ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਕੀਤਾ ਜ਼ਖ਼ਮੀ

09/19/2019 3:45:28 PM

ਬਟਾਲਾ (ਬੇਰੀ)—ਪਿੰਡ ਸੰਗਰਾਵਾਂ ਵਿਖੇ ਗੁਆਂਢੀਆਂ ਵੱਲੋਂ ਗੁਆਂਢੀ ਨੂੰ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਜ਼ਖ਼ਮੀ ਕਰ ਦਿੱਤਾ ਗਿਆ। ਸਿਵਲ ਹਸਪਤਾਲ 'ਚ ਜ਼ੇਰੇ ਇਲਾਜ ਗੁਰਨਾਮ ਸਿੰਘ ਪੁੱਤਰ ਮਲੂਕ ਸਿੰਘ ਵਾਸੀ ਪਿੰਡ ਸੰਗਰਾਵਾਂ ਦੇ ਭਰਾ ਸਤਨਾਮ ਸਿੰਘ ਨੇ ਦੱਸਿਆ ਕਿ ਸਾਡੇ ਗੁਆਂਢੀ ਦਾ ਲੜਕਾ ਸਾਡੇ ਘਰ ਦੇ ਗੇਟ ਦੇ ਸਾਹਮਣੇ ਸਾਥੀਆਂ ਨਾਲ ਖੜ੍ਹਾ ਹੁੰਦਾ ਸੀ। ਜਿਸਨੂੰ ਮੇਰੇ ਭਰਾ ਗੁਰਨਾਮ ਸਿੰਘ ਨੇ ਇਥੇ ਖੜ੍ਹਾ ਹੋਣ ਤੋਂ ਰੋਕਿਆ ਤਾਂ ਸਬੰਧਿਤ ਗੁਆਂਢੀ ਨੌਜਵਾਨ ਅਤੇ ਉਸਦੇ ਪਿਤਾ ਨੇ ਸਾਥੀਆਂ ਨਾਲ ਮਿਲ ਕੇ ਮੇਰੇ ਭਰਾ 'ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਕੇ ਉਸਨੂੰ ਜ਼ਖ਼ਮੀ ਕਰ ਦਿੱਤਾ ਅਤੇ ਫ਼ਰਾਰ ਹੋ ਗਏ। ਇਸ ਉਪਰੰਤ ਪਰਿਵਾਰਕ ਮੈਂਬਰਾਂ ਨੇ ਗੁਰਨਾਮ ਸਿੰਘ ਨੂੰ ਸਿਵਲ ਹਸਪਤਾਲ ਵਿਖੇ ਇਲਾਜ ਲਈ ਭਰਤੀ ਕਰਵਾਇਆ।


Shyna

Content Editor

Related News