ਆਯੁਸ਼ਮਾਨ ਸਰਬੱਤ ਸਿਹਤ ਬੀਮਾ ਯੋਜਨਾ ’ਚ ਧਾਂਦਲੀ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਦੀ ਹੁਣ ਖੈਰ ਨਹੀਂ

08/09/2022 12:57:59 PM

ਅੰਮ੍ਰਿਤਸਰ (ਦਲਜੀਤ)- ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਨੂੰ ਲੈ ਕੇ ਧਾਂਦਲੀ ਕਰ ਰਹੇ ਪ੍ਰਾਈਵੇਟ ਹਸਪਤਾਲਾਂ ਦੀ ਹੁਣ ਖੈਰ ਨਹੀਂ ਹੋਵੇਗੀ। ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਵਿਭਾਗੀ ਅਧਿਕਾਰੀਆਂ ਨੂੰ ਹਦਾਇਤ ਕੀਤੀ ਹੈ ਕਿ ਗਲਤ ਕੰਮ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਖ਼ਿਲਾਫ਼ ਪਰਚਾ ਦਰਜ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ ਹਸਪਤਾਲਾਂ ਖ਼ਿਲਾਫ਼ ਵੀ ਕਾਰਵਾਈ ਕਰਨ ਦੇ ਹੁਕਮ ਦਿੱਤੇ ਹਨ, ਜੋ ਇਸ ਸਕੀਮ ਤਹਿਤ ਦਾਖਲ ਮਰੀਜ਼ਾਂ ਤੋਂ ਪੈਸੇ ਲੈ ਰਹੇ ਹਨ। ਸਿਵਲ ਸਰਜਨ ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿਚ ਮਰੀਜ਼ਾਂ ਦਾ ਇਲਾਜ ਕੀਤਾ ਜਾ ਰਿਹਾ ਹੈ। 

ਪੜ੍ਹੋ ਇਹ ਵੀ ਖ਼ਬਰ: ਗੁਰਜੀਤ ਕੌਰ ਨੇ ਬਚਪਨ 'ਚ ਛੱਡ ਦਿੱਤਾ ਸੀ ਘਰ, ਜਾਣੋ ਤਮਗਾ ਜੇਤੂ ਹਾਕੀ ਖਿਡਾਰਨ ਦੀ ਸੰਘਰਸ਼ਮਈ ਕਹਾਣੀ

ਸਰਕਾਰੀ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਵਧੀਆ ਸੇਵਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਪਰ ਜੋ ਲੋਕ ਆਪਣੀ ਇੱਛਾ ਅਨੁਸਾਰ ਨਿੱਜੀ ਹਸਪਤਾਲਾਂ ਵਿੱਚ ਇਲਾਜ ਕਰਵਾਉਣਾ ਚਾਹੁੰਦੇ ਹਨ, ਉਹ ਵੀ ਇਸ ਸਕੀਮ ਤਹਿਤ ਇਲਾਜ ਕਰਵਾ ਸਕਦੇ ਹਨ। ਸਿਵਲ ਸਰਜਨ ਨੇ ਦੱਸਿਆ ਕਿ ਇਸ ਸਕੀਮ ਤਹਿਤ 3, 28,000 ਕਾਰਡ ਧਾਰਕ ਰਜਿਸਟਰਡ ਹੋ ਚੁੱਕੇ ਹਨ। ਬੀਤੇ ਦਿਨ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਸੂਦਨ ਦੀ ਅਗਵਾਈ ਹੇਠ ਮੀਟਿੰਗ ਕੀਤੀ ਗਈ। ਮੀਟਿੰਗ ਵਿਚ ਇਹ ਗੱਲ ਸਾਹਮਣੇ ਆਈ ਕਿ ਕੁਝ ਹਸਪਤਾਲਾਂ ਵਲੋਂ ਇਸ ਸਕੀਮ ਤਹਿਤ ਦਾਖਲ ਮਰੀਜ਼ਾਂ ਤੋਂ ਪੈਸੇ ਲਏ ਗਏ ਸਨ, ਜਿਨ੍ਹਾਂ ਮਰੀਜਾਂ ਦੇ ਪੈਸੇ ਤੁਰੰਤ ਵਾਪਸ ਕੀਤੇ ਗਏ ਹਨ, ਚਾਰ ਹਸਪਤਾਲਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ। ਆਯੂਸ਼ਮਾਨ ਭਾਰਤ ਸਰਬੱਤ ਸਿਹਤ ਬੀਮਾ ਯੋਜਨਾ ਤਹਿਤ ਧਾਂਦਲੀ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ: ਤਰਨਤਾਰਨ ’ਚ ਸ਼ਰਮਸਾਰ ਹੋਈ ਮਾਂ ਦੀ ਮਮਤਾ, ਕੂੜੇ ਦੇ ਢੇਰ ’ਚੋਂ ਮਿਲੀ ਨਵ-ਜਨਮੀ ਬੱਚੀ ਦੀ ਲਾਸ਼

