ਭਗਵੰਤ ਮਾਨ ਦੀ ਗਲਤ ਨੀਤੀਆਂ ਦੇ ਕਾਰਨ ਲੱਖਾਂ ਰੋਗੀ ਆਯੂਸ਼ਮਾਨ ਭਾਰਤ ਯੋਜਨਾ ਤੋਂ ਵਾਂਝੇ : ਫਤਿਹਜੰਗ ਸਿੰਘ

07/19/2022 3:31:59 PM

ਤਰਨਤਾਰਨ (ਰਮਨ) - ਪ੍ਰਧਾਨ ਮੰਤਰੀ ਆਯੂਸ਼ਮਾਨ ਭਾਰਤ ਯੋਜਨਾ ਦੇ ਤਹਿਤ ਪੰਜਾਬ ਦੇ ਨਿੱਜੀ ਹਸਪਤਾਲਾਂ ਵਿਚ ਮਰੀਜ਼ਾਂ ਨੂੰ ਮਿਲ ਰਹੇ ਮੁਫ਼ਤ ਇਲਾਜ ਦੇ ਬੰਦ ਹੋਣਾ ਚਿੰਤਾ ਦਾ ਵਿਸ਼ਾ ਹੈ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਲੋਂ ਦੇਸ਼ ਦੀ ਜਨਤਾ ਦੀ ਸਿਹਤ ਸਬੰਧੀ ਜ਼ਰੂਰਤਾਂ ਨੂੰ ਮੁੱਖ ਰੱਖਕੇ ਯੋਜਨਾ ਸ਼ੁਰੂ ਕੀਤੀ ਗਈ ਸੀ ਅਤੇ ਇਸ ਪ੍ਰਮੁੱਖ ਸਿਹਤ ਯੋਜਨਾ ਦੇ ਤਹਿਤ ਪੰਜਾਬ ਦੇ ਮਰੀਜ਼ਾਂ ਨੂੰ ਮੁਫ਼ਤ ਇਲਾਜ ਨਾ ਮਿਲਣ ਕਾਰਨ ਜਨਤਾ ਨੂੰ ਬਹੁਤ ਵੱਡਾ ਨੁਕਸਾਨ ਹੋ ਰਿਹਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਸਾਬਕਾ ਵਿਧਾਇਕ ਫਤਿਹਜੰਗ ਸਿੰਘ ਬਾਜਵਾ ਅਤੇ ਹਰਦੇਵ ਸਿੰਘ ਲਾਡੀ ਹਰਗੋਬਿੰਦਪੁਰਾ ਨੇ ਪੱਟੀ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ। 

ਪੜ੍ਹੋ ਇਹ ਵੀ ਖ਼ਬਰ: ਮਜੀਠਾ ’ਚ ਦਿਲ ਕੰਬਾਊ ਵਾਰਦਾਤ: ਬਹਿਸਬਾਜ਼ੀ ਰੋਕਣ ’ਤੇ ਮੁੰਡੇ ਨੂੰ ਦਾਤਰ ਮਾਰ ਕੇ ਉਤਾਰਿਆ ਮੌਤ ਦੇ ਘਾਟ

