ESI ਹਸਪਤਾਲ ’ਚ ਆਯੁਰਵੈਦਿਕ ਡਿਸਪੈਂਸਰੀ 2 ਸਾਲਾਂ ਤੋਂ ਬੰਦ, ਮਰੀਜ਼ ਕਰ ਰਹੇ ਭਾਰੀ ਪ੍ਰੇਸ਼ਾਨੀ ਦਾ ਸਾਹਮਣਾ

Friday, Dec 22, 2023 - 04:41 PM (IST)

ਅੰਮ੍ਰਿਤਸਰ (ਦਲਜੀਤ)- ਮਜੀਠਾ ਰੋਡ ਸਥਿਤ ਸਰਕਾਰੀ ਈ. ਐੱਸ. ਆਈ. ਹਸਪਤਾਲ ਵਿਚ ਆਯੁਰਵੈਦਿਕ ਡਿਸਪੈਂਸਰੀ ਬੰਦ ਹੋਣ ਕਾਰਨ ਮਰੀਜ਼ਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਰੋਜ਼ਾਨਾ ਹਸਪਤਾਲ ਵਿਚ ਆਉਣ ਵਾਲੇ ਸੈਂਕੜੇ ਮਰੀਜ਼ਾਂ ਨੂੰ ਆਯੁਰਵੈਦਿਕ ਦਵਾਈਆਂ ਨਾ ਮਿਲਣ ਕਾਰਨ ਦੂਰ-ਦੁਰਾਡੇ ਇਲਾਕਿਆਂ ਵਿਚ ਜਾਣਾ ਪੈ ਰਿਹਾ ਹੈ। ਆਯੁਰਵੈਦਿਕ ਵਿਭਾਗ ਦੇ ਅਧਿਕਾਰੀਆਂ ਵਲੋਂ ਡਿਸਪੈਂਸਰੀ ਨੂੰ ਚਾਲੂ ਕਰਵਾਉਣ ਲਈ ਕਈ ਵਾਰ ਉੱਚ ਅਧਿਕਾਰੀਆਂ ਨੂੰ ਪੱਤਰ ਭੇਜ ਚੁੱਕੇ ਹਨ ਪਰ ਕੁੰਭਕਰਨੀ ਨੀਂਦ ਸੁੱਤੇ ਉੱਚ ਅਧਿਕਾਰੀ ਆਮ ਲੋਕਾਂ ਦੀ ਸਮੱਸਿਆ ਦਾ ਹੱਲ ਨਹੀਂ ਕਰ ਰਹੇ ਹਨ।

ਇਹ ਵੀ ਪੜ੍ਹੋ-ਮਹਾਨਗਰ ’ਚ ਠੰਡ ਤੇ ਸੰਘਣੀ ਧੁੰਦ ਕਾਰਨ ਜਨਜੀਵਨ ਪ੍ਰਭਾਵਿਤ, ਵਿਜ਼ੀਬਿਲਟੀ ਜ਼ੀਰੋ, ਸਕੂਲੀ ਬੱਚੇ ਤੇ ਲੋਕ ਪ੍ਰੇਸ਼ਾਨ

ਜਾਣਕਾਰੀ ਅਨੁਸਾਰ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਗੈਰ-ਸਰਕਾਰੀ ਸੰਗਠਨ ਵਿਚ ਕੰਮ ਕਰਨ ਵਾਲੇ ਮੁਲਾਜ਼ਮਾਂ ਨੂੰ ਮੁਫਤ ਸਹੂਲਤਾਂ ਦੇਣ ਲਈ ਸਰਕਾਰੀ ਈ. ਐੱਸ. ਆਈ. ਹਸਪਤਾਲ ਮਜੀਠਾ ਰੋਡ ’ਤੇ ਖੋਲ੍ਹਿਆ ਗਿਆ ਹੈ। ਕੇਂਦਰ ਵਲੋ ਹਰ ਮਹੀਨੇ ਪੈਸਿਆਂ ਦੀ ਕਟੋਤੀ ਕਰ ਕੇ ਉਕਤ ਹਸਪਤਾਲ ਵਿਚ ਮੁਲਾਜ਼ਮਾਂ ਨੂੰ ਮੁਫਤ ਸੇਵਾਵਾਂ ਦੇਣ ਦਾ ਦਾਅਵਾ ਕੀਤਾ ਜਾ ਰਿਹਾ ਹੈ ਪਰ ਅਫਸੋਸ ਦੀ ਗੱਲ ਹੈ ਕਿ ਆਯੁਰਵੈਦਿਕ ਡਿਸਪੈਂਸਰੀ ਸਾਲ 2021 ਤੋਂ ਬੰਦ ਪਈ ਹੈ।

