1 ਅਗਸਤ ਨੂੰ ਸੰਕੇਤਕ ਹਾਈਵੇਅ ਜਾਮ, 2 ਅਗਸਤ ਨੂੰ PRTC ਹੈੱਡ ਆਫਿਸ ’ਤੇ ਹੋਵੇਗੀ ਭੁੱਖ-ਹੜਤਾਲ

Wednesday, Jul 27, 2022 - 12:55 PM (IST)

1 ਅਗਸਤ ਨੂੰ ਸੰਕੇਤਕ ਹਾਈਵੇਅ ਜਾਮ, 2 ਅਗਸਤ ਨੂੰ PRTC ਹੈੱਡ ਆਫਿਸ ’ਤੇ ਹੋਵੇਗੀ ਭੁੱਖ-ਹੜਤਾਲ

ਪੱਟੀ (ਸੋਢੀ) - ਪੰਜਾਬ ਰੋਡਵੇਜ਼ ਪਨਬੱਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ ਦੇ ਸੱਦੇ ’ਤੇ ਪੱਟੀ ਡਿਪੂ ਗੇਟ ’ਤੇ ਸੰਬੋਧਨ ਕਰਦਿਆਂ ਡਿਪੂ ਪ੍ਰਧਾਨ ਗੁਰਬਿੰਦਰ ਸਿੰਘ ਗਿੱਲ ਨੇ ਕਿਹਾ ਕਿ ‘ਆਪ’ ਸਰਕਾਰ ਨੇ ਸੱਤਾ ਵਿਚ ਆਉਣ ਤੋਂ ਪਹਿਲਾਂ ਹਰ ਵਰਗ ਨਾਲ ਵਾਅਦੇ ਕੀਤੇ ਸਨ ਅਤੇ ਸਰਕਾਰੀ ਅਦਾਰਿਆਂ ਨੂੰ ਵਧੀਆ ਤਰੀਕੇ ਨਾਲ ਚਲਾਉਣ ਦੀ ਗੱਲ ਆਖੀ ਸੀ। ਅੱਜ ਸਰਕਾਰ ਬਣਨ ਤੋਂ ਬਾਅਦ ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਕਰਮਚਾਰੀਆਂ ਦੀਆਂ ਤਨਖ਼ਾਹਾਂ ਦੇਣ ’ਚ ਨਾਕਾਮ ਹੋ ਗਈ ਹੈ।

ਪੜ੍ਹੋ ਇਹ ਵੀ ਖ਼ਬਰ: ਗੁਰਦਾਸਪੁਰ ਦੇ ਵਿਅਕਤੀਆਂ ਨਾਲ ਹਿਮਾਚਲ 'ਚ ਵਾਪਰਿਆ ਦਰਦਨਾਕ ਭਾਣਾ, 3 ਘਰਾਂ 'ਚ ਵਿਛੇ ਸੱਥਰ

ਉਨ੍ਹਾਂ ਦੱਸਿਆ ਕਿ ਮੁਲਾਜ਼ਮਾਂ ਦੀਆਂ ਮੇਨ ਮੰਗਾਂ ਜਿਵੇਂ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ, ਰਿਪੋਰਟਾਂ ਕਰ ਕੇ ਅਤੇ ਸੰਘਰਸ਼ਾਂ ਦੌਰਾਨ ਕੱਢੇ ਮੁਲਾਜ਼ਮਾਂ ਨੂੰ ਬਹਾਲ ਕਰਨ, ਤਨਖ਼ਾਹ ਵਾਧਾ ਸਾਰੇ ਮੁਲਾਜ਼ਮਾਂ ਨੂੰ ਦੇਣ, ਕਿਲੋਮੀਟਰ ਸਕੀਮ ਬੱਸਾਂ ਬੰਦ ਕਰਨ, ਠੇਕਾ ਭਰਤੀ ਬੰਦ ਕਰਨ ਆਦਿ ਮੰਗਾਂ ਦਾ ਹੱਲ ਕਰਨ ਦਾ ਵਾਅਦਾ ਕੀਤਾ ਸੀ। ਜਨਰਲ ਸਕੱਤਰ ਸਤਨਾਮ ਸਿੰਘ ਢਿੱਲੋਂ ਤੇ ਪ੍ਰੈੱਸ ਸਕੱਤਰ ਕੁਲਦੀਪ ਸਿੰਘ ਸੰਧੂ ਨੇ ਦੱਸਿਆ ਕਿ ਜੇਕਰ ਸਰਕਾਰ ਨੇ ਪੰਜਾਬ ਦੀ ਜਨਤਾ ਨੂੰ ਸਹੀ ਸਫਰ ਸਹੂਲਤ ਦੇਣੀ ਹੈ ਤਾਂ ਪਨਬੱਸ ਅਤੇ ਪੀ. ਆਰ. ਟੀ. ਸੀ. ਦੇ ਮੁਲਾਜ਼ਮਾਂ ਦੀ ਤਨਖ਼ਾਹ ਅਤੇ ਬੱਸਾਂ ਦਾ ਡੀਜ਼ਲ ਸਰਕਾਰੀ ਖਜ਼ਾਨੇ ਤੋਂ ਅਦਾ ਕਰਨੀ ਸ਼ੁਰੂ ਕੀਤੀ ਜਾਵੇ।

