ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ ਮਾਹੌਲ

Thursday, Apr 30, 2026 - 01:12 PM (IST)

ਮਸ਼ਹੂਰ ਇਲੈਕਟ੍ਰਾਨਿਕਸ ਦੀ ਦੁਕਾਨ 'ਤੇ ਵੱਡੀ ਵਾਰਦਾਤ ਦੀ ਕੋਸ਼ਿਸ਼, ਬਣਿਆ ਦਹਿਸ਼ਤ ਦਾ ਮਾਹੌਲ

ਕਲਾਨੌਰ (ਹਰਜਿੰਦਰ ਗੋਰਾਇਆ/ਬੇਦੀ)- ਇਤਿਹਾਸਿਕ ਕਸਬੇ 'ਚ ਇਕ ਇਲੈਕਟ੍ਰਾਨਿਕਸ ਦੁਕਾਨ ਦੇ ਬਾਹਰ ਇੱਕ ਨੌਜਵਾਨ ਵੱਲੋਂ ਗੋਲੀ ਚਲਾਉਣ ਦੀ ਕੋਸ਼ਿਸ਼ ਕੀਤੀ ਗਈ। ਦੁਕਾਨ ਮਾਲਕ ਗੌਰਵ ਕੁਮਾਰ ਨੇ ਦੱਸਿਆ ਕਿ ਅਣਪਛਾਤੇ ਨੌਜਵਾਨ ਵੱਲੋਂ ਤਿੰਨ ਫਾਇਰ ਕਰਨ ਦੀ ਕੋਸ਼ਿਸ਼ ਕੀਤੀ ਗਈ, ਪਰ ਕੋਈ ਗੋਲੀ ਨਹੀਂ ਚੱਲੀ ਅਤੇ ਇੱਕ ਕਾਰਤੂਸ ਹੇਠਾਂ ਡਿੱਗ ਪਿਆ। ਇਹ ਸਾਰੀ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ ਹੈ।

ਇਹ ਵੀ ਪੜ੍ਹੋ- ਅੰਮ੍ਰਿਤਸਰ: 6 ਕਿਲੋ ਹੈਰੋਇਨ ਦੀ ਬਰਾਮਦਗੀ ਮਗਰੋਂ ਫਿਰ ਮਿਲੀ ਵੱਡੀ ਖੇਪ, 2 ਮੁਲਜ਼ਮ ਹਥਿਆਰਾਂ ਸਣੇ ਗ੍ਰਿਫ਼ਤਾਰ

ਦੁਕਾਨਦਾਰ ਦੇ ਅਨੁਸਾਰ, ਉਸਨੂੰ ਪਿਛਲੇ ਦੋ-ਤਿੰਨ ਮਹੀਨਿਆਂ ਤੋਂ ਫਿਰੌਤੀ ਦੀਆਂ ਕਾਲਾਂ ਆ ਰਹੀਆਂ ਸਨ। ਉਸਨੇ ਦੱਸਿਆ ਕਿ ਗੋਲੀ ਚਲਾਉਣ ਦੀ ਕੋਸ਼ਿਸ਼ ਕਰਨ ਵਾਲੇ ਤਿੰਨ ਅਣਪਛਾਤੇ ਨੌਜਵਾਨ ਮੋਟਰਸਾਈਕਲ 'ਤੇ ਆਏ ਸਨ ਅਤੇ ਵਾਰਦਾਤ ਤੋਂ ਬਾਅਦ ਬਟਾਲਾ ਰੋਡ ਵੱਲ ਫਰਾਰ ਹੋ ਗਏ।

ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ 4 ਦਿਨਾਂ ਲਈ ਕੱਪੜੇ ਦੀਆਂ ਮਾਰਕੀਟਾਂ ਬੰਦ

ਗੌਰਵ ਕੁਮਾਰ ਨੇ ਪੁਲਸ ਨੂੰ ਦਿੱਤੀ ਦਰਖ਼ਾਸਤ ਵਿੱਚ ਦੱਸਿਆ ਕਿ ਉਸਨੂੰ ਵਿਦੇਸ਼ੀ ਨੰਬਰਾਂ ਤੋਂ ਫੋਨ ਆ ਰਹੇ ਸਨ, ਜਿਨ੍ਹਾਂ ਵਿੱਚ ਫਿਰੌਤੀ ਦੀ ਮੰਗ ਕੀਤੀ ਜਾਂਦੀ ਸੀ ਅਤੇ ਪੈਸੇ ਨਾ ਦੇਣ 'ਤੇ ਜਾਨੋਂ ਮਾਰਨ ਦੀਆਂ ਧਮਕੀਆਂ ਵੀ ਦਿੱਤੀਆਂ ਜਾ ਰਹੀਆਂ ਸਨ। ਇਸ ਘਟਨਾ ਤੋਂ ਬਾਅਦ ਇਲਾਕੇ ਦੇ ਦੁਕਾਨਦਾਰਾਂ ਵਿੱਚ ਰੋਸ ਦੀ ਲਹਿਰ ਹੈ ਅਤੇ ਉਨ੍ਹਾਂ ਨੇ ਪੁਲਸ ਕੋਲੋਂ ਇਨਸਾਫ ਦੀ ਮੰਗ ਕੀਤੀ ਹੈ। ਉਧਰ ਡੀਐਸਪੀ ਅਮੋਲਕ ਸਿੰਘ ਨੇ ਕਿਹਾ ਕਿ ਪੁਲਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ ਅਤੇ ਦੋਸ਼ੀਆਂ ਨੂੰ ਜਲਦ ਗ੍ਰਿਫ਼ਤਾਰ ਕਰਕੇ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News