ਜੇਕਰ ਜੀ-20 ਸੰਮੇਲਨ ਰੱਦ ਹੁੰਦੈ ਤਾਂ ਪੰਜਾਬ ਨੂੰ ਹੋਵੇਗਾ ਵੱਡਾ ਨੁਕਸਾਨ : ਔਜਲਾ

03/06/2023 10:40:31 AM

ਅੰਮ੍ਰਿਤਸਰ (ਕਮਲ)- ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਨੇ ਜੀ-20 ਸੰਮੇਲਨ ਨੂੰ ਰੱਦ ਕਰਨ ਦੀ ਕੋਸ਼ਿਸ਼ ਕੀਤੀ ਤਾਂ ਸ੍ਰੀ ਹਰਿਮੰਦਰ ਸਾਹਿ ਮੱਥਾ ਟੇਕਣ ਆਉਣ ਵਾਲੇ ਹਰ ਭਾਜਪਾ ਮੰਤਰੀ ਦਾ ਵਿਰੋਧ ਕਰਾਂਗੇ। ਉਨ੍ਹਾਂ ਕਿਹਾ ਕਿ ਜੇਕਰ ਜੀ-20 ਸੰਮੇਲਨ ਹੋਇਆ ਤਾਂ ਉਨ੍ਹਾਂ ਦਾ ਫੁੱਲਾਂ ਨਾਲ ਸਵਾਗਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਮੂਸੇਵਾਲਾ ਦੇ ਪਿੰਡ ਤੋਂ ਆਈ ਦੁਖਦਾਇਕ ਖ਼ਬਰ, ਕਰਜ਼ੇ ਤੋਂ ਪ੍ਰੇਸ਼ਾਨ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਕੀਤੀ ਖ਼ੁਦਕੁਸ਼ੀ

ਔਜਲਾ ਨੇ ਕਿਹਾ ਕਿ ਸਾਨੂੰ ਸੂਤਰਾਂ ਤੋਂ ਪਤਾ ਲੱਗਾ ਹੈ ਕਿ ਕੇਂਦਰ ਸਰਕਾਰ ਜੀ-20 ਸੰਮੇਲਨ ਨੂੰ ਰੱਦ ਕਰਨ ਲਈ ਸਹਿਮਤ ਹੋ ਗਈ ਸੀ। ਉਨ੍ਹਾਂ ਕਿਹਾ ਕਿ ਰੀਵਿਊ ਕਮੇਟੀ ਨੇ ਕਾਨੂੰਨ ਵਿਵਸਥਾ ਦਾ ਹਵਾਲਾ ਦਿੰਦੇ ਹੋਏ ਇਸ ਨੂੰ ਰੱਦ ਕਰ ਦਿੱਤਾ ਸੀ ਪਰ ਇਹ ਸੋਸ਼ਲ ਮੀਡੀਆ ’ਤੇ ਪਹਿਲਾਂ ਹੀ ਕਾਫ਼ੀ ਫ਼ੈਲ ਚੁੱਕਾ ਸੀ। ਉਨ੍ਹਾਂ ਕਿਹਾ ਕਿ ਸੂਬੇ ਦੇ ਮੀਡੀਆ ਦੇ ਵੱਡੇ ਪੱਤਰਕਾਰ ਅੰਮ੍ਰਿਤਪਾਲ ਨੂੰ ਚੈਨਲਾਂ ’ਤੇ ਲਗਾਤਾਰ ਦਿਖਾਇਆ ਜਾ ਰਿਹਾ ਹੈ ਪਰ ਰਾਹੁਲ ਗਾਂਧੀ ਨੇ ਹਜ਼ਾਰਾਂ ਕਿਲੋਮੀਟਰ ਪੈਦਲ ਯਾਤਰਾ ਕੀਤੀ ਪਰ ਕਿਸੇ ਨੂੰ ਦਿਖਾਈ ਨਹੀਂ ਦਿੱਤੀ ਅਤੇ ਕਿਉਂਕਿ ਪਿਛਲੇ 4 ਦਿਨਾਂ ਤੋਂ ਅੰਮ੍ਰਿਤਪਾਲ ਨੂੰ ਵਿਖਾ ਕੇ ਮਾਹੌਲ ਨੂੰ ਵਿਗਾੜਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- SGPC ਦੀ ਵਿਸ਼ੇਸ਼ ਇਕੱਤਰਤਾ 'ਚ ਲਏ ਗਏ ਵੱਡੇ ਫ਼ੈਸਲੇ, ਹਰਿਆਣਾ ਮਾਮਲੇ 'ਤੇ ਬਣਾਈ ਗਈ 6 ਮੈਂਬਰੀ ਕਮੇਟੀ

ਕੋਈ ਵਿਰੋਧੀ ਪਾਰਟੀ ਦਿਖਾਈ ਨਹੀਂ ਦੇ ਰਹੀ। ਉਨ੍ਹਾਂ ਕਿਹਾ ਕਿ ਚੈਨਲਾਂ ਦੇ ਪੱਤਰਕਾਰਾਂ ਨੂੰ ਮੇਰੀ ਪ੍ਰੈੱਸ ਕਾਨਫਰੰਸ ਦੀ ਕਵਰੇਜ ਕਰਨ ਤੋਂ ਰੋਕਿਆ ਗਿਆ ਹੈ। ਜੇਕਰ ਜੀ-20 ਸੰਮੇਲਨ ਰੱਦ ਹੋ ਜਾਂਦਾ ਹੈ ਤਾਂ ਪੰਜਾਬ ਦਾ ਬਹੁਤ ਵੱਡਾ ਨੁਕਸਾਨ ਹੋਵੇਗਾ, ਵਿਦੇਸ਼ਾਂ ਤੋਂ ਕੋਈ ਵੀ ਗੁਰੂ ਨਗਰੀ ਨਹੀਂ ਆਵੇਗਾ ਅਤੇ ਅਸੀਂ 2 ਸਾਲ ਤੱਕ ਉੱਠ ਨਹੀਂ ਸਕਾਂਗੇ, ਕਿਉਂਕਿ 75 ਫੀਸਦੀ ਲੋਕ ਕਰਜ਼ਾ ਲੈ ਕੇ ਆਪਣਾ ਕਾਰੋਬਾਰ ਚਲਾਉਂਦੇ ਹਨ,ਉਹ ਲੋਕ ਕਿੱਥੇ ਜਾਣਗੇ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

Shivani Bassan

This news is Content Editor Shivani Bassan