ਸਾਬਕਾ ਫੌਜੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਦੋ ਲੁਟੇਰੇ ਗੱਡੀ ਤੇ ਨਕਦੀ ਲੈ ਕੇ ਫ਼ਰਾਰ

Thursday, Oct 05, 2023 - 03:58 PM (IST)

ਸਾਬਕਾ ਫੌਜੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਦੋ ਲੁਟੇਰੇ ਗੱਡੀ ਤੇ ਨਕਦੀ ਲੈ ਕੇ ਫ਼ਰਾਰ

ਗੁਰਦਾਸਪੁਰ (ਵਿਨੋਦ)- ਬੀਤੀ ਰਾਤ ਦੀਨਾਨਗਰ ’ਚ ਪੈਂਦੇ ਰਾਵੀ ਪੈਲੇਸ ਦੇ ਨਜ਼ਦੀਕ ਸਵਿਫ਼ਟ ਗੱਡੀ ’ਚ ਸਵਾਰ ਸਾਬਕਾ ਫੌਜੀ ’ਤੇ ਲੁਟੇਰਿਆਂ ਵੱਲੋਂ ਹਮਲਾ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ ਸਾਬਕਾ ਫੌਜੀ ਦੀ ਗੱਡੀ ਕੋਲ ਦੋ ਲੁਟੇਰੇ ਆਏ ਤਾਂ ਉਸ ਦੇ ਹਮਲਾ ਕਰ ਦਿੱਤਾ ਅਤੇ 16 ਹਜ਼ਾਰ ਤੋਂ ਜ਼ਿਆਦਾ ਦੀ ਰਾਸ਼ੀ ਲੈ ਕੇ ਫ਼ਰਾਰ ਹੋ ਗਏ, ਉੱਥੇ ਉਸ ਨੂੰ ਤੇਜ ਹਥਿਅਰਾਂ ਨਾਲ ਗੰਭੀਰ ਕਰ ਦਿੱਤਾ ਗਿਆ ਹੈ। ਜ਼ਖ਼ਮੀ ਫੌਜੀ ਇਸ ਸਮੇਂ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖ਼ਲ ਹੈ।

ਇਹ ਵੀ ਪੜ੍ਹੋ- ਸਰਹੱਦ ਪਾਰ: ਕਲਯੁਗੀ ਪਿਓ ਨੇ ਆਪਣੇ 4 ਮਾਸੂਮ ਬੱਚਿਆਂ ਨੂੰ ਦਿੱਤੀ ਰੂਹ ਕੰਬਾਊ ਮੌਤ

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਫੌਜੀ ਜਤਿੰਦਰ ਕੁਮਾਰ ਵਾਸੀ ਦੀਨਾਨਗਰ ਨੇ ਦੱਸਿਆ ਕਿ ਉਹ ਬੀਤੀ ਰਾਤ ਆਪਣੀ ਘਰ ਤੋਂ ਕਿਸੇ ਕੰਮ ਦੇ ਲਈ ਜਾ ਰਿਹਾ ਸੀ, ਜਦੋਂ ਉਹ ਰਾਵੀ ਪੈਲੇਸ ਦੀਨਾਨਗਰ ਦੇ ਕੋਲ ਪਹੁੰਚਿਆਂ ਤਾਂ ਉਸ ਦੇ ਮੁੰਡੇ ਦਾ ਫੋਨ ਆ ਗਿਆ। ਜਿਸ ਕਾਰਨ ਉਹ ਗੱਡੀ ਸਾਈਡ 'ਤੇ ਲਗਾ ਕੇ ਫੋਨ ਸੁਣਨ ਲੱਗ ਪਿਆ। ਇਸ ਦੌਰਾਨ ਮੋਟਰਸਾਈਕਲ 'ਤੇ ਆਏ ਦੋ ਲੁਟੇਰਿਆਂ ਨੇ ਪਹਿਲਾਂ ਤਾਂ ਉਸ ਨੂੰ ਗੱਡੀ ਦੀ ਬਾਰੀ ਖੁੱਲਣ ਦੇ ਲਈ ਕਿਹਾ ਜਦ ਉਸ ਨੇ ਬਾਰੀ ਖੁੱਲੀ ਤਾਂ ਲੁਟੇਰਿਆਂ ਨੇ ਉਸ 'ਤੇ ਜਾਨੋਂ ਮਾਰਨ ਦੀ ਨੀਅਤ ਨਾਲ ਤੇਜ਼ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਮੇਰਾ ਪਰਸ ਜਿਸ ਵਿਚ 16 ਹਜ਼ਾਰ ਤੋਂ ਜ਼ਿਆਦਾ ਦੀ ਰਾਸ਼ੀ ਸੀ ਗੱਡੀ ਤੇ ਨਕਦੀ ਖੋਹ ਕੇ ਫ਼ਰਾਰ ਹੋ ਗਏ।

ਇਹ ਵੀ ਪੜ੍ਹੋ- ਮਾਨਸਾ ਜੇਲ੍ਹ ਦੇ ਸੁਪਰਡੈਂਟ ਅਰਵਿੰਦਰ ਪਾਲ ਸਿੰਘ ਭੱਟੀ 'ਤੇ ਵੱਡੀ ਕਾਰਵਾਈ, ਕੀਤਾ ਗਿਆ ਮੁਅੱਤਲ

ਇਸ ਸਬੰਧੀ ਸੂਚਨਾ ਮੈਂ ਆਪਣੇ ਪਰਿਵਾਰਿਕ ਮੈਂਬਰਾਂ ਨੂੰ ਦਿੱਤੀ। ਜਿੰਨਾਂ ਨੇ ਮੈਨੂੰ ਸਿਵਲ ਹਸਪਤਾਲ ਵਿਚ ਦਾਖ਼ਲ ਕਰਵਾਇਆ ਹੈ। ਦੂਜੇ ਪਾਸੇ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਉਕਤ ਘਟਨਾ ਨੂੰ ਅੰਜ਼ਾਮ ਦੇਣ ਵਾਲੇ ਲੁਟੇਰਿਆਂ ਨੂੰ ਡਮਟਾਲ ਪੁਲਸ ਵੱਲੋਂ ਕਾਬੂ ਕਰਕੇ ਗੱਡੀ ਨੂੰ ਬਰਾਮਦ ਕਰ ਲਿਆ ਗਿਆ ਹੈ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News