀ ਲਿਫਟਿੰਗ ਦਾ ਕੰਮ ਬਹੁਤ ਹੀ ਢਿੱਲੇਪਣ ਨਾਲ ਚੱਲ ਰਿਹਾ ਹੈ ਜਿਸ ਕਾਰਨ ਫੋਕਲ ਪਲਾਂਟ ਵਿੱਚ ਵੱਖ-ਵੱਖ ਆੜ੍ਹਤੀਆਂ ਦੀਆਂ ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਹਨਾਂ ਦੱਸਿਆ ਕਿ ਬੋਰੀਆਂ ਦੇ ਅੰਬਾਰ ਲੱਗਣ ਕਾਰਨ ਜਗ੍ਹਾ ਵੀ ਬਹੁਤ ਘੱਟ ਹੋਣ ਕਾਰਨ ਆੜ੍ਹਤੀਆਂ ਨੂੰ ਹੋਰ ਮੰਡੀਆਂ ਵਿੱਚ ਆ ਰਿਹਾ ਮਾਲ ਤੋਲਣ ਵਿੱਚ ਵੀ ਪ੍ਰੇਸ਼ਾਨੀ ਹੋ ਰਹੀ ਹੈ।
ਇਹ ਵੀ ਪੜ੍ਹੋ- ਖੁੱਲ੍ਹੇ ਬੋਰਵੈੱਲ ਕਾਰਨ ਵਾਪਰਨ ਵਾਲੇ ਹਾਦਸੇ ਲਈ DC ਘਣਸ਼ਿਆਮ ਸਖ਼ਤ, ਜ਼ਮੀਨ ਮਾਲਕਾਂ ਨੂੰ ਦਿੱਤੀ ਹਦਾਇਤ
ਉਹਨਾਂ ਦੱਸਿਆ ਕਿ ਆਉਣ ਵਾਲੇ ਅਗਲੇ ਦਿਨਾਂ ਵਿੱਚ ਮੌਸਮ ਖ਼ਰਾਬ ਹੋਣ ਦੀਆਂ ਖ਼ਬਰਾਂ ਮਿਲ ਰਹੀਆਂ ਹਨ, ਜਿਸ ਕਾਰਨ ਖੁੱਲੇ ਮੈਦਾਨ ਵਿੱਚ ਪਈ ਇਹ ਕਣਕ ਦੀ ਫ਼ਸਲ ਨੂੰ ਨੁਕਸਾਨ ਪਹੁੰਚ ਸਕਦਾ ਹੈ । ਉਹਨਾਂ ਨੇ ਜ਼ਿਲ੍ਹਾ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਹੈ ਕਿ ਕਣਕ ਦੀ ਲਿਫਟਿੰਗ ਵਿੱਚ ਸੁਧਾਰ ਕੀਤਾ ਜਾਵੇ ਤਾਂ ਕਿ ਆਉਣ ਵਾਲੇ ਦਿਨਾਂ ਵਿੱਚ ਜਲਦ ਹੀ ਸਾਰੀ ਕਣਕ ਨੂੰ ਚੁਕਾਇਆ ਜਾ ਸਕੇ ਤਾਂ ਕਿ ਕਿਸੇ ਤਰ੍ਹਾਂ ਦਾ ਕੋਈ ਮੌਸਮ ਦੀ ਖ਼ਰਾਬੀ ਕਾਰਨ ਨੁਕਸਾਨ ਦਾ ਸਾਹਮਣਾ ਨਾ ਕਰਨਾ ਪੈ ਸਕੇ।
ਇਹ ਵੀ ਪੜ੍ਹੋ- ਹਾਈ ਕੋਰਟ ਦਾ ਅਹਿਮ ਫੈਸਲਾ, ਮੁਸਲਮਾਨਾਂ ਨੂੰ ਲਿਵ-ਇਨ ਰਿਲੇਸ਼ਨਸ਼ਿਪ ’ਚ ਰਹਿਣ ਦਾ ਅਧਿਕਾਰ ਨਹੀਂ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8