ਭਾਜਪਾ ਆਗੂ ’ਤੇ ਅਣਪਛਾਤੇ ਵਿਅਕਤੀਆਂ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ
Sunday, Apr 28, 2024 - 09:02 AM (IST)
ਅੰਮ੍ਰਿਤਸਰ (ਜਸ਼ਨ)-ਭਾਰਤੀ ਜਨਤਾ ਪਾਰਟੀ ਦੇ ਵਾਰਡ-19 ਦੇ ਇੰਚਾਰਜ ਚੰਨਪ੍ਰੀਤ ਸਿੰਘ ’ਤੇ ਅਣਪਛਾਤੇ ਵਿਅਕਤੀ ਵੱਲੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਉਨ੍ਹਾਂ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਬੀਤੀ ਰਾਤ ਜਦੋਂ ਉਹ ਆਪਣੇ ਘਰ ਵਾਪਸ ਆ ਰਿਹਾ ਸੀ ਤਾਂ ਪਿੰਡ ਨੌਸ਼ਹਿਰਾ ਨੇੜੇ ਕੁਝ ਅਣਪਛਾਤੇ ਵਿਅਕਤੀਆਂ ਨੇ ਉਨ੍ਹਾਂ ’ਤੇ ਅਚਾਨਕ ਹਮਲਾ ਕਰ ਦਿੱਤਾ। ਇਸ ਸਬੰਧੀ ਉਨ੍ਹਾਂ ਸਬੰਧਤ ਥਾਣੇ ’ਚ ਸ਼ਿਕਾਇਤ ਦਰਜ ਕਰਵਾਈ ਹੈ।
ਇਹ ਵੀ ਪੜ੍ਹੋ- ਕਰਿਆਣੇ ਦੀ ਦੁਕਾਨ 'ਚ ਲੱਗੀ ਅੱਗ ਨੇ ਮਚਾਈ ਤਬਾਹੀ, ਦੁਕਾਨ ਮਾਲਕ ਦੀ ਹੋਈ ਮੌਤ
ਉਨ੍ਹਾਂ ਕਿਹਾ ਕਿ ਉਹ ਪਿਛਲੇ ਕਈ ਸਾਲਾਂ ਤੋਂ ਭਾਰਤੀ ਜਨਤਾ ਪਾਰਟੀ ਨਾਲ ਜੁੜ ਕੇ ਲੋਕਾਂ ਦੀ ਸੇਵਾ ਕਰ ਰਹੇ ਹਨ ਅਤੇ ਭਵਿੱਖ ਵਿਚ ਵੀ ਕਰਦੇ ਰਹਿਣਗੇ। ਉਸ ਨੇ ਦੱਸਿਆ ਕਿ ਕੁਝ ਸਮਾਂ ਪਹਿਲਾਂ ਵੀ ਉਸ ’ਤੇ ਹਮਲਾ ਹੋਇਆ ਸੀ ਪਰ ਅੱਜ ਤੱਕ ਪੁਲਸ ਨੇ ਹਮਲਾਵਰਾਂ ਦੀ ਭਾਲ ਨਹੀਂ ਕੀਤੀ ਸੀ, ਜਿਸ ਕਾਰਨ ਉਸ ’ਤੇ ਮੁੜ ਹਮਲਾ ਕੀਤਾ ਗਿਆ। ਉਨ੍ਹਾਂ ਪੁਲਸ ਦੇ ਉੱਚ ਅਧਿਕਾਰੀਆਂ ਤੋਂ ਮੰਗ ਕੀਤੀ ਕਿ ਹਮਲਾਵਰਾਂ ਦਾ ਪਤਾ ਲਾ ਕੇ ਸਖ਼ਤ ਕਾਰਵਾਈ ਕੀਤੀ ਜਾਵੇ ਅਤੇ ਉਨ੍ਹਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇ। ਦੂਜੇ ਪਾਸੇ ਪੁਲਸ ਨੇ ਉਕਤ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਤਰਨਤਾਰਨ 'ਚ ਵੱਡੀ ਵਾਰਦਾਤ, ਸੁਨਿਆਰੇ ਦੀ ਦੁਕਾਨ ਦੇ ਨੌਕਰ ਨੇ 3 ਕਰੋੜ ਦੇ ਗਹਿਣੇ ਕੀਤੇ ਚੋਰੀ (ਵੀਡੀਓ)
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8