ਪਠਾਨਕੋਟ ''ਚ ATM ਲੁੱਟਣ ਦੀ ਕੋਸ਼ਿਸ਼, ਹੂਟਰ ਵੱਜਦੇ ਹੀ ਭੱਜੇ ਚੋਰ, ਪੁਲਸ ਨੇ ਮੁਸਤੈਦੀ ਨਾਲ ਕੀਤੇ ਗ੍ਰਿਫਤਾਰ
Saturday, Oct 17, 2026 - 03:07 PM (IST)
ਪਠਾਨਕੋਟ(ਗੋਰਾਇਆ)- ਪਠਾਨਕੋਟ-ਅੰਮ੍ਰਿਤਸਰ ਨੈਸ਼ਨਲ ਹਾਈਵੇਅ ’ਤੇ ਨਰੋਟ ਮਹਿਰਾ ਪੁਲੀ ਨੇੜੇ ਸਰਵਿਸ ਰੋਡ ’ਤੇ ਸਥਿਤ ਐਸਬੀਆਈ ਦੇ ਏਟੀਐਮ ਨੂੰ ਤੋੜ ਕੇ ਨਕਦੀ ਲੁੱਟਣ ਦੀ ਕੋਸ਼ਿਸ਼ ਕਰਨ ਵਾਲੇ ਤਿੰਨ ਨੌਜਵਾਨਾਂ ਨੂੰ ਸਦਰ ਪੁਲਸ ਨੇ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ 'ਚ ਇਕ ਨਾਬਾਲਗ ਵੀ ਸ਼ਾਮਲ ਹੈ। ਘਟਨਾ ਦੀ ਸੀਸੀਟੀਵੀ ਫੁਟੇਜ ਹੁਣ ਸਾਹਮਣੇ ਆਈ ਹੈ, ਜਿਸ ਵਿੱਚ ਨੌਜਵਾਨ ਏਟੀਐਮ ਦੀ ਮਸ਼ੀਨ ਨਾਲ ਛੇੜਛਾੜ ਕਰਦੇ ਦਿਖਾਈ ਦਿੱਤਾ ਗਿਆ।
ਇਹ ਵੀ ਪੜ੍ਹੋ-ਪੰਜਾਬ: ਸਰਹੱਦੀ ਪਿੰਡ ਦੇ ਖੇਤਾਂ 'ਚੋਂ 15,00,00,000 ਤੋਂ ਵੱਧ ਨਸ਼ੀਲਾ ਪਦਾਰਥ ਬਰਾਮਦ
ਜਾਣਕਾਰੀ ਅਨੁਸਾਰ, ਤਿੰਨਾਂ ਨੌਜਵਾਨਾਂ ਨੇ ਪਹਿਲਾਂ ਏਟੀਐਮ ਅੰਦਰ ਲੱਗੇ ਸੀਸੀਟੀਵੀ ਕੈਮਰਿਆਂ ’ਤੇ ਕਾਲਾ ਸਪਰੇਅ ਕੀਤਾ ਤਾਂ ਜੋ ਉਨ੍ਹਾਂ ਦੀ ਪਛਾਣ ਨਾ ਹੋ ਸਕੇ। ਇਸ ਤੋਂ ਬਾਅਦ ਉਨ੍ਹਾਂ ਨੇ ਹਥੌੜੇ ਅਤੇ ਛੈਣੀ ਦੀ ਮਦਦ ਨਾਲ ਏਟੀਐਮ ਮਸ਼ੀਨ ਨੂੰ ਤੋੜ ਕੇ ਨਕਦੀ ਕੱਢਣ ਦੀ ਕੋਸ਼ਿਸ਼ ਕੀਤੀ। ਪਰ ਏਟੀਐਮ 'ਚ ਲੱਗੇ ਈ-ਨਿਗਰਾਨੀ ਸਿਸਟਮ ਨੇ ਤੁਰੰਤ ਮੁੰਬਈ ਸਥਿਤ ਕੰਟਰੋਲ ਰੂਮ ਨੂੰ ਅਲਰਟ ਭੇਜ ਦਿੱਤਾ। ਇਸ ਮਗਰੋਂ ਪਠਾਨਕੋਟ ਪੁਲਸ ਨੂੰ ਸੂਚਨਾ ਦਿੱਤੀ ਗਈ ਅਤੇ ਏਟੀਐਮ ਦਾ ਸੁਰੱਖਿਆ ਹੂਟਰ ਵੱਜਣ ਲੱਗ ਪਿਆ। ਹੂਟਰ ਦੀ ਆਵਾਜ਼ ਸੁਣ ਕੇ ਮੁਲਜ਼ਮ ਮੌਕੇ ਤੋਂ ਫ਼ਰਾਰ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਏਟੀਐਮ 'ਚ ਉਸ ਸਮੇਂ ਲੱਖਾਂ ਰੁਪਏ ਦੀ ਨਕਦੀ ਮੌਜੂਦ ਸੀ, ਜੋ ਸੁਰੱਖਿਅਤ ਬਚ ਗਈ।
ਇਹ ਵੀ ਪੜ੍ਹੋ-ਗੁਰਦਾਸਪੁਰ DC ਦਫਤਰ 'ਤੇ ਗ੍ਰਨੇਡ ਹਮਲੇ ਦੀਆਂ ਖਬਰਾਂ ਵਿਚਾਲੇ SP ਦਾ ਵੱਡਾ ਬਿਆਨ
ਸਦਰ ਥਾਣਾ ਪੁਲਸ ਵੱਲੋਂ ਏਐਸਆਈ ਬਲਵਿੰਦਰ ਕੁਮਾਰ ਦੀ ਅਗਵਾਈ ਹੇਠ ਪੁਲਸ ਟੀਮ ਅੱਡਾ ਸਰਨਾ ਤੋਂ ਪਿੰਡ ਬਹਿਲੋਲਪੁਰ ਵੱਲ ਜਾ ਰਹੀ ਸੀ। ਇਸ ਦੌਰਾਨ ਮੁਖਬਰ ਤੋਂ ਸੂਚਨਾ ਮਿਲੀ ਕਿ ਏਟੀਐਮ ਵਿੱਚ ਭੰਨਤੋੜ ਕਰਨ ਵਾਲੇ ਤਿੰਨ ਨੌਜਵਾਨ ਨੈਸ਼ਨਲ ਹਾਈਵੇਅ ਦੀ ਲਿੰਕ ਰੋਡ ’ਤੇ ਬਹਿਲੋਲਪੁਰ ਮੋੜ ਨੇੜੇ ਮੋਟਰਸਾਈਕਲ ’ਤੇ ਮੌਜੂਦ ਹਨ। ਪੁਲਸ ਨੇ ਤੁਰੰਤ ਕਾਰਵਾਈ ਕਰਦਿਆਂ ਮੌਕੇ ’ਤੇ ਪਹੁੰਚ ਕੇ ਤਿੰਨਾਂ ਨੂੰ ਕਾਬੂ ਕਰ ਲਿਆ। ਪੁਲਸ ਅਨੁਸਾਰ, ਮੁਲਜ਼ਮਾਂ ਦੀ ਪਛਾਣ ਸੰਜੂ, ਸਕੀਮ ਅਤੇ ਇੱਕ ਨਾਬਾਲਗ ਵਜੋਂ ਹੋਈ ਹੈ। ਪੁੱਛਗਿੱਛ ਦੌਰਾਨ ਉਨ੍ਹਾਂ ਨੇ ਨਰੋਟ ਮਹਿਰਾ ਪੁਲੀ ਨੇੜੇ ਐਸਬੀਆਈ ਦੇ ਏਟੀਐਮ 'ਚ ਲੁੱਟ ਦੀ ਕੋਸ਼ਿਸ਼ ਕਰਨ ਦੀ ਗੱਲ ਕਬੂਲ ਕੀਤੀ ।
ਇਹ ਵੀ ਪੜ੍ਹੋ-ਪੰਜਾਬ 'ਚ ਸਭ ਤੋਂ ਵੱਡੀ ਦਵਾਈਆਂ ਵਾਲੀ ਮਾਰਕੀਟ 'ਚ ਡਰੱਗ ਵਿਭਾਗ ਦਾ ਛਾਪਾ, ਲੱਖਾਂ ਦੀਆਂ ਰੁਪਏ ਦਵਾਈਆਂ ਜ਼ਬਤ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170
