ਪਿਓ-ਪੁੱਤ ’ਤੇ ਦਸਤੀ ਹਥਿਆਰਾਂ ਨਾਲ ਹਮਲਾ, 10 ਖ਼ਿਲਾਫ਼ ਮਾਮਲਾ ਦਰਜ
Friday, Jul 19, 2024 - 06:01 PM (IST)
ਗੁਰਦਾਸਪੁਰ (ਵਿਨੋਦ)-ਥਾਣਾ ਸਦਰ ਪੁਲਸ ਗੁਰਦਾਸਪੁਰ ਨੇ ਪਿਓ-ਪੁੱਤ ’ਤੇ ਦਸਤੀ ਹਥਿਆਰਾਂ ਨਾਲ ਹਮਲਾ ਕਰ ਕੇ ਜ਼ਖ਼ਮੀ ਕਰਨ ਦੇ ਦੋਸ਼ ’ਚ 5-6 ਅਣਪਛਾਤੇ ਨੌਜਵਾਨਾਂ ਸਮੇਤ 10 ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ. ਐੱਸ. ਆਈ. ਸੋਹਨ ਲਾਲ ਨੇ ਦੱਸਿਆ ਕਿ ਸਤੀਸ਼ ਕੁਮਾਰ ਪੁੱਤਰ ਕੰਸ ਰਾਜ ਵਾਸੀ ਬਾਬੋਵਾਲ ਨੇ ਬਿਆਨ ਦਿੱਤਾ ਕਿ ਉਹ ਪਿੰਡ ਬਾਬੋਵਾਲ ਵਿਚ ਦੁਕਾਨ ਕਰਦਾ ਹੈ। ਬੀਤੇ ਦਿਨੀਂ ਉਹ ਆਪਣੀ ਦੁਕਾਨ ’ਤੇ ਬੈਠਾ ਸੀ ਕਿ ਸ਼ੈਲੀ ਅਤੇ ਲਵ ਉਸ ਦੀ ਦੁਕਾਨ ’ਤੇ ਆਏ ਅਤੇ ਸ਼ੈਲੀ ਨੇ ਕਿਹਾ ਕਿ ਤੂੰ ਮੇਰੇ ਚਾਚੇ ਸਤਪਾਲ ਨਾਲ ਝਗੜਾ ਕੀਤਾ ਹੈ, ਜਿਸ ਕਰਕੇ ਅਸੀਂ ਤੇਰੀ ਕੁੱਟਮਾਰ ਕਰਨੀ ਹੈ। ਇਹ ਕਹਿ ਕੇ ਉਕਤ ਦੋਵੇਂ ਚਲੇ ਗਏ। ਕੁਝ ਦੇਰ ਬਾਅਦ ਉਹ ਆਪਣੇ ਘਰ ਗਿਆ ਤਾਂ ਸ਼ੈਲੀ ਉਸ ਦੇ ਘਰ ਰੋੜੇ ਮਾਰ ਕੇ ਭੱਜ ਗਿਆ।
ਇਹ ਵੀ ਪੜ੍ਹੋ- ਇਕ ਵਾਰ ਫਿਰ ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ, ਆਹਾਤੇ 'ਚ ਸ਼ਰੇਆਮ ਸ਼ਰਾਬ ਪੀਂਦੇ ਨਜ਼ਰ ਆਏ ਮੁਲਾਜ਼ਮ
ਜਦੋਂ ਉਹ ਸ਼ੈਲੀ ਦੇ ਘਰ ਉਲਾਂਭਾ ਦੇ ਕੇ ਵਾਪਸ ਆ ਰਿਹਾ ਸੀ ਤਾਂ ਸ਼ੈਲੀ, ਸਤਪਾਲ, ਮੁਕੇਸ਼ ਕੁਮਾਰ, ਅਸ਼ੋਕ ਕੁਮਾਰ ਵਾਸੀ ਹਯਾਤਨਗਰ ਕਾਲੋਨੀ ਅਤੇ 5-6 ਅਣਪਛਾਤੇ ਨੌਜਵਾਨਾਂ ਨੇ ਦਸਤੀ ਹਥਿਆਰਾਂ ਨਾਲ ਸੱਟਾਂ ਮਾਰ ਕੇ ਉਸ ਅਤੇ ਉਸ ਦੇ ਮੁੰਡੇ ਨੂੰ ਜ਼ਖ਼ਮੀ ਕਰ ਦਿੱਤਾ। ਪੁਲਸ ਅਧਿਕਾਰੀ ਨੇ ਦੱਸਿਆ ਕਿ ਜ਼ਖ਼ਮੀ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਜ਼ੇਰੇ ਇਲਾਜ ਹਨ।
ਇਹ ਵੀ ਪੜ੍ਹੋ- ਅੱਤ ਦੀ ਗਰਮੀ ਕਾਰਨ ਸਕੂਲਾਂ 'ਚ ਵਿਦਿਆਰਥੀਆਂ ਦੀ ਗਿਣਤੀ ਘਟੀ, ਮਾਪਿਆਂ ਨੇ ਪੰਜਾਬ ਸਰਕਾਰ ਨੂੰ ਕੀਤੀ ਇਹ ਮੰਗ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8