ਸਬ ਜੇਲ ਪੱਟੀ ਅੰਦਰ ਹਵਾਲਾਤੀ ਉਪਰ ਕੀਤਾ ਹਮਲਾ, 4 ਨਾਮਜ਼ਦ
Saturday, Jun 08, 2024 - 05:30 PM (IST)
ਤਰਨਤਾਰਨ(ਰਮਨ)-ਸਬ ਜੇਲ੍ਹ ਪੱਟੀ ਅੰਦਰ ਹਵਾਲਾਤੀਆਂ ਵੱਲੋਂ ਦੂਸਰੇ ਹਵਾਲਾਤੀ ਦੀ ਮਾਰਕੁੱਟ ਕਰਨ ਅਤੇ ਜੇਲ ਦਾ ਮਾਹੌਲ ਖਰਾਬ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਸਬੰਧੀ ਜੇਲ ਪ੍ਰਸ਼ਾਸਨ ਵੱਲੋਂ ਕੀਤੀ ਗਈ ਕਾਰਵਾਈ ਤੋਂ ਬਾਅਦ ਥਾਣਾ ਸਿਟੀ ਪੱਟੀ ਦੀ ਪੁਲਸ ਨੇ ਚਾਰ ਹਵਾਲਾਤੀਆਂ ਨੂੰ ਨਾਮਜ਼ਦ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪਹਿਲਾਂ ਵਿਅਕਤੀ ਨੂੰ ਕੁੜੀ ਨੇ ਕੀਤੀ ਅਸ਼ਲੀਲ ਵੀਡੀਓ ਕਾਲ, ਫਿਰ ਕੀਤਾ ਉਹ ਜੋ ਸੋਚਿਆ ਵੀ ਨਾ ਸੀ
ਜਾਣਕਾਰੀ ਦੇ ਅਨੁਸਾਰ ਸਬ ਜੇਲ੍ਹ ਪੱਟੀ ਵਿਖੇ ਬੀਤੀ 8 ਮਈ ਦੀ ਸਵੇਰੇ 10:30 ਵਜੇ ਜਦੋਂ ਜੇਲ੍ਹ ਵਿਚ ਹਵਾਲਾਤੀ ਦਿਲਬਾਗ ਸਿੰਘ ਪੁੱਤਰ ਅੰਗਰੇਜ਼ ਸਿੰਘ ਵਾਸੀ ਸਭਰਾ ਮੌਜੂਦ ਸੀ ਤਾਂ ਉਸ ਉਪਰ ਜੇਲ੍ਹ ਦੇ ਹੀ ਹਵਾਲਾਤੀ ਸੁਖਬੀਰ ਸਿੰਘ ਪੁੱਤਰ ਦਿਲਬਾਗ ਸਿੰਘ ਵਾਸੀ ਬਰਵਾਲਾ, ਅਰਸ਼ਦੀਪ ਸਿੰਘ ਪੁੱਤਰ ਰਾਜ ਸਿੰਘ ਵਾਸੀ ਕਲਸੀਆਂ ਕਲਾਂ, ਕਮਲ ਸਿੰਘ ਪੁੱਤਰ ਦਰਸ਼ਨ ਸਿੰਘ ਵਾਸੀ ਝੁੱਗੀਆਂ ਕਾਲੂ ਅਤੇ ਅਜੈ ਪੁੱਤਰ ਮੁਖਤਾਰ ਸਿੰਘ ਵਾਸੀ ਕਿਰਤੋਵਾਲ ਵੱਲੋਂ ਹਮਲਾ ਕਰ ਦਿੱਤਾ ਗਿਆ ਅਤੇ ਉਸਦੀ ਮਾਰਕੁੱਟ ਕੀਤੀ ਗਈ। ਇਸ ਹਮਲੇ ਦੌਰਾਨ ਜੇਲ੍ਹ ਦਾ ਮਾਹੌਲ ਖਰਾਬ ਕੀਤਾ ਗਿਆ, ਜਿਸ ਤੋਂ ਬਾਅਦ ਜੇਲ੍ਹ ਪ੍ਰਸ਼ਾਸਨ ਨੇ ਇਸ ਸਾਰੇ ਮਾਮਲੇ ਨੂੰ ਸ਼ਾਂਤ ਕਰਵਾਇਆ।
ਇਹ ਵੀ ਪੜ੍ਹੋ- ਵਿਦੇਸ਼ ਗਏ ਨੌਜਵਾਨ ਦੀ ਝੀਲ 'ਚੋਂ ਮਿਲੀ ਲਾਸ਼, ਪਿਛਲੇ 3 ਮਹੀਨਿਆਂ ਤੋਂ ਸੀ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਥਾਣਾ ਸਿਟੀ ਪੱਟੀ ਦੇ ਏ. ਐੱਸ. ਆਈ. ਟੇਕ ਰਾਮ ਨੇ ਦੱਸਿਆ ਕਿ ਸਬ ਇੰਸਪੈਕਟਰ ਸੁਖਦੇਵ ਸਿੰਘ ਦੇ ਬਿਆਨਾਂ ਹੇਠ ਉਕਤ 4 ਹਮਲਾ ਕਰਨ ਵਾਲੇ ਵਿਅਕਤੀਆਂ ਹਮਲਾ ਕਰਨ ਵਾਲੇ ਹਵਾਲਾਤੀਆਂ ਖਿਲਾਫ ਵੱਖ-ਵੱਖ ਧਾਰਾਵਾਂ ਹੇਠ ਮਾਮਲਾ ਦਰਜ ਕਰ ਅਗਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8