ਹਿਮਾਚਲ ’ਚ ਸਿੱਖ ਯਾਤਰੀਆਂ ਨੂੰ ਘੇਰ ਕੇ ਹਮਲੇ ਕਰਨਾ ਮੰਦਭਾਗੀ ਤੇ ਅਸਹਿ ਘਟਨਾ : ਭੋਮਾ
Thursday, Jun 13, 2024 - 04:30 PM (IST)
ਅੰਮ੍ਰਿਤਸਰ (ਸਰਬਜੀਤ/ਵਾਲੀਆ)-ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਧਰਮ ਪ੍ਰਚਾਰ ਕਮੇਟੀ ਪੰਜਾਬ ਦੇ ਚੇਅਰਮੈਨ ਮਨਜੀਤ ਸਿੰਘ ਭੋਮਾ ਨੇ ਹਿਮਾਚਲ ਪ੍ਰਦੇਸ਼ ਵਿਚ ਸਿੱਖ ਯਾਤਰੀਆਂ ਨੂੰ ਘੇਰ ਕੇ ਉਨ੍ਹਾਂ ’ਤੇ ਹਮਲੇ ਕਰਨਾ ਅਤੇ ਹਰਿਆਣਾ ਦੇ ਕੈਥਲ ਵਿਚ ਸਿੱਖ ਨੌਜਵਾਨ ਦੀ ਕੁੱਟਮਾਰ ਕਰ ਕੇ ਕੇਸਾਂ ਦੀ ਬੇਅਦਬੀ ਕਰਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਭੋਮਾ ਨੇ ਹਰਿਆਣਾ ਸਰਕਾਰ ਨੂੰ ਅਪੀਲ ਕੀਤੀ ਕਿ ਉਹ ਦੋਸ਼ੀਆਂ ਨੂੰ ਜਲਦੀ ਤੋਂ ਜਲਦੀ ਗ੍ਰਿਫਤਾਰ ਕਰ ਕੇ ਸਖਤ ਤੋਂ ਸਖਤ ਸਜ਼ਾ ਦੇਵੇ।
ਇਹ ਵੀ ਪੜ੍ਹੋ-ਛਬੀਲ ਪੀਣ ਲਈ ਸੜਕ ਪਾਰ ਕਰ ਰਹੇ ਮੁੰਡੇ ਨਾਲ ਵਾਪਰਿਆ ਭਾਣਾ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ
ਉਨ੍ਹਾਂ ਕਿਹਾ ਕਿ ਕੈਥਲ ਵਾਸੀ ਸੁਖਵਿੰਦਰ ਸਿੰਘ ਨੂੰ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਸ਼ਹਿਰ ਦੇ ਨਜ਼ਦੀਕ ਰੋਡ ’ਤੇ ਗਾਲੀ ਗਲੋਚ ਕਰਨਾ ਸ਼ੁਰੂ ਕਰ ਦਿੱਤਾ ਅਤੇ ਉਸ ’ਤੇ ਨਸਲੀ ਟਿੱਪਣੀਆਂ ਕੀਤੀਆਂ ਤੇ ਬਾਅਦ ਵਿਚ ਉਸ ਦੀ ਕੁੱਟ ਮਾਰ ਕੀਤੀ। ਦੋਸ਼ੀ ਵਿਅਕਤੀਆਂ ਵੱਲੋਂ ਸੁਖਵਿੰਦਰ ਸਿੰਘ ਦੀ ਦਸਤਾਰ ਅਤੇ ਕੇਸਾਂ ਦੀ ਬੇਅਦਬੀ ਵੀ ਕੀਤੀ ਗਈ ਹੈ।