ਏ. ਟੀ. ਐੱਮ. ਲੁੱਟਣ ਵਾਲੇ ਗਿਰੋਹ ਦਾ ਪਰਦਾਫਾਸ਼, ਸਰਗਣੇ ਸਮੇਤ 2 ਗ੍ਰਿਫ਼ਤਾਰ, 2 ਸਾਥੀ ਫ਼ਰਾਰ

Thursday, Oct 08, 2026 - 04:28 PM (IST)

ਏ. ਟੀ. ਐੱਮ. ਲੁੱਟਣ ਵਾਲੇ ਗਿਰੋਹ ਦਾ ਪਰਦਾਫਾਸ਼, ਸਰਗਣੇ ਸਮੇਤ 2 ਗ੍ਰਿਫ਼ਤਾਰ, 2 ਸਾਥੀ ਫ਼ਰਾਰ

ਅੰਮ੍ਰਿਤਸਰ (ਸੰਜੀਵ)-ਜ਼ਿਲਾ ਅੰਮ੍ਰਿਤਸਰ ਦਿਹਾਤੀ ਦੀ ਪੁਲਸ ਨੇ ਏ. ਟੀ. ਐੱਮ. ਲੁੱਟਣ ਵਾਲੇ ਇਕ ਗਿਰੋਹ ਦਾ ਪਰਦਾਫਾਸ਼ ਕਰਦਿਆਂ ਇਸ ਦੇ ਸਰਗਣੇ ਸਮੇਤ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ, ਜਦਕਿ ਗਿਰੋਹ ਦੇ ਦੋ ਹੋਰ ਸਾਥੀ ਪੁਲਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਏ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਗਿਰੋਹ ਦੇ ਸਰਗਣੇ ਕੁਲਦੀਪ ਸਿੰਘ ਅਤੇ ਉਸ ਦੇ ਸਾਥੀ ਹਰਪ੍ਰੀਤ ਸਿੰਘ ਵਜੋਂ ਹੋਈ ਹੈ। ਪੁਲਸ ਨੇ ਮੁਲਜ਼ਮਾਂ ਦੇ ਕਬਜ਼ੇ ਵਿੱਚੋਂ 32 ਬੋਰ ਦੀ ਇੱਕ ਪਿਸਤੌਲ, ਹਥੌੜਾ, ਗੈਸ ਕਟਰ, ਰੱਸਾ, ਬੋਲੈਰੋ ਗੱਡੀ, ਸਪਰੇਅ ਦੀ ਬੋਤਲ, ਹੈਲਮੇਟ ਅਤੇ ਦੋ ਮੋਬਾਈਲ ਫੋਨ ਬਰਾਮਦ ਕੀਤੇ ਹਨ। ਥਾਣਾ ਕੰਬੋਅ ਦੀ ਪੁਲਸ ਨੇ ਮੁਲਜ਼ਮਾਂ ਖ਼ਿਲਾਫ਼ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤੇ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕੀਤਾ, ਜਿੱਥੋਂ ਉਨ੍ਹਾਂ ਨੂੰ ਪੁਲਸ ਰਿਮਾਂਡ ’ਤੇ ਲਿਆ ਗਿਆ ਹੈ। ਪੁਲਸ ਵੱਲੋਂ ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਪਾਸਟਰ ਬਲਵਿੰਦਰ ਦਾ ਕਤਲ

ਇਸ ਸਬੰਧੀ ਜਾਣਕਾਰੀ ਦਿੰਦਿਆਂ ਐੱਸ. ਐੱਸ. ਪੀ. ਦਿਹਾਤੀ ਕੰਵਲਪ੍ਰੀਤ ਸਿੰਘ ਚਾਹਲ ਨੇ ਦੱਸਿਆ ਕਿ ਐੱਚ. ਡੀ. ਐੱਫ. ਸੀ. ਬੈਂਕ, ਫਤਿਹਗੜ੍ਹ ਸ਼ੁਕਰ ਚੱਕ ਰੋਡ ਦੇ ਮੈਨੇਜਰ ਵੱਲੋਂ ਪੁਲਸ ਨੂੰ ਸ਼ਿਕਾਇਤ ਦਿੱਤੀ ਗਈ ਸੀ ਕਿ 29 ਸਤੰਬਰ ਦੀ ਅੱਧੀ ਰਾਤ ਨੂੰ ਕੁਝ ਵਿਅਕਤੀਆਂ ਨੇ ਬੈਂਕ ਦੇ ਏ. ਟੀ. ਐੱਮ. ਨੂੰ ਤੋੜ ਕੇ ਲੈ ਜਾਣ ਦੀ ਕੋਸ਼ਿਸ਼ ਕੀਤੀ ਸੀ। ਸ਼ਿਕਾਇਤ ਮਿਲਣ ਤੋਂ ਬਾਅਦ ਪੁਲਸ ਵੱਲੋਂ ਵਿਸ਼ੇਸ਼ ਟੀਮਾਂ ਦਾ ਗਠਨ ਕਰਕੇ ਜਾਂਚ ਸ਼ੁਰੂ ਕੀਤੀ ਗਈ।

ਇਹ ਵੀ ਪੜ੍ਹੋ- ਅੰਮ੍ਰਿਤਸਰ: ਗਰੀਬ ਕੈਦੀਆਂ ਦੀ ਰਿਹਾਈ ਲਈ ਰਾਹਤ ਵਾਲੀ ਖਬਰ, ਲਿਆ ਗਿਆ ਵੱਡਾ ਫੈਸਲਾ

ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਅਤੇ ਮੁਖਬਰਾਂ ਤੋਂ ਮਿਲੀ ਜਾਣਕਾਰੀ ਦੇ ਆਧਾਰ ’ਤੇ ਗਿਰੋਹ ਦੇ ਮੈਂਬਰਾਂ ਦੀ ਪਛਾਣ ਕੀਤੀ ਗਈ। ਇਸ ਤੋਂ ਬਾਅਦ ਕਾਰਵਾਈ ਕਰਦਿਆਂ ਪੁਲਸ ਨੇ ਕੁਲਦੀਪ ਸਿੰਘ ਅਤੇ ਹਰਪ੍ਰੀਤ ਸਿੰਘ ਨੂੰ ਕਾਬੂ ਕਰ ਲਿਆ, ਜਦਕਿ ਫ਼ਰਾਰ ਹੋਏ ਦੋ ਹੋਰ ਸਾਥੀਆਂ ਦੀ ਭਾਲ ਜਾਰੀ ਹੈ। ਪੁਲਸ ਦਾ ਕਹਿਣਾ ਹੈ ਕਿ ਫ਼ਰਾਰ ਮੁਲਜ਼ਮਾਂ ਨੂੰ ਵੀ ਜਲਦ ਗ੍ਰਿਫ਼ਤਾਰ ਕਰ ਲਿਆ ਜਾਵੇਗਾ। ਪੁਲਸ ਵੱਲੋਂ ਗਿਰੋਹ ਦੀਆਂ ਹੋਰ ਵਾਰਦਾਤਾਂ ਸਬੰਧੀ ਵੀ ਪੁੱਛਗਿੱਛ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਬਹਿਰੀਨ ਵਾਲੀ ਬੀਬੀ ਦੇ ਮਾਮਲੇ 'ਚ SGPC ਦੀ ਵੱਡੀ ਕਾਰਵਾਈ, 2 ਹੋਰ ਮੁਅੱਤਲ, 1 ਦਾ ਤਬਾਦਲਾ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170


author

Shivani Bassan

Content Editor

Related News