20 ਰੁਪਏ ਦੀ ਮੱਛੀ ਦੇਣ ਤੋਂ ਮਨ੍ਹਾ ਕਰਨ ’ਤੇ ਤੇਜ਼ਧਾਰ ਹਥਿਆਰ ਨਾਲ ਕੀਤਾ ਹਮਲਾ
Sunday, Feb 16, 2025 - 03:57 PM (IST)

ਅੰਮ੍ਰਿਤਸਰ (ਸੰਜੀਵ)- 20 ਰੁਪਏ ਦੀ ਮੱਛੀ ਦੇਣ ਤੋਂ ਮਨ੍ਹਾ ਕਰਨ ’ਤੇ ਹਮਲਾ ਕਰ ਕੇ ਜ਼ਖਮੀ ਕਰਨ ਦੇ ਮਾਮਲੇ ਵਿਚ ਥਾਣਾ ਮਜੀਠਾ ਦੀ ਪੁਲਸ ਨੇ ਵਿਸ਼ੂ ਖਿਲਾਫ ਕੇਸ ਦਰਜ ਕੀਤਾ ਹੈ। ਪੀਟਰ ਮਸੀਹ ਨੇ ਦੱਸਿਆ ਕਿ ਉਹ ਅੰਮ੍ਰਿਤਸਰ ਤੋਂ ਆਪਣਾ ਆਟੋ ਲੈ ਕੇ ਪਿੰਡ ਆਇਆ ਸੀ ਅਤੇ ਆਪਣੇ ਭਰਾ ਦੀ ਰੇਹੜੀ ਕੋਲ ਖੜ੍ਹਾ ਸੀ। ਉਸ ਦਾ ਭਰਾ ਘਰੋਂ ਕੁਝ ਸਾਮਾਨ ਲੈਣ ਲਈ ਚਲਾ ਗਿਆ ਅਤੇ ਇਸ ਦੌਰਾਨ ਵਿਸ਼ੂ 20 ਰੁਪਏ ਦੀ ਮੱਛੀ ਲੈਣ ਆਇਆ, ਜਦੋਂ ਉਸ ਨੇ ਉਸ ਨੂੰ ਮੱਛੀ ਦੇਣ ਤੋਂ ਮਨ੍ਹਾ ਕਰ ਦਿੱਤਾ ਤਾਂ ਉਹ ਆਪਣੇ ਘਰ ਚਲਾ ਗਿਆ ਅਤੇ ਕੁਝ ਮਿੰਟਾਂ ਬਾਅਦ ਇਕ ਤੇਜ਼ਧਾਰ ਹਥਿਆਰ ਨਾਲ ਵਾਪਸ ਆਇਆ ਅਤੇ ਉਸ ’ਤੇ ਹਮਲਾ ਕਰ ਦਿੱਤਾ।
ਇਹ ਵੀ ਪੜ੍ਹੋ- ਡਿਪੋਰਟ ਹੋਏ ਭਾਰਤੀਆਂ ਨੂੰ ਅੰਮ੍ਰਿਤਸਰ ਪਹੁੰਚਦਿਆਂ ਹੀ ਮਿਲਣਗੀਆਂ ਸਹੂਲਤਾਂ, CM ਮਾਨ ਪਹੁੰਚੇ ਅੰਮ੍ਰਿਤਸਰ
ਇਸ ਦੌਰਾਨ ਮੁਲਜ਼ਮ ਨੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਦਿੱਤਾ ਅਤੇ ਉਸ ਦੀ ਉਂਗਲੀ ਵੱਢ ਕੇ ਜ਼ਮੀਨ ’ਤੇ ਸੁੱਟ ਦਿੱਤੀ। ਇਸ ਦੌਰਾਨ ਉਸ ਦਾ ਭਰਾ ਵੀ ਆ ਗਿਆ ਅਤੇ ਮੁਲਜ਼ਮ ਨੂੰ ਫੜਨ ਦੀ ਕੋਸ਼ਿਸ਼ ਕੀਤੀ ਪਰ ਉਹ ਮੌਕੇ ਤੋਂ ਫਰਾਰ ਹੋ ਗਿਆ। ਪੁਲਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਦੋ ਦਿਨ ਡਰਾਈ ਡੇਅ ਘੋਸ਼ਿਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8