ਇਸ ਤੋਂ ਪਹਿਲਾਂ ਤਰਨਤਾਰਨ ਅਤੇ ਪੱਟੀ ਪੁੱਜਣ ’ਤੇ ਫਤਿਹਜੰਗ ਬਾਜਵਾ ਦਾ ਭਾਰਤੀਯ ਜਨਤਾ ਪਾਰਟੀ (ਭਾਜਪਾ) ਦੇ ਜ਼ਿਲ੍ਹਾ ਪ੍ਰਧਾਨ ਰਾਮ ਲਾਲ ਹੰਸ, ਜ਼ਿਲ੍ਹਾ ਜਨਰਲ ਸਕੱਤਰ ਅਮਰਜੀਤ ਸ਼ਰਮਾ ਝਬਾਲ, ਪੱਟੀ ਮੰਡਲ ਪ੍ਰਧਾਨ ਪਦਮ ਕਿਸ਼ੋਰ ਦੀ ਅਗਵਾਈ ਹੇਠ ਭਾਜਪਾ ਆਗੂਆਂ ਵਲੋਂ ਸ਼ਾਨਦਾਰ ਸਵਾਗਤ ਕੀਤਾ ਗਿਆ। ਇਸ ਮੌਕੇ ਬਾਜਵਾ ਅਤੇ ਲਾਡੀ ਨੇ ਸਾਂਝੇ ਤੌਰ ’ਤੇ ਕਿਹਾ ਕਿ ਇਹ ਸਬ ਕੁਝ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦੀਆਂ ਗਲਤ ਨੀਤੀਆਂ ਦੇ ਕਾਰਨ ਹੋ ਰਿਹਾ ਹੈ। ਬੁਨਿਆਦੀ ਸਿਹਤ ਸਹੂਲਤਾਂ ਪਾਉਣਾ ਸੂਬੇ ਦੀ ਜਨਤਾ ਦਾ ਬੁਨਿਆਦੀ ਹੱਕ ਹੈ। ਆਯੂਸ਼ਮਾਨ ਭਾਰਤ ਯੋਜਨਾ ਪੰਜਾਬ ਦੇ ਮੱਧ ਵਰਗ ਨਾਲ ਸਬੰਧਿਤ ਲੋਕਾਂ ਲਈ ਇਕ ਵਰਦਾਨ ਸੀ, ਕਿਉਂਕਿ ਅੱਜ ਸਿਹਤ ਸਹੂਲਤਾਂ ’ਤੇ ਬਹੁਤ ਖ਼ਰਚ ਹੁੰਦਾ ਹੈ ਅਤੇ ਇਲਾਜ ਮਹਿੰਗਾ ਹੋਣ ਕਾਰਨ ਲੋਕ ਇਲਾਜ ਪੱਖੋਂ ਵਾਂਝੇ ਰਹਿ ਜਾਂਦੇ ਸਨ। 

ਪੜ੍ਹੋ ਇਹ ਵੀ ਖ਼ਬਰ: ਦੁਖ਼ਦ ਖ਼ਬਰ: ਜੀਜੇ ਦੀ ਮਦਦ ਲਈ ਘਰੋਂ ਗਏ 2 ਸਕੇ ਭਰਾਵਾਂ ਦੀ ਸ਼ੱਕੀ ਹਾਲਤ ’ਚ ਮੌਤ, ਖੇਤਾਂ ’ਚੋਂ ਮਿਲੀਆਂ ਲਾਸ਼ਾਂ

ਇਸ ਯੋਜਨਾ ਦੇ ਤਹਿਤ ਪੈਨਲ ਵਿਚ ਸ਼ਾਮਲ ਹਸਪਤਾਲਾਂ ਨੇ ਮਰੀਜ਼ਾਂ ਦੇ ਇਲਾਜ ਦੀ ਪੇਸ਼ਕਸ਼ ਕੀਤੀ। ਇਸ ਯੋਜਨਾ ਤਹਿਤ ਹਰੇਕ ਕਾਰਡ ਧਾਰਕ ਪਰਿਵਾਰ ਦੇ ਹਰੇਕ ਵਿਅਕਤੀ ਨੂੰ 5 ਲੱਖ ਰੁਪਏ ਤੱਕ ਦੇ ਇਲਾਜ ਦੀ ਮੁਫ਼ਤ ਸਹੂਲਤ ਸੀ ਪਰ ਬਹੁਤ ਸ਼ਰਮ ਵਾਲੀ ਗੱਲ ਹੈ ਕਿ ਭਗਵੰਤ ਮਾਨ ਸਰਕਾਰ ਨੇ ਮਾਰਚ ਤੋਂ ਬਾਅਦ ਪੰਜਾਬ ਦੇ ਹਸਪਤਾਲਾਂ ਨੂੰ ਆਪਣੇ ਹਿੱਸੇ ਦਾ ਭੁਗਤਾਨ ਨਹੀਂ ਕੀਤਾ। ਇਸ ਕਾਰਨ ਹਸਪਤਾਲਾਂ ਨੇ ਮਰੀਜ਼ਾਂ ਦਾ ਇਲਾਜ ਕਰਨਾ ਬੰਦ ਕਰ ਦਿੱਤਾ, ਜਿਸ ਨਾਲ ਮਰੀਜ਼ਾਂ ਤੇ ਉਨ੍ਹਾਂ ਦੇ ਵਾਰਿਸਾਂ ਨੂੰ ਬਹੁਤ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ।

