ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਵੱਲੋਂ ਪਰਾਲੀ ਨੂੰ ਅੱਗ ਨਾ ਲਗਾਉਣ ਸਬੰਧੀ ਲਗਾਇਆ ਗਿਆ ਜਾਗਰੂਕਤਾ ਕੈਂਪ
Thursday, Sep 19, 2024 - 09:31 PM (IST)
ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)- ਆਈ.ਈ.ਸੀ. ਅਧੀਨ ਮਾਨਯੋਗ ਡਿਪਟੀ ਕਮਿਸ਼ਨਰ ਗੁਰਦਾਸਪੁਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਮਾਨਯੋਗ ਐੱਸ.ਡੀ.ਐੱਮ. ਦੀਨਾਨਗਰ ਅਤੇ ਮੁੱਖ ਖੇਤੀਬਾੜੀ ਅਫਸਰ ਗੁਰਦਾਸਪੁਰ ਡਾਕਟਰ ਸੁਰਿੰਦਰ ਪਾਲ ਸਿੰਘ ਦੀ ਰਹਿਨੁਮਾਈ ਹੇਠ ਅਤੇ ਡਾਕਟਰ ਬਲਜਿੰਦਰ ਸਿੰਘ ਬੈਂਸ ਬਲਾਕ ਖੇਤੀਬਾੜੀ ਅਫਸਰ ਦੀਨਾਨਗਰ, ਮੋਹਣ ਸਿੰਘ ਵਾਹਲਾ ਖੇਤੀਬਾੜੀ ਵਿਸਥਾਰ ਅਫਸਰ ਗਾਹਲੜੀ ਦੀ ਦੇਖ ਰੇਖ ਹੇਠ ਪਿੰਡ ਭਾਗੋਕਾਵਾਂ ਵਿੱਚ ਸਟੱਬਲ ਬਰਨਿੰਗ ਸਬੰਧੀ ਜਾਗਰੂਕਤਾ ਕੈਂਪ ਲਗਾਇਆ ਗਿਆ, ਜਿਸ ਵਿੱਚ 125 ਕਿਸਾਨਾਂ ਨੇ ਹਿੱਸਾ ਲਿਆ।
ਕੈਂਪ ਨੂੰ ਸੰਬੋਧਨ ਕਰਦੇ ਹੋਏ ਮਾਨਯੋਗ ਐੱਸ.ਡੀ.ਐੱਮ. ਦੀਨਾਨਗਰ ਗੁਰਦੇਵ ਸਿੰਘ ਧਮ ਨੇ ਸਟੱਬਲ ਬਰਨਿੰਗ ਰੋਕਣ ਲਈ ਖੇਤੀਬਾੜੀ ਵਿਭਾਗ ਅਤੇ ਹੋਰ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਪਿੰਡਾਂ ਵਿੱਚ ਜਾਗਰੂਕਤਾ ਕੈਂਪ ਲਗਾ ਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਅਧਿਕਾਰੀ ਕਰਮਚਾਰੀ ਸਟੱਬਲ ਬਰਨਿੰਗ ਦੀ ਡਿਊਟੀ ਪੂਰੀ ਤਨਦੇਹੀ ਨਾਲ ਨਿਭਾਉਣ ਇਸ ਮੌਕੇ ਡਾ. ਦਿਲਰਾਜ ਸਿੰਘ ਖੇਤੀਬਾੜੀ ਵਿਕਾਸ ਅਫਸਰ ਟ੍ਰੇਨਿੰਗ ਗੁਰਦਾਸਪੁਰ ਨੇ ਝੋਨੇ ਦੀ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ ਅਤੇ ਪੀ.ਐੱਮ. ਕਿਸਾਨ ਸਨਮਾਨ ਨਿਧੀ ਯੋਜਨਾ ਬਾਰੇ ਜਾਣਕਾਰੀ ਦਿੱਤੀ।
