ਨਸ਼ਾ ਵੇਚਣ ਤੋਂ ਰੋਕਿਆ ਤਾਂ ਘਰ 'ਚ ਵੜ ਕੇ ਕਰ'ਤਾ ਹਮਲਾ, ਪਰਿਵਾਰ ਦੇ 3 ਜੀਅ ਹੋਏ ਜ਼ਖ਼ਮੀ

Friday, Oct 04, 2024 - 06:02 PM (IST)

ਨਸ਼ਾ ਵੇਚਣ ਤੋਂ ਰੋਕਿਆ ਤਾਂ ਘਰ 'ਚ ਵੜ ਕੇ ਕਰ'ਤਾ ਹਮਲਾ, ਪਰਿਵਾਰ ਦੇ 3 ਜੀਅ ਹੋਏ ਜ਼ਖ਼ਮੀ

ਬਟਾਲਾ (ਸਾਹਿਲ)- ਸਥਾਨਕ ਗਾਂਧੀ ਕੈਂਪ ਵਿਖੇ ਘਰ ਵਿਚ ਦਾਖਲ ਹੋ ਕੇ ਹਮਲਾ ਕਰਦਿਆਂ ਇਕੋ ਪਰਿਵਾਰ ਦੇ ਤਿੰਨ ਜੀਆਂ ਨੂੰ ਗੰਭੀਰ ਜ਼ਖ਼ਮੀ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸਿਵਲ ਹਸਪਤਾਲ ਬਟਾਲਾ ਵਿਚ ਜ਼ੇਰੇ ਇਲਾਜ ਬਲਵਿੰਦਰ ਕੁਮਾਰ ਰਿੰਕੂ ਪੁੱਤਰ ਚੂਨੀ ਲਾਲ ਵਾਸੀ ਗਾਂਧੀ ਕੈਂਪ ਬਟਾਲਾ ਨੇ ਦੱਸਿਆ ਕਿ ਸਾਡੇ ਗੁਆਂਢ ਵਿਚ ਰਹਿੰਦੇ ਕੁਝ ਨੌਜਵਾਨ ਨਸ਼ਾ ਵੇਚਣ ਦਾ ਕੰਮ ਕਰਦੇ ਹਨ, ਜਿਨ੍ਹਾਂ ਬਾਰੇ ਅਸੀਂ ਕਈ ਵਾਰ ਪੁਲਸ ਨੂੰ ਵੀ ਸ਼ਿਕਾਇਤ ਕਰ ਚੁੱਕੇ ਹਾਂ।

ਇਹ ਵੀ ਪੜ੍ਹੋ- ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਦੀ ਸਿਹਤ ਨਾਲ ਜੁੜੀ ਅਪਡੇਟ

ਅੱਜ ਸਬੰਧਤ ਨੌਜਵਾਨ ਨਸ਼ਾ ਵੇਚ ਰਹੇ ਸਨ ਤਾਂ ਅਸੀਂ ਉਨ੍ਹਾਂ ਨੂੰ ਨਸ਼ਾ ਵੇਚਣ ਤੋਂ ਰੋਕਿਆ ਤਾਂ ਨੌਜਵਾਨਾਂ ਨੇ ਘਰ ਵਿਚ ਦਾਖਲ ਹੋ ਕੇ ਸਾਡੇ ’ਤੇ ਹਮਲਾ ਕਰਦਿਆਂ ਮੈਨੂੰ, ਮੇਰੇ ਪਿਤਾ ਚੂਨੀ ਲਾਲ ਅਤੇ ਮਾਤਾ ਪੁਸ਼ਪਾ ਨੂੰ ਸੱਟਾਂ ਮਾਰ ਕੇ ਜ਼ਖਮੀ ਕਰ ਦਿੱਤਾ ਅਤੇ ਨਾਲ ਹੀ ਇੱਟਾਂ ਰੋੜੇ ਤੇ ਦਾਤਰ ਮਾਰ ਕੇ ਸਾਡੇ ਘਰ ਦਾ ਲੋਹੇ ਦਾ ਗੇਟ ਵੀ ਭੰਨ ਦਿੱਤਾ ਅਤੇ ਫਰਾਰ ਹੋ ਗਏ। ਉਸ ਨੇ ਦੱਸਿਆ ਕਿ ਇਸ ਸਬੰਧੀ ਪੁਲਸ ਚੌਕੀ ਸਿੰਬਲ ਵਿਖੇ ਸ਼ਿਕਾਇਤ ਦਰਜ ਕਰਵਾ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਸੜਕ ਹਾਦਸੇ ਪੁਆਏ ਵੈਣ, ਦੋ ਧੀਆਂ ਦੇ ਸਿਰ ਤੋਂ ਉੱਠਿਆ ਮਾਂ ਦਾ ਸਾਇਆ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News