ਦੀਨਾਨਗਰ: ਵਿਆਹ ਸਮਾਗਮ ਦੌਰਾਨ ਹੋਈ ਤਕਰਾਰ ਨੇ ਲਿਆ ਖੂਨੀ ਰੂਪ, ਘਰ ''ਚ ਵੜ ਕੇ ਪਰਿਵਾਰ ''ਤੇ ਹਮਲਾ
Tuesday, Sep 22, 2026 - 02:29 PM (IST)
ਗੁਰਦਾਸਪੁਰ(ਹਰਜਿੰਦਰ ਸਿੰਘ ਗੋਰਾਇਆ)- ਥਾਣਾ ਦੀਨਾਨਗਰ ਦੇ ਪਿੰਡ ਅਵਾਂਖਾ ਵਿਖੇ ਵਿਆਹ ਸਮਾਗਮ ਦੌਰਾਨ ਹੋਈ ਤਕਰਾਰ ਤੋਂ ਬਾਅਦ ਘਰ ਵਿੱਚ ਦਾਖਲ ਹੋ ਕੇ ਹਮਲਾ ਕਰਨ ਦੇ ਦੋਸ਼ ਹੇਠ 15 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਹੈ। ਥਾਣਾ ਮੁਖੀ ਸੁਰਿੰਦਰ ਪਾਲ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਿੱਤੇ ਬਿਆਨ ਵਿੱਚ ਅਮਨਦੀਪ ਪੁੱਤਰ ਕੁਲਦੀਪ ਰਾਜ ਵਾਸੀ ਅਵਾਂਖਾ ਨੇ ਦੱਸਿਆ ਕਿ 20/21 ਸਤੰਬਰ ਦੀ ਦਰਮਿਆਨੀ ਰਾਤ ਨੂੰ ਪਿੰਡ ਵਿੱਚ ਵਿਆਹ ਸਮਾਗਮ ਚੱਲ ਰਿਹਾ ਸੀ ਅਤੇ ਡੀ.ਜੇ. ਲੱਗਾ ਹੋਇਆ ਸੀ। ਇਸ ਦੌਰਾਨ ਉਸ ਦੀ ਕੁਝ ਵਿਅਕਤੀਆਂ ਨਾਲ ਮਾਮੂਲੀ ਤਕਰਾਰ ਹੋ ਗਈ।
ਇਹ ਵੀ ਪੜ੍ਹੋ-ਅੰਮ੍ਰਿਤਸਰ 'ਚ ਇਨ੍ਹਾਂ ਵਾਹਨ ਚਾਲਕਾਂ ਲਈ ਨਵਾਂ ਫ਼ਰਮਾਨ, ਹੁਣ ਨਹੀਂ ਮਿਲੇਗਾ ਪੈਟਰੋਲ-ਡੀਜ਼ਲ ਤੇ CNG
ਬਿਆਨਕਰਤਾ ਅਨੁਸਾਰ ਤਕਰਾਰ ਤੋਂ ਬਾਅਦ ਉਹ ਆਪਣੇ ਘਰ ਚਲਾ ਗਿਆ ਪਰ ਕੁਝ ਸਮੇਂ ਬਾਅਦ ਉਕਤ ਵਿਅਕਤੀ ਵੀ ਉਸ ਦੇ ਘਰ ਪਹੁੰਚ ਗਏ ਅਤੇ ਕਥਿਤ ਤੌਰ ’ਤੇ ਘਰ ਵਿੱਚ ਦਾਖਲ ਹੋ ਕੇ ਦਸਤੀ ਹਥਿਆਰਾਂ ਨਾਲ ਉਸ ’ਤੇ ਹਮਲਾ ਕਰ ਦਿੱਤਾ। ਇਸ ਦੌਰਾਨ ਅਮਨਦੀਪ ਤੋਂ ਇਲਾਵਾ ਉਸ ਦੀ ਮਾਤਾ ਅਤੇ ਪਤਨੀ ਨੂੰ ਵੀ ਸੱਟਾਂ ਲੱਗਣ ਕਾਰਨ ਜ਼ਖ਼ਮੀ ਹੋਣ ਦੀ ਗੱਲ ਕਹੀ ਗਈ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਮੁਕਾਬਲੇ ਦੌਰਾਨ ਇਕ ਮੁਲਜ਼ਮ ਢੇਰ
ਪੁਲਸ ਨੇ ਅਮਨਦੀਪ ਦੇ ਬਿਆਨਾਂ ਦੇ ਆਧਾਰ ’ਤੇ ਸੋਰਵ , ਲਵ, ਗੋਰੀ ਵਾਸੀਆਨ ਡੀਡਾ ਸਾਸੀਆ, ਬੱਬੂ ਵਾਸੀ ਛੰਨੀ ਬੇਲੀ, ਅਮਰ, ਸੀਲਾ, ਤਨਿਸ , ਸਾਜਨ ਵਾਸੀਆਨ ਅਵਾਂਖਾ, ਹਰਦੀਪ ਵਾਸੀ ਗਾਧੀਆ, ਰਿੰਕੂ ਵਾਸੀ ਅਵਾਂਖਾ, ਲੱਬਾ ਵਾਸੀ ਪਨਿਆੜ, ਰੋਹਿਤ ਦਾ ਭਰਾ ਵਾਸੀ ਝੱਖੜ ਪਿੰਡੀ ਅਤੇ ਤਿੰਨ ਔਰਤਾਂ ਪ੍ਰਿਆ, ਵਾਸੀਆਨ ਅਵਾਂਖਾ ਅਤੇ ਸਫਾ ਵਾਸੀ ਪਨਿਆੜ ਅਤੇ ਪ੍ਰਿਆ ਸਮੇਤ ਕੁੱਲ 15 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਪੁਲਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਘਟਨਾ ਸਬੰਧੀ ਅਗਲੀ ਕਾਰਵਾਈ ਜਾਰੀ ਹੈ।
ਇਹ ਵੀ ਪੜ੍ਹੋ- ਪ੍ਰੇਮ ਸਬੰਧਾਂ 'ਚ ਵਿਚੋਲਗਿਰੀ ਦੇ ਸ਼ੱਕ 'ਚ 19 ਸਾਲਾ ਨੌਜਵਾਨ ਦਾ ਬੇਰਹਿਮੀ ਨਾਲ ਕਤਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