ਪੜ੍ਹੋ ਇਹ ਵੀ ਖ਼ਬਰ: ਮੰਦਬੁੱਧੀ ਭਰਾ ਦਾ ਸਿਰ ’ਚ ਬਾਲਾ ਮਾਰ ਕੇ ਕਤਲ, ਖੁਰਦ-ਬੁਰਦ ਕਰਨ ਲਈ ਨਹਿਰ ’ਚ ਸੁੱਟੀ ਲਾਸ਼

ਇਸ ਮੌਕੇ ਜ਼ਿਲ੍ਹਾ ਪ੍ਰਧਾਨ ਰਾਮ ਲਾਲ ਹੰਸ ਅਤੇ ਜ਼ਿਲਾ ਜਨਰਲ ਸਕੱਤਰ ਅਮਰਜੀਤ ਸ਼ਰਮਾ ਝਬਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਇਹ ਵਿਖਾਉਣ ਦੀ ਕੋਸ਼ਿਸ਼ ਕੀਤੀ ਹੈ ਕਿ ਉਹ ਪੰਜਾਬ ਦੀ ਜਨਤਾ ਅਤੇ ਵਾਂਝੀਆਂ ਸਿਹਤ ਸਹੂਲਤਾਂ ਦੇ ਪ੍ਰਤੀ ਸੰਵੇਦਨਸ਼ੀਲ ਹਨ। ਦਿੱਲੀ ਵਿਚ ਆਪਣੇ ਮੁਹੱਲਾ ਕਲੀਨਿਕਾਂ ਦੀਆਂ ਗਾਥਾਵਾਂ ਨੂੰ ਰੋਲ ਮਾਡਲ ਦੇ ਰੂਪ ਵਿਚ ਪੇਸ਼ ਕਰਦੀ ਹੈ। ‘ਆਪ’ ਸਰਕਾਰ ਦੇ ਇਸ ਰਵੱਈਏ ਨਾਲ ਪੰਜਾਬ ਦੀ ਜਨਤਾ ਸਿਹਤ ਸਹੂਲਤਾਂ ਪਾਉਣ ਦੇ ਲਈ ਦਰ-ਦਰ ਦੀਆਂ ਠੋਕਰਾਂ ਖਾਣ ਨੂੰ ਮਜ਼ਬੂਰ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਅਪੀਲ ਕੀਤੀ ਕਿ ਆਯੂਸ਼ਮਾਨ ਸਿਹਤ ਬੀਮਾ ਯੋਜਨਾ ਦਾ ਮਰੀਜ਼ਾਂ ਨੂੰ ਲਾਭ ਮਿਲੇ, ਇਸ ਲਈ ਪੰਜਾਬ ਸਰਕਾਰ ਦੀ ਜਵਾਬਤਲਬੀ ਕੀਤੀ ਜਾਵੇ। ਇਸ ਮੌਕੇ ਮੰਡਲ ਜਨਰਲ ਸੈਕਟਰੀ ਕੁਲਦੀਪ ਸਿੰਘ ਬੱਬੂ ਵੀ ਹਾਜ਼ਰ ਸਨ।


rajwinder kaur

Content Editor

Related News