ਡਾ. ਬਲਜਿੰਦਰ ਸਿੰਘ ਬੈਂਸ ਖੇਤੀਬਾੜੀ ਅਫ਼ਸਰ ਦੀਨਾਨਗਰ ਨੇ ਕਿਸਾਨਾਂ ਨੂੰ ਸਬਸਿਡੀ 'ਤੇ ਮੁਹੱਈਆ ਕਰਵਾਈ ਗਈ ਮਸ਼ੀਨਰੀ ਨੂੰ ਸੁਚੱਜੇ ਢੰਗ ਨਾਲ ਵਰਤਣ ਦੀ ਅਪੀਲ ਕੀਤੀ ਉਨ੍ਹਾਂ ਬਲਾਕ ਵਿਚ ਵੱਖ-ਵੱਖ ਚਲਦੀਆਂ ਸਕੀਮਾਂ, ਵੱਖ-ਵੱਖ ਫ਼ਸਲਾਂ ਦੇ ਨਿਰੀਖਣ ਸਬੰਧੀ ਕਿਸਾਨਾਂ ਨਾਲ ਵਿਚਾਰ ਵਟਾਂਦਰਾ ਕੀਤਾ। ਪਰਗਟ ਸਿੰਘ ਜੂਨੀਅਰ ਟੈਕਨੀਸ਼ੀਅਨ ਨੇ ਕਿਹਾ ਕਿ ਜੇਕਰ ਕੋਈ ਕਿਸਾਨ ਜਾ ਕਿਸਾਨ ਗਰੁੱਪ ਅਜੇ ਵੀ ਪਰਾਲੀ ਪ੍ਰਬੰਧਨ ਨਾਲ ਸੰਬੰਧਤ ਕੋਈ ਮਸ਼ੀਨਰੀ ਲੈਣੀ ਚਾਹੁੰਦਾ ਹੋਵੇ ਤਾਂ ਉਹ ਪੰਜਾਬ ਸਰਕਾਰ ਵੱਲੋਂ ਖੋਲ੍ਹੇ ਗਏ ਪੋਰਟਲ 'ਤੇ ਰਜਿਸਟਰ ਕਰਵਾ ਸਕਦਾ ਹੈ, ਜਿਸ ਵਿਚ ਕਿਸਾਨ ਆਪਣੀ ਅਰਜ਼ੀ ਦੇ ਕੇ ਮਸ਼ੀਨਰੀ ਪ੍ਰਾਪਤ ਕਰ ਸਕਦਾ ਹੈ।
ਇਹ ਵੀ ਪੜ੍ਹੋ- ਕਿਸਮਤ ਹੋਵੇ ਤਾਂ ਅਜਿਹੀ ; 24 ਘੰਟੇ 'ਚ 2 ਵਾਰ ਨਿਕਲੀ ਲਾਟਰੀ, ਫ਼ਿਰ ਵੀ ਚਿਹਰੇ 'ਤੇ ਛਾਈ ਉਦਾਸੀ, ਜਾਣੋ ਵਜ੍ਹਾ
ਕੈਂਪ ਨੂੰ ਸੰਬੋਧਨ ਕਰਦਿਆਂ ਡਾ. ਮੋਹਣ ਸਿੰਘ ਵਾਹਲਾ ਖੇਤੀਬਾੜੀ ਵਿਸਥਾਰ ਅਫਸਰ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਣ ਨੂੰ ਬਚਾਉਣ ਲਈ ਪਰਾਲੀ ਨੂੰ ਅੱਗ ਨਾ ਲਾਉਣ ਕਿਉਂਕਿ ਅੱਗ ਲਾਉਣ ਨਾਲ ਮਿੱਤਰ ਕੀੜੇ ਮਰ ਜਾਂਦੇ ਹਨ। ਜ਼ਮੀਨ ਦੀ ਉਪਜਾਊ ਸ਼ਕਤੀ ਵਧਾਉਣ ਲਈ ਹੁਣ ਕਿਸਾਨਾਂ ਕੋਲ ਰਸਾਇਣਕ ਖਾਦਾਂ ਤੋਂ ਇਲਾਵਾ ਹੋਰ ਕੋਈ ਚਾਰਾ ਨਹੀਂ ਹੈ ਕਿਉਂਕਿ ਪਿੰਡਾਂ ਵਿਚ ਪਸ਼ੂਆਂ ਦੀ ਘਾਟ ਹੋਣ ਕਾਰਨ ਰੂੜੀ ਖਾਦ ਉਪਲੱਬਧ ਨਹੀਂ ਹੈ ਸੋ ਉਨ੍ਹਾਂ ਰਸਾਇਣਕ ਖਾਦਾਂ ਮਾਤਰਾ ਘਟਾਉਣ ਲਈ ਝੋਨੇ ਦੀ ਪਰਾਲੀ ਨੂੰ ਖੇਤਾਂ ਵਿੱਚ ਮਿਲਾਉਣ ਦੀ ਅਪੀਲ ਕੀਤੀ।