ਜਿਸ ਕਰ ਕੇ ਪੂਰੇ ਸਿੱਖ ਧਰਮ ਦੇ ਦਿਲਾਂ ਨੂੰ ਠੇਸ ਪਹੁੰਚੀ ਹੈ। ਉਨ੍ਹਾਂ ਕਿਹਾ ਕਿ ਆਏ ਦਿਨ ਸਿੱਖਾਂ ਨਾਲ ਅਜਿਹੀਆਂ ਘਟਨਾਵਾਂ ਵਾਪਰਦੀਆਂ ਜਾ ਰਹੀਆਂ ਹਨ। ਕਦੇ ਕਿਸੇ ਸਿੱਖ ਅਫ਼ਸਰ ਨੂੰ ਡਿਊਟੀ ਦੌਰਾਨ ਖਾਲਿਸਤਾਨੀ ਕਿਹਾ ਜਾ ਰਿਹਾ ਹੈ।
ਇਹ ਵੀ ਪੜ੍ਹੋ- ਅਸਮਾਨ ਤੋਂ ਵਰ੍ਹ ਰਹੀ ਅੱਗ ਵਾਂਗ ਲੂ, ਤਾਪਮਾਨ 46 ਡਿਗਰੀ ਤੋਂ ਪਾਰ, ਲੋਕ ਘਰਾਂ ’ਚ ਰਹਿਣ ਲਈ ਹੋਏ ਮਜ਼ਬੂਰ
ਕਦੇ ਆਪਣੇ ਗੁਰਧਾਮਾਂ ਦੇ ਦਰਸ਼ਨਾਂ ਨੂੰ ਜਾਂਦਿਆ ਸਿੱਖਾਂ ’ਤੇ ਰਸਤੇ ਵਿਚ ਹਮਲੇ ਹੋ ਰਹੇ ਹਨ। ਉਨ੍ਹਾਂ ਕੇਂਦਰ ਸਰਕਾਰ ਨੂੰ ਵੀ ਅਪੀਲ ਕੀਤੀ ਹੈ ਕਿ ਉਹ ਇਨ੍ਹਾਂ ਘਟਨਾਵਾਂ ’ਤੇ ਸਖ਼ਤੀ ਨਾਲ ਕਰਵਾਈ ਕਰ ਕੇ ਕਾਬੂ ਪਾਉਣ। ਉਨ੍ਹਾਂ ਕਿਹਾ ਕਿ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਅਜਿਹੀਆਂ ਘਟਨਾਵਾਂ ਅੰਜਾਮ ਦੇ ਕੇ ਦੇਸ਼ ਦੀ ਅਮਨ ਸਾਂਤੀ ਨੂੰ ਵਿਗਾੜਨ ਵਿਚ ਲੱਗੇ ਹੋਏ ਹਨ ਜੋ ਦੇਸ਼ ਅੰਦਰ ਲਗਾਤਾਰ ਨਫ਼ਰਤੀ ਮਾਹੌਲ ਸਿਰਜ ਕੇ ਸਿੱਖਾਂ ਨੂੰ ਬਿਨਾਂ ਕਿਸੇ ਕਾਰਨ ਤੋਂ ਨਿਸ਼ਾਨਾ ਬਣਾਉਣ ਵਿਚ ਲੱਗੇ ਹੋਏ ਹਨ। ਭੋਮਾ ਨੇ ਕਿਹਾ ਕਿ ਉਨ੍ਹਾਂ ਨੇ ਇਸ ਮਾਮਲੇ ਨੂੰ ਗੰਭੀਰਤਾ ਨਾਲ ਲੈਂਦਿਆਂ ਹਰਿਆਣਾ ਕਮੇਟੀ ਨਾਲ ਸੰਪਰਕ ਕੀਤਾ ਤਾਂ ਜੋਂ ਦੋਸ਼ੀਆਂ ਖਿਲਾਫ ਜਲਦੀ ਤੋਂ ਜਲਦੀ ਸਖ਼ਤ ਕਾਰਵਾਈ ਕਰਨ ਲਈ ਪ੍ਰਸ਼ਾਸਨ ’ਤੇ ਜ਼ੋਰ ਪਾਇਆ ਜਾ ਸਕੇ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8