ਉੱਤਰ ਪ੍ਰਦੇਸ਼ ਵੈੱਲਫੇਅਰ ਕੌਂਸਲ ਦੇ ਆਗੂ ਰਾਮ ਭਵਨ ਗੋਸਵਾਮੀ ਨੇ ਵੀ ਕਈ ਵਾਰ ਆਯੁਰਵੈਦਿਕ ਵਿਭਾਗ ਨੂੰ ਪੱਤਰ ਲਿਖ ਕੇ ਮਾਮਲਾ ਸਬੰਧਤ ਵਿਭਾਗ ਦੇ ਉੱਚ ਅਧਿਕਾਰੀਆਂ ਦੇ ਧਿਆਨ ਵਿਚ ਲਿਆਂਦਾ ਹੈ ਪਰ ਅਫਸੋਸ ਦੀ ਗੱਲ ਹੈ ਕਿ ਸਮੱਸਿਆ ਦਾ ਹੱਲ ਨਹੀਂ ਹੋਇਆ ਹੈ। ਉਨ੍ਹਾਂ ਕਿਹਾ ਕਿ ਇਕ ਪਾਸੇ ਆਯੁਰਵੈਦਿਕ ਦੇ ਪ੍ਰਸਾਰ ਦੀਆਂ ਗੱਲਾਂ ਕੀਤੀਆਂ ਜਾ ਰਹੀਆਂ ਹਨ, ਦੂਜੇ ਪਾਸੇ ਜਿਹੜੇ ਸਰਕਾਰੀ ਹਸਪਤਾਲ ਖੁੱਲ੍ਹੇ ਹਨ, ਉਨ੍ਹਾਂ ਨੂੰ ਬੰਦ ਕੀਤਾ ਜਾ ਰਿਹਾ ਹੈ। ਹਰ ਮਹੀਨੇ ਹਜ਼ਾਰਾਂ ਲੋਕ ਈ. ਐੱਸ. ਆਈ. ਹਸਪਤਾਲ ਆਉਂਦੇ ਹਨ ਪਰ ਉਨ੍ਹਾਂ ਨੂੰ ਕੋਈ ਆਯੁਰਵੈਦਿਕ ਸਹੂਲਤਾਂ ਨਹੀਂ ਮਿਲ ਰਹੀਆਂ।

ਇਹ ਵੀ ਪੜ੍ਹੋ- ਮਹਿੰਦੀ ਦਾ ਰੰਗ ਅਜੇ ਫਿੱਕਾ ਵੀ ਨਹੀਂ ਹੋਇਆ ਨਵ-ਵਿਆਹੁਤਾ ਨੇ ਚੁੱਕਿਆ ਖੌਫ਼ਨਾਕ ਕਦਮ, ਭਰਾ ਨੇ ਦੱਸੀ ਇਹ ਗੱਲ

ਹਸਪਤਾਲ ਦੇ ਮੈਡੀਕਲ ਸੁਪਰਡੈਂਟ ਨੂੰ ਵੀ ਕਈ ਵਾਰ ਜਾਣੂ ਕਰਵਾਇਆ ਗਿਆ ਹੈ ਪਰ ਸਮੱਸਿਆ ਦਾ ਹੱਲ ਨਹੀਂ ਹੋਇਆ। ਇਸ ਸਬੰਧੀ ਆਯੁਰਵੈਦਿਕ ਵਿਭਾਗ ਨੂੰ ਪੱਤਰ ਵੀ ਲਿਖਿਆ ਗਿਆ ਹੈ ਪਰ ਚੰਡੀਗੜ੍ਹ ਬੈਠੇ ਉੱਚ ਅਧਿਕਾਰੀ ਕੁੰਭਕਰਨੀ ਨੀਂਦ ਸੁੱਤੇ ਪਏ ਹਨ ਅਤੇ ਸਮੱਸਿਆ ਦਾ ਕੋਈ ਹੱਲ ਨਹੀਂ ਕੱਢ ਰਹੇ ਹਨ, ਜਿਸ ਕਾਰਨ ਬੀਮਾਰੀਆਂ ਦਿਨੋਂ ਦਿਨ ਵੱਧਦੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਿਹਤ ਸੇਵਾਵਾਂ ਵਿਚ ਸੁਧਾਰ ਕਰਨ ਦੀ ਗੱਲ ਕਰ ਰਹੀ ਹੈ ਪਰ ਸਰਕਾਰ ਨੂੰ ਲੋਕਾਂ ਦੀਆਂ ਦਰਪੇਸ਼ ਸਮੱਸਿਆਵਾਂ ਦਾ ਤੁਰੰਤ ਹੱਲ ਕੱਢਣਾ ਚਾਹੀਦਾ ਹੈ ਅਤੇ ਬੰਦ ਪਈਆਂ ਡਿਸਪੈਂਸਰੀਆਂ ਨੂੰ ਚਾਲੂ ਕਰਨਾ ਚਾਹੀਦਾ ਹੈ।

ਪੰਜਾਬ ਸਰਕਾਰ ਸਮੱਸਿਆ ਦੇ ਹੱਲ ਲਈ ਯਤਨ ਕਰ ਰਹੀ ਹੈ : ਦਿਨੇਸ਼ ਸ਼ਰਮਾ

ਦੂਜੇ ਪਾਸੇ ਜ਼ਿਲ੍ਹਾ ਆਯੁਰਵੈਦਿਕ ਅਤੇ ਯੂਨਾਨੀ ਅਫ਼ਸਰ ਡਾ. ਦਿਨੇਸ਼ ਕੁਮਾਰ ਸ਼ਰਮਾ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਭਲਾਈ ਕੌਂਸਲ ਨੇ ਵੀ ਡਿਸਪੈਂਸਰੀ ਖੋਲ੍ਹਣ ਲਈ ਵਿਭਾਗ ਨੂੰ ਪੱਤਰ ਲਿਖਿਆ ਹੈ। ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੰਜਾਬ ਸਰਕਾਰ ਸਮੱਸਿਆ ਦੇ ਹੱਲ ਲਈ ਯਤਨ ਕਰ ਰਹੀ ਹੈ।

ਇਹ ਵੀ ਪੜ੍ਹੋ-  ਕੈਨੇਡਾ ਜਾਣ ਦੀ ਤਿਆਰੀ ਕਰ ਰਹੇ ਨੌਜਵਾਨ ਨਾਲ ਵਾਪਰਿਆ ਭਾਣਾ, ਸੋਚਿਆ ਨਹੀਂ ਸੀ ਇੰਝ ਆਵੇਗੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News