ਪੜ੍ਹੋ ਇਹ ਵੀ ਖ਼ਬਰ: ਮਨੂੰ-ਕੁੱਸਾ ਦੇ ਐਨਕਾਊਂਟਰ ਦੌਰਾਨ ਹੋੋਈ ਫਾਇਰਿੰਗ ਦੇ ਦਰੱਖ਼ਤਾਂ 'ਤੇ ਮਿਲੇ ਨਿਸ਼ਾਨ, 'ਹਵੇਲੀ' ਨੇੜੇ ਪੁਲਸ ਦਾ ਪਹਿਰਾ

ਉਨ੍ਹਾਂ ਚਿਤਾਵਨੀ ਦਿੰਦੇ ਆਖਿਆਂ ਕਿ ਜਿਵੇਂ ਅੱਜ ਪੰਜਾਬ ਦੇ ਸਾਰੇ ਬੱਸ ਸਟੈਂਡ ਬੰਦ ਕਰ ਕੇ ਰੋਸ ਮੁਜ਼ਾਹਰੇ ਕੀਤੇ ਜਾ ਰਹੇ ਹਨ। ਜੇਕਰ ਮੰਗਾਂ ਦਾ ਹੱਲ ਨਾ ਕੀਤਾ ਗਿਆ ਤਾਂ ਆਉਣ ਵਾਲੀ 1 ਅਗਸਤ ਨੈਸ਼ਨਲ ਹਾਈਵੇਅ ਜਾਮ ਕਰਨ, 2 ਪੀ. ਆਰ. ਟੀ. ਸੀ. ਦੇ ਹੈੱਡ ਆਫਿਸ ਭੁੱਖ ਹੜਤਾਲ ਕਰਨ, 14, 15 ਤੇ 16 ਅਗਸਤ ਦੀ ਪੂਰੇ ਪੰਜਾਬ ’ਚ ਸੰਪੂਰਨ ਹੜਤਾਲ ਕਰ ਕੇ 15 ਅਗਸਤ ਨੂੰ ਪੰਜਾਬ ਦਾ ਮੁੱਖ ਮੰਤਰੀ ਜਿਥੇ ਝੰਡਾ ਲਹਿਰਾਉਣਗੇ ਯੂਨੀਅਨ ਉਨ੍ਹਾਂ ਨੂੰ ਸਵਾਲ ਜਵਾਬ ਕਰੇਗੀ। ਇਸ ਮੌਕੇ ਤੇਜਿੰਦਰ ਸਿੰਘ, ਸੁਖਦੇਵ, ਹਰਿੰਦਰ, ਕਵਲਬੀਰ, ਸਕੱਤਰ ਹਰਦੀਪ, ਮਨਜੀਤ, ਰੋਮੀ, ਗੁਰਲਾਲ, ਬਲਦੇਵ ਆਦਿ ਹਾਜ਼ਰ ਸਨ।

ਪੜ੍ਹੋ ਇਹ ਵੀ ਖ਼ਬਰ: ਮਨੂੰ-ਕੁੱਸਾ ਦੇ ਐਨਕਾਊਂਟਰ ਦੌਰਾਨ ਹੋੋਈ ਫਾਇਰਿੰਗ ਦੇ ਦਰੱਖ਼ਤਾਂ 'ਤੇ ਮਿਲੇ ਨਿਸ਼ਾਨ, 'ਹਵੇਲੀ' ਨੇੜੇ ਪੁਲਸ ਦਾ ਪਹਿਰਾ


author

rajwinder kaur

Content Editor

Related News