ਇੰਡੀਅਨ ਮੈਡੀਕਲ ਐਸੋਸੀਏਸ਼ਨ ਦੇ ਅਧਿਕਾਰੀਆਂ ਨੂੰ ਇਹ ਸਪੱਸ਼ਟ ਕੀਤਾ ਕਿ ਮਰੀਜ਼ ਦੇ ਇਲਾਜ ਲਈ ਕਿਸੇ ਤਰ੍ਹਾਂ ਦੀ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ। ਜੇਕਰ ਕੋਈ ਹਸਪਤਾਲ ਮਰੀਜ਼ਾਂ ਦਾ ਸੋਸ਼ਣ ਕਰਦਾ ਹੈ ਤਾਂ ਉਸ ਨੂੰ ਕਿਸੇ ਹਾਲਤ ਵਿਚ ਬਖਸ਼ਿਆ ਨਹੀਂ ਜਾਵੇਗਾ। ਡਾ. ਚਰਨਜੀਤ ਸਿੰਘ ਨੇ ਦੱਸਿਆ ਕਿ 15 ਅਗਸਤ ਤੋਂ ਜ਼ਿਲ੍ਹੇ ਅੰਦਰ ਮਰੀਜ਼ਾਂ ਦੀ ਸਹੂਲਤ ਲਈ 15 ਮੁਹੱਲਾ ਕਲੀਨਿਕ ਖੋਲ੍ਹੇ ਜਾ ਰਹੇ ਹਨ, ਉਥੇ ਤਾਇਨਾਤ ਡਾਕਟਰਾਂ ਅਤੇ ਸਟਾਫ ਵਲੋਂ ਖੰਘ, ਜ਼ੁਕਾਮ, ਬੁਖ਼ਾਰ ਅਤੇ ਹੋਰ ਬੀਮਾਰੀਆਂ ਦੇ ਮੁਫ਼ਤ ਟੈਸਟ ਅਤੇ ਇਲਾਜ ਕੀਤਾ ਜਾਵੇਗਾ। ਜੇਕਰ ਮਰੀਦਡ ਨੂੰ ਕਿਸੇ ਗੰਭੀਰ ਬੀਮਾਰੀ ਦੀ ਸ਼ਿਕਾਇਤ ਹੈ ਤਾਂ ਉਸ ਨੂੰ ਜ਼ਿਲ੍ਹਾ ਪੱਧਰੀ ਹਸਪਤਾਲ ਜਾਂ ਗੁਰੂ ਨਾਨਕ ਦੇਵ ਹਸਪਤਾਲ ਵਿਖੇ ਰੈਫਰ ਕੀਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਜ਼ਿਲ੍ਹੇ ਵਿਚ ਜੇਕਰ ਕੋਈ ਪ੍ਰਾਈਵੇਟ ਹਸਪਤਾਲ ਇਸ ਸਕੀਮ ਤਹਿਤ ਦਾਖਲ ਮਰੀਜ਼ਾਂ ਤੋਂ ਪੈਸੇ ਲੈਂਦਾ ਹੈ ਤਾਂ ਉਸ ਦੀ ਸੂਚਨਾ ਵਿਭਾਗ ਨੂੰ ਦਿੱਤੀ ਜਾਵੇ।

ਪੜ੍ਹੋ ਇਹ ਵੀ ਖ਼ਬਰ: ਸੈਂਟਰਲ ਜੇਲ੍ਹ ਲੁਧਿਆਣਾ ’ਚ ਸਿੱਖਿਅਤ ਵਿਦੇਸ਼ੀ ਨਸਲ ਦੇ 3 ਕੁੱਤੇ ਤਾਇਨਾਤ, ਸੁੰਘ ਕੇ ਦੱਸਣਗੇ ਕਿਸ ਕੋਲ ਹੈ ਮੋਬਾਇਲ


rajwinder kaur

Content Editor

Related News