ਮੋਟਰ ’ਤੇ ਬੈਠੇ ਵਿਅਕਤੀ ’ਤੇ ਤੇਜ਼ ਹਥਿਆਰਾਂ ਨਾਲ ਹਮਲਾ, 6 ਨਾਮਜ਼ਦ

Tuesday, Nov 12, 2024 - 02:34 PM (IST)

ਮੋਟਰ ’ਤੇ ਬੈਠੇ ਵਿਅਕਤੀ ’ਤੇ ਤੇਜ਼ ਹਥਿਆਰਾਂ ਨਾਲ ਹਮਲਾ, 6 ਨਾਮਜ਼ਦ

ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ (ਸਾਹਿਲ, ਬਾਬਾ)-ਮੋਟਰ ’ਤੇ ਬੈਠੇ ਵਿਅਕਤੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੇ ਕਥਿਤ ਦੋਸ਼ ਹੇਠ ਥਾਣਾ ਸ੍ਰੀ ਹਰਗੋਬਿੰਦਪੁਰ ਦੀ ਪੁਲਸ ਨੇ 6 ਵਿਰੁੱਧ ਕੇਸ ਦਰਜ ਕੀਤਾ ਹੈ। ਇਸ ਸਬੰਧੀ ਐੱਸ. ਆਈ. ਹਰਜਿੰਦਰ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਹਰਜਿੰਦਰ ਸਿੰਘ ਪੁੱਤਰ ਤਾਰਾ ਸਿੰਘ ਵਾਸੀ ਡੋਗਰ ਮਹੇਸ਼ ਨੇ ਲਿਖਵਾਇਆ ਹੈ ਕਿ ਉਹ ਕੁਝ ਦਿਨ ਪਹਿਲਾਂ ਸਵੇਰੇ ਦੇ ਸਮੇਂ 9 ਵਜੇ ਦੇ ਕਰੀਬ ਆਪਣੀ ਮੋਟਰ ’ਤੇ ਬੈਠਾ ਹੋਇਆ ਸੀ ਕਿ ਪਿੰਡ ਦੇ ਹੀ ਰਹਿਣ ਵਾਲੇ 6 ਵਿਅਕਤੀਆਂ, ਜਿਨ੍ਹਾਂ ਵਿਚ ਇਕ ਔਰਤ ਵੀ ਸੀ, ਨੇ ਉਸ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰ ਦਿੱਤਾ ਅਤੇ ਸੱਟਾਂ ਮਾਰ ਕੇ ਜ਼ਖਮੀ ਕਰਨ ਉਪਰੰਤ ਭੱਜ ਗਏ।

ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਵੱਡਾ ਐਨਕਾਊਂਟਰ

ਉਕਤ ਪੁਲਸ ਅਧਿਕਾਰੀ ਨੇ ਦੱਸਿਆ ਕਿ ਉਪਰੋਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਥਾਣਾ ਸ੍ਰੀ ਹਰਗੋਬਿੰਦਪੁਰ ਵਿਖੇ ਉਕਤ ਬਿਆਨਕਰਤਾ ਦੇ ਬਿਆਨਾਂ ’ਤੇ ਸਬੰਧਤ 6 ਜਣਿਆਂ ਖਿਲਾਫ ਬਣਦੀਆਂ ਧਾਰਾਵਾਂ ਹੇਠ ਕੇਸ ਦਰਜ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਪੰਜਾਬ ਸਰਕਾਰ ਨੂੰ ਸੁਪਰੀਮ ਕੋਰਟ ਤੋਂ ਮਿਲੀ ਰਾਹਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News