ਘਰ ’ਚ ਦਾਖ਼ਲ ਹੋ ਕੇ ਹਾਕੀਆਂ ਤੇ ਦਾਤਰਾਂ ਨਾਲ ਹਮਲਾ, ਔਰਤ ਸਣੇ 4 ਗੰਭੀਰ ਜ਼ਖ਼ਮੀ

Thursday, Jul 18, 2024 - 01:54 PM (IST)

ਬਟਾਲਾ (ਸਾਹਿਲ)-ਪਿੰਡ ਭਗਠਾਣਾਂ ਤੁਲੀਆਂ ਵਿਖੇ ਇਕ ਘਰ ’ਚ ਦਾਖਲ ਹੋ ਕੇ ਹਾਕੀਆਂ ਅਤੇ ਦਾਤਰਾਂ ਨਾਲ ਹਮਲਾ ਕਰਨ ਦੇ ਕਥਿਤ ਦੋਸ਼ ਹੇਠ ਥਾਣਾ ਡੇਰਾ ਬਾਬਾ ਨਾਨਕ ਦੀ ਪੁਲਸ ਨੇ 8 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਏ.ਐੱਸ.ਆਈ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਪੁਲਸ ਨੂੰ ਦਰਜ ਕਰਵਾਏ ਬਿਆਨ ਵਿਚ ਭੁਪਿੰਦਰ ਸਿੰਘ ਪੁੱਤਰ ਹਰਜੀਤ ਸਿੰਘ ਵਾਸੀ ਪਿੰਡ ਭਗਠਾਣਾਂ ਤੁੱਲੀਆਂ ਨੇ ਲਿਖਵਾਇਆ ਹੈ ਕਿ ਬੀਤੀ 14 ਜੁਲਾਈ ਨੂੰ ਰਾਤ 9 ਵਜੇ ਅਸੀਂ ਘਰ ਵਿਚ ਮੌਜੂਦ ਸੀ ਕਿ ਸਾਡੇ ਪਿੰਡ ਦੇ ਰਹਿਣ ਵਾਲੇ ਜਤਿੰਦਰ ਸਿੰਘ ਨੇ ਸਾਡੇ ਘਰ ਨੂੰ ਆਉਦੇ ਬਿਜਲੀ ਦੇ ਮੀਟਰਾਂ ਵਾਲੇ ਬਕਸੇ ਦਾ ਤਾਲਾ ਤੋੜ ਦਿੱਤਾ ਤਾਂ ਮੈਂ ਇਸ ਨੂੰ ਜਾ ਕੇ ਰੋਕਿਆ, ਜਿਸ ’ਤੇ ਇਸ ਨੇ ਮੈਨੂੰ ਵੀ ਧੱਕੇ ਮਾਰਨੇ ਸ਼ੁਰੂ ਕਰ ਦਿੱਤੀ। 

ਇਹ ਵੀ ਪੜ੍ਹੋ- ਹੋਟਲ ’ਚ ਚੱਲ ਰਿਹਾ ਸੀ ਦੇਹ ਵਪਾਰ, ਪੁਲਸ ਦੀ ਰੇਡ ਦੇਖ 2 ਥਾਈ ਕੁੜੀਆਂ ਨੇ ਚੌਥੀ ਮੰਜ਼ਿਲ ਤੋਂ ਮਾਰੀ ਛਾਲ

ਜਿਸ ਤੋਂ ਬਾਅਦ ਉਕਤ ਜਤਿੰਦਰ ਸਿੰਘ ਸਮੇਤ ਸਰਬਜੀਤ ਸਿੰਘ, ਸਿਕੰਦਰ ਸਿੰਘ, ਗੁਰਮੁੱਖ ਸਿੰਘ, ਬਲਰਾਜ ਸਿੰਘ, ਲਖਬੀਰ ਸਿੰਘ, ਅੰਮ੍ਰਿਤਪਾਲ ਸਿੰਘ ਤੇ ਮਨਦੀਪ ਕੁਮਾਰ ਵਾਸੀਆਨ ਪਿੰਡ ਭਗਠਾਨਾਂ ਤੁੱਲੀਆਂ ਆਦਿ ਨੇ ਮੇਰੇ ’ਤੇ ਦਾਤਰਾਂ ਅਤੇ ਹਾਕੀਆਂ ਨਾਲ ਹਮਲਾ ਕਰਦਿਆਂ ਮੈਨੂੰ ਸੱਟਾਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ ਅਤੇ ਜਦੋਂ ਮੈਨੂੰ ਛੁਡਾਉਣ ਲਈ ਮੇਰਾ ਭਰਾ ਗੁਰਪ੍ਰੀਤ ਸਿੰਘ, ਪਿਤਾ ਹਰਜੀਤ ਸਿੰਘ ਤੇ ਪਤਨੀ ਜਸਪ੍ਰੀਤ ਕੌਰ ਅੱਗੇ ਆਈ ਤਾਂ ਉਕਤਾਨ ਨੇ ਇਨ੍ਹਾਂ ਨੂੰ ਵੀ ਸੱਟਾਂ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ, ਜਿਸ ’ਤੇ ਸਾਡੇ ਵੱਲੋਂ ਰੌਲਾ ਪਾਏ ਜਾਣ ’ਤੇ ਉਕਤ ਸਾਰੇ ਵਿਅਕਤੀ ਮੌਕੇ ਤੋਂ ਫਰਾਰ ਹੋ ਗਏ ਅਤੇ ਉਪਰੰਤ ਮੇਰੇ ਦੋਸਤ ਤਰਸੇਮ ਸਿੰਘ ਨੇ ਸਾਨੂੰ ਸਿਵਲ ਹਸਪਤਾਲ ਡੇਰਾ ਬਾਬਾ ਨਾਨਕ ਵਿਖੇ ਇਲਾਜ ਲਈ ਦਾਖਲ ਕਰਵਾਇਆ।

ਇਹ ਵੀ ਪੜ੍ਹੋ- 15 ਦਿਨਾਂ ਤੋਂ ਲਾਪਤਾ ਪਤੀ ਦਾ ਲਾਲ-ਸੂਹੇ ਚੂੜੇ ਵਾਲੀ ਪਤਨੀ ਰੋ-ਰੋ ਕਰ ਰਹੀ ਇੰਤਜ਼ਾਰ, ਨਹੀਂ ਦੇਖ ਹੁੰਦਾ ਹਾਲ (ਵੀਡੀਓ)

ਏ.ਐੱਸ.ਆਈ ਗੁਰਪ੍ਰੀਤ ਸਿੰਘ ਨੇ ਅੱਗੇ ਦੱਸਿਆ ਕਿ ਉਕਤ ਮਾਮਲੇ ਸਬੰਧੀ ਕਾਰਵਾਈ ਕਰਦਿਆਂ ਭੁਪਿੰਦਰ ਸਿੰਘ ਦੇ ਬਿਆਨਾਂ ’ਤੇ ਉਕਤ ਅੱਠ ਵਿਅਕਤੀਆਂ ਖਿਲਾਫ ਬਣਦੀਆਂ ਧਾਰਾਵਾਂ ਹੇਠ ਥਾਣਾ ਡੇਰਾ ਬਾਬ ਨਾਨਕ ਵਿਖੇ ਕੇਸ ਦਰਜ ਕਰ ਦਿੱਤਾ ਹੈ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News