ਆਟੋ ਚਾਲਕ ਦੀ ਬੁਰੀ ਤਰ੍ਹਾਂ ਸਵਾਰੀਆਂ ਨੇ ਕੀਤੀ ਮਾਰ ਕੁੱਟ, ਗੰਭੀਰ ਜ਼ਖ਼ਮੀ

Sunday, Jun 04, 2023 - 05:15 PM (IST)

ਆਟੋ ਚਾਲਕ ਦੀ ਬੁਰੀ ਤਰ੍ਹਾਂ ਸਵਾਰੀਆਂ ਨੇ ਕੀਤੀ ਮਾਰ ਕੁੱਟ, ਗੰਭੀਰ ਜ਼ਖ਼ਮੀ

ਬਟਾਲਾ (ਸਾਹਿਲ)- ਆਟੋ ਡਰਾਈਵਰ ਦੀ ਸਵਾਰੀਆਂ ਵਲੋਂ ਬੁਰੀ ਤਰ੍ਹਾਂ ਮਾਰ ਕੁੱਟ ਕੀਤੇ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਪ੍ਰਾਪਤ ਕੀਤੀ ਜਾਣਕਾਰੀ ਦੇ ਮੁਤਾਬਕ ਪਵਨ ਕੁਮਾਰ ਪੁੱਤਰ ਤਰਸੇਮ ਵਾਸੀ ਗਾਂਧੀ ਕੈਂਪ ਬਟਾਲਾ ਜੋ ਕਿ ਆਟੋ ਚਲਾਉਣ ਦਾ ਕੰਮ ਕਰਦਾ ਹੈ, ਅੱਜ ਇਹ ਬਟਾਲਾ ਤੋਂ ਆਟੋ ’ਤੇ ਸਵਾਰੀਆਂ ਬਿਠਾ ਕੇ ਨੌਸ਼ਹਿਰਾ ਮੱਝਾ ਸਿੰਘ ਨੂੰ ਜਾ ਰਿਹਾ ਸੀ।

ਇਹ ਵੀ ਪੜ੍ਹੋ- ਹੋਪਰਜ਼ ਰੈਸਟੋਰੈਂਟ ’ਚ ਮੁੜ ਪੁਲਸ ਦਾ ਛਾਪਾ, ਪਹਿਲਾਂ ਮੈਨੇਜਰ ਤੇ ਹੁਣ ਮਾਲਕ ਨਾਮਜ਼ਦ, ਵਧੀਆਂ ਧਾਰਾਵਾਂ

ਜਦੋਂ ਇਹ ਪਿੰਡ ਸਤਕੋਹਾ ਮੋੜ ਨੇੜੇ ਪਹੁੰਚਿਆ ਤਾਂ ਸਵਾਰੀਆਂ ਨਾਲ ਕਿਸੇ ਗੱਲ ਨੂੰ ਲੈ ਕੇ ਇਸਦੀ ਤਕਰਾਰ ਹੋ ਗਈ ਤਾਂ ਉਨ੍ਹਾਂ ਇਸਦੀ ਬੁਰੀ ਤਰ੍ਹਾਂ ਮਾਰ ਕੁੱਟ ਕੀਤੀ। ਇਸ ਬਾਰੇ ਪਤਾ ਚਲਦਿਆਂ ਹੀ ਪਰਿਵਾਰਕ ਮੈਂਬਰਾਨ ਨੇ ਇਸ ਨੂੰ ਤੁਰੰਤ ਇਲਾਜ ਲਈ ਬਟਾਲਾ ਦੇ ਸਿਵਲ ਹਸਪਤਾਲ ਵਿਖੇ ਲਿਆਂਦਾ, ਜਿਥੋਂ ਡਾਕਟਰਾਂ ਨੇ ਇਸ ਦੀ ਹਾਲਤ ਨਾਜ਼ੁਕ ਹੁੰਦੀ ਦੇਖ ਇਸ ਨੂੰ ਅੰਮ੍ਰਿਤਸਰ ਲਈ ਰਫ਼ੈਰ ਕਰ ਦਿੱਤਾ ਹੈ।

ਇਹ ਵੀ ਪੜ੍ਹੋ- ਮੰਤਰੀ ਧਾਲੀਵਾਲ ਦਾ ਵੱਡਾ ਐਲਾਨ, ਰਾਵੀ ਦਰਿਆ ਦੀ ਭੇਟ ਚੜੀਆਂ ਜ਼ਮੀਨਾਂ ਦਾ ਮੁਆਵਜ਼ਾ ਦੇਵੇਗੀ ਸਰਕਾਰ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


author

Shivani Bassan

Content Editor

Related News