ਸਾਵਧਾਨ ! ਬੱਚੀ ਨੂੰ ਅਗਵਾ ਕਰਨ ਦੀ ਕੋਸ਼ਿਸ਼ ਦੀ ਘਟਨਾ cctv ਕੈਮਰੇ ’ਚ ਕੈਦ
Saturday, Jul 05, 2025 - 02:05 PM (IST)

ਬਾਬਾ ਬਕਾਲਾ ਸਾਹਿਬ(ਅਠੌਲਾ)- ਬੀਤੇ ਕੱਲ ਨਿਰਮਲ ਸਿੰਘ ਭੁੱਲਰ ਤੇ ਬਿਸ਼ਨ ਸਿੰਘ ਬਾਬਾ ਬਕਾਲਾ ਸਾਹਿਬ ਵਾਲੀ ਗਲੀ ਵਿਚ ਇਕ ਨੌਜਵਾਨ ਵੱਲੋਂ 10 ਸਾਲਾ ਬੱਚੀ ਨੂੰ ਅਗਵਾ ਕਰਨ ਦੀ ਨਾਕਾਮ ਕੋਸ਼ਿਸ਼ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਹਿੰਦ ਦੀ ਚਾਦਰ ਬਿਰਧ ਆਸ਼ਰਮ ਬਾਬਾ ਬਕਾਲਾ ਸਾਹਿਬ ਦੇ ਮੁੱਖ ਸੇਵਾਦਾਰ ਭਾਈ ਜਸਪ੍ਰੀਤ ਸਿੰਘ ਗੋਰਾ ਨੇ ਜਗਬਾਣੀ ਦੇ ਇਸ ਪ੍ਰਤੀਨਿਧੀ ਨਾਲ ਗੱਲਬਾਤ ਕਰਦੇ ਹੋਏ ਦੱਸਿਆ ਕਿ ਦੁਪਿਹਰ 1.30 ਵਜੇ ਦੇ ਲਗਭਗ 10 ਸਾਲਾ ਬੱਚੀ ਗੁਰਸੀਰਤ ਕੌਰ ਪੁੱਤਰੀ ਪਰਮਜੀਤ ਸਿੰਘ, ਵਾਸੀ ਬਾਬਾ ਬਕਾਲਾ ਸਾਹਿਬ, ਬਜ਼ਾਰ ਵਿਚੋਂ ਜ਼ਰੂਰੀ ਸਾਮਾਨ ਖਰੀਦ ਕੇ ਘਰ ਜਾ ਰਹੀ ਸੀ ਤਾਂ ਇਕ ਅਣਪਛਾਤੇ ਨੌਜਵਾਨ ਨੇ ਉਸਦਾ ਪਿੱਛਾ ਕੀਤਾ ਅਤੇ ਉਸਨੂੰ ਘੇਰਨ ਦੀ ਕੋਸ਼ਿਸ਼ ਕੀਤੀ, ਤਾਂ ਬੱਚੀ ਘਬਰਾ ਕੇ ਬਾਬਾ ਗੁਰਦੇਵ ਸਿੰਘ ਰਾਣਾ ਦੇ ਘਰ ਜਾ ਵੜੀ, ਜਿਸ ’ਤੇ ਉਕਤ ਨੌਜਵਾਨ ਪਹਿਲਾਂ ਤਾਂ ਕੁਝ ਸਮਾਂ ਬੱਚੀ ਦੀ ਉਡੀਕ ਕਰਦਾ ਰਿਹਾ, ਫਿਰ ਫਰਾਰ ਹੋ ਗਿਆ।
ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਸਾਬਕਾ DSP ਨੇ ਥਾਣੇ ਬਾਹਰ ਪਤਨੀ ਤੇ ਨੂੰਹ-ਪੁੱਤ ਨੂੰ ਮਾਰ 'ਤੀਆਂ ਗੋਲੀਆਂ (ਵੀਡੀਓ)
ਬੱਚੀ ਨੇ ਘਰ ਜਾ ਕੇ ਸਾਰੀ ਗੱਲ ਦੱਸੀ ਤਾਂ ਗਲੀ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰੇ ਖੰਗਾਲੇ ਗਏ ਤਾਂ ਉਕਤ ਸਾਰੀ ਘਟਨਾ ਕੈਮਰੇ ਵਿਚ ਸਪੱਸ਼ਟ ਹੋ ਗਈ। ਦੋਸ਼ੀ ਦੀ ਪਛਾਣ ਨਹੀਂ ਹੋ ਸਕੀ । ਨਗਰ ਨਿਵਾਸੀਆਂ ਨੇ ਪੁਲਸ-ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਇੱਥੇ ਪਹਿਲਾਂ ਵੀ ਲੁੱਟ-ਖੋਹਾਂ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਤੇ ਹੁਣ ਇਹ ਘਟਨਾ ਵਾਪਰਨ ਨਾਲ ਲੋਕਾਂ ’ਚ ਦਹਿਸ਼ਤ ਪਾਈ ਜਾ ਰਹੀ ਹੈ, ਨਗਰ ਵਾਸੀਆਂ ਨੇ ਪੁਲਸ ਪ੍ਰਸ਼ਾਸਨ ਪਾਸੋਂ ਮੰਗ ਕੀਤੀ ਹੈ ਕਿ ਅਜਿਹੀਆਂ ਵਾਰਦਾਤਾਂ ਨੂੰ ਠੱਲ੍ਹ ਪਾਈ ਜਾਵੇ ਤਾਂ ਕਿ ਲੋਕ ਸੁੱਖ ਚੈਨ ਨਾਲ ਰਹਿ ਸਕਣ ।
ਇਹ ਵੀ ਪੜ੍ਹੋ- ਪੰਜਾਬ 'ਚ ਛੁੱਟੀ 'ਤੇ ਆਏ ਫੌਜੀ ਨੇ ਬੇਸ਼ਰਮੀ ਦੀਆਂ ਟੱਪੀਆਂ ਹੱਦਾਂ, ਝੋਨਾ ਲਗਾਉਣ ਗਈ ਕੁੜੀ ਨਾਲ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8