ਅੰਮ੍ਰਿਤਪਾਲ ਦੀ ਮਾਂ ਨਾਲ ਧਰਨੇ ’ਤੇ ਬੈਠੇ ਸਮਰਥਕਾਂ ਵੱਲੋਂ ASI ’ਤੇ ਹਮਲਾ

03/19/2024 10:57:10 AM

ਅੰਮ੍ਰਿਤਸਰ (ਸੰਜੀਵ)-‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਡਿਬਰੂਗੜ੍ਹ ਜੇਲ੍ਹ ਵਿਚੋਂ ਪੰਜਾਬ ਦੀ ਕਿਸੇ ਜੇਲ੍ਹ ਵਿਚ ਤਬਦੀਲ ਕਰਨ ਦੀ ਮੰਗ ਨੂੰ ਲੈ ਕੇ ਸਾਰਾਗੜ੍ਹੀ ਸਰਾਂ ਦੇ ਬਾਹਰ ਭੁੱਖ ਹੜਤਾਲ ’ਤੇ ਬੈਠੇ ਉਸ ਦੀ ਮਾਤਾ ਬਲਵਿੰਦਰ ਕੌਰ ਦੇ ਸਾਥੀਆਂ ਵੱਲੋਂ ਸਰਕਾਰੀ ਫੋਟੋਗ੍ਰਾਫੀ ਕਰ ਰਹੇ ਏ. ਐੱਸ. ਆਈ. ਚਰਨਜੀਤ ਸਿੰਘ ’ਤੇ ਹਮਲਾ ਕਰ ਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰਨ ਅਤੇ ਉਸ ਦਾ ਕੈਮਰਾ ਤੋੜਨ ਦੇ ਮਾਮਲੇ ਵਿਚ ਥਾਣਾ ਕੋਤਵਾਲੀ ਦੀ ਪੁਲਸ ਨੇ 25 ਅਣਪਛਾਤੇ ਵਿਅਕਤੀਆ ਖ਼ਿਲਾਫ਼ ਅਪਰਾਧਿਕ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਵੱਡੀ ਵਾਰਦਾਤ, 15-20 ਨੌਜਵਾਨਾਂ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਨੌਜਵਾਨ ਦਾ ਕਤਲ

ਏ. ਐੱਸ. ਆਈ. ਚਰਨਜੀਤ ਸਿੰਘ ਦਾ ਕਹਿਣਾ ਹੈ ਕਿ ਉਹ ਭੁੱਖ ਹੜਤਾਲ ’ਤੇ ਬੈਠੇ ਅੰਮ੍ਰਿਤਪਾਲ ਸਿੰਘ ਦੀ ਮਾਤਾ ਬਲਵਿੰਦਰ ਕੌਰ ਦੇ ਧਰਨੇ ਦੌਰਾਨ ਡਿਊਟੀ ਕਰ ਰਿਹਾ ਸੀ ਅਤੇ ਉਸ ਦੇ ਹੱਥ ਵਿਚ ਸਰਕਾਰੀ ਵੀਡੀਓ ਕੈਮਰਾ ਵੀ ਸੀ। ਧਰਨੇ ’ਤੇ ਬੈਠੇ ਦਰਜਨਾਂ ਪ੍ਰਦਰਸ਼ਨਕਾਰੀਆਂ ਨੇ ਉਸ ’ਤੇ ਹਮਲਾ ਕਰ ਕੇ ਉਸ ਨੂੰ ਬੁਰੀ ਤਰ੍ਹਾਂ ਜ਼ਖ਼ਮੀ ਕਰਨ ਤੋਂ ਬਾਅਦ ਉਸ ਦਾ ਸਰਕਾਰੀ ਕੈਮਰਾ ਤੋੜ ਦਿੱਤਾ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ : ਫਰੀਦਕੋਟ 'ਚ ਵਾਪਰੀ ਵੱਡੀ ਘਟਨਾ, ਮਾਮੂਲੀ ਕਲੇਸ਼ ਨੇ ਲਈ ਪਤੀ-ਪਤਨੀ ਦੀ ਜਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News