ਉਨ੍ਹਾਂ ਕਿਹਾ ਕਿ ਇੱਕ ਏਕੜ ਖੇਤ ਦੀ ਪਰਾਲੀ ਸਾੜਨ ਨਾਲ ਕਿਸਾਨ ਨੂੰ 5,200 ਰੁਪਏ ਦਾ ਨੁਕਸਾਨ ਹੁੰਦਾ ਹੈ। ਪਰਾਲੀ ਸਾੜਨ ਨਾਲ ਜ਼ਮੀਨ ਵਿੱਚ ਨਾਈਟ੍ਰੋਜਨ, ਫਾਸਫੋਰਸ, ਪੋਟਾਸ਼, ਗੰਧਕ ਅਤੇ ਜੈਵਿਕ ਪਦਾਰਥ ਨਸ਼ਟ ਹੋ ਜਾਂਦੇ ਹਨ। ਖੇਤਾਂ ਨੂੰ ਬੰਜਰ ਹੋਣ ਤੋਂ ਬਚਾੳਣ ਲਈ ਪਰਾਲੀ ਨੂੰ ਖੇਤਾਂ ਵਿੱਚ ਵਾਹੁਣ ਦੀ ਅਪੀਲ ਕੀਤੀ। ਇਸ ਮੌਕੇ ਸ਼ੋਭਾ ਸਿੰਘ ਉੱਨਤ ਕਿਸਾਨਾਂ ਨੇ ਵਿਸ਼ਵਾਸ਼ ਦਿਵਾਇਆ ਕਿ ਸਾਡੇ ਇਲਾਕੇ ਵਿਚ ਕੋਈ ਵੀ ਕਿਸਾਨ ਪਰਾਲੀ ਨੂੰ ਅੱਗ ਨਹੀਂ ਲਗਾਏਗਾ। ਕੈਂਪ ਵਿਚ ਡਾ. ਨਵਦੀਪ ਸਿੰਘ ਬਾਗਬਾਨੀ ਵਿਭਾਗ ਗੁਰਦਾਸਪੁਰ ਨੇ ਕਿਸਾਨਾਂ ਨੂੰ ਸਬਜੀਆਂ ਅਤੇ ਬਾਗਾਂ ਸੰਬੰਧੀ ਜਾਣਕਾਰੀ ਦਿੱਤੀ।
ਇਸ ਮੌਕੇ ਤੇ ਮਾਨਯੋਗ ਐੱਸ.ਡੀ.ਐੱਮ. ਦੀਨਾਨਗਰ ਅਤੇ ਹੋਰ ਅਧਿਕਾਰੀਆਂ ਦੀ ਹਾਜ਼ਰੀ ਵਿਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਉਣ ਲਈ ਸਹੁੰ ਚੁਕਾਈ ਗਈ। ਇਸ ਕੈਂਪ ਵਿੱਚ ਬੀ.ਟੀ.ਐੱਮ. ਰਵਿੰਦਰ ਠਾਕੁਰ, ਖੇਤੀਬਾੜੀ ਵਿਸਥਾਰ ਅਫਸਰ ਸੁਦੇਸ਼ ਕੁਮਾਰ, ਰਾਜੇਸ਼ ਕੁਮਾਰ ਖੇਤੀਬਾੜੀ ਵਿਸਥਾਰ ਅਫਸਰ, ਖੇਤੀਬਾੜੀ ਉਪ ਨਿਰੀਖਕ ਅਸ਼ੋਕ ਕੁਮਾਰ ਬਲਵਿੰਦਰ ਸਿੰਘ ਖੇਤੀਬਾੜੀ ਉਪ ਨਿਰੀਖਕ, ਮੁਨੀਸ਼ ਕੁਮਾਰ ਖੇਤੀਬਾੜੀ ਉਪ ਨਿਰੀਖਕ, ਅਜਮੇਰ ਸਿੰਘ ਬੇਲਦਾਰ, ਵੱਖ-ਵੱਖ ਪਿੰਡਾਂ ਦੇ ਨੋਡਲ ਅਫਸਰ, ਰਣਜੀਤ ਸਿੰਘ, ਬਲਬੀਰ ਸਿੰਘ, ਸੁਰਿੰਦਰ ਸਿੰਘ ਉੱਚਾ ਧਕਾਲਾ ਆਦਿ ਹਾਜ਼ਰ ਸਨ।
ਇਹ ਵੀ ਪੜ੍ਹੋ- ਆਸਟ੍ਰੇਲੀਆ 'ਚ 150 ਪ੍ਰਾਈਵੇਟ ਕਾਲਜਾਂ ਨੂੰ ਲੱਗੇ 'ਤਾਲੇ', ਪੰਜਾਬੀਆਂ ਸਣੇ ਸੈਂਕੜੇ ਭਾਰਤੀ ਵਿਦਿਆਰਥੀਆਂ 'ਤੇ ਡਿੱਗੀ ਗਾਜ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e