ਬਾਬਾ ਬਕਾਲਾ : ਬਲਾਕ ਸੰਮਤੀ ਮੈਂਬਰ ’ਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਨੇ ਚਲਾਈਆਂ ਗੋਲੀਆਂ
Sunday, Jul 04, 2021 - 08:42 AM (IST)
ਬਾਬਾ ਬਕਾਲਾ ਸਾਹਿਬ (ਅਠੌਲ਼ਾ/ਰਾਕੇਸ਼) - ਪਿੰਡ ਵਡਾਲਾ ਖੁਰਦ ਦੇ ਸਾਬਕਾ ਸਰਪੰਚ ਅਤੇ ਮੌਜੂਦਾ ਮੈਂਬਰ ਬਲਾਕ ਸੰਮਤੀ ਦਲਜੀਤ ਸਿੰਘ ਭੱਪੀ ’ਤੇ ਮੋਟਰਸਾਈਕਲ ਸਵਾਰ ਲੁਟੇਰਿਆਂ ਵੱਲੋਂ ਅਨ੍ਹੇਵਾਹ ਗੋਲੀ ਚਲਾਉਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਲੁਟੇਰਿਆਂ ਵਲੋਂ ਗੋਲੀਆਂ ਚਲਾਉਣ ਕਾਰਨ ਦਲਜੀਤ ਸਿੰਘ ਗੰਭੀਰ ਤੌਰ ’ਤੇ ਜ਼ਖਮੀ ਹੋ ਗਿਆ, ਜਿਸ ਨੂੰ ਜ਼ਖ਼ਮੀ ਹਾਲਤ ਵਿੱਚ ਨਿੱਜੀ ਹਸਪਤਾਲ ਦਾਖਲ ਕਰਵਾਇਆ ਗਿਆ ਹੈ।
ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ 'ਚ ਵਾਪਰਿਆ ਭਿਆਨਕ ਹਾਦਸਾ : 3 ਸਾਲ ਦੀ ਬੱਚੀ ਸਣੇ ਇੱਕੋ ਪਰਿਵਾਰ ਦੇ 5 ਜੀਆਂ ਦੀ ਮੌਤ (ਤਸਵੀਰਾਂ)
ਪ੍ਰਾਪਤ ਵੇਰਵਿਆਂ ਅਨੁਸਾਰ ਦਲਜੀਤ ਸਿੰਘ ਭੱਪੀ ਧਿਆਨਪੁਰ ਤੋਂ ਬਾਬਾ ਬਕਾਲਾ ਆ ਰਿਹਾ ਸੀ। ਇਸ ਦੌਰਾਨ ਰਸਤੇ ਵਿੱਚ ਤਿੰਨ ਮੋਟਰਸਾਈਕਲ ਸਵਾਰਾਂ ਨੇ ਉਨ੍ਹਾਂ ਦੀ ਕਾਰ ਦਾ ਦਰਵਾਜ਼ਾ ਖੜਕਾਇਆ, ਜਦ ਉਨ੍ਹਾਂ ਦਰਵਾਜ਼ਾ ਖੋਲ੍ਹਿਆ ਤਾਂ ਲੁਟੇਰਿਆਂ ਨੇ ਉਨ੍ਹਾਂ ਦੀਆਂ ਜੇਬਾਂ ਫਰੋਲਣੀਆਂ ਸ਼ੁਰੂ ਕਰ ਦਿੱਤੀਆਂ। ਇਸ ਮੌਕੇ ਉਨ੍ਹਾਂ ਦੀ ਲੁਟੇਰਿਆਂ ਨਾਲ ਹੱਥੋਪਾਈ ਹੋ ਗਈ ਤਾਂ ਇਕ ਲੁਟੇਰੇ ਨੇ ਸਾਬਕਾ ਸਰਪੰਚ ਭੱਪੀ ’ਤੇ ਦੋ ਫਾਇਰ ਕੀਤੇ, ਜਿਨ੍ਹਾਂ ਵਿਚੋਂ ਇਕ ਗੋਲੀ ਢਿੱਡ ਨਾਲ ਖਹਿ ਕੇ ਲੰਘ ਗਈ ਤਾਂ ਭੱਪੀ ਜ਼ਖ਼ਮੀ ਹੋ ਗਏ।
ਪੜ੍ਹੋ ਇਹ ਵੀ ਖ਼ਬਰ - 8 ਸਾਲਾ ਬੱਚੇ ਦੇ ਸਿਰ 'ਤੇ ਇੱਟ ਮਾਰ ਕਤਲ ਕਰਨ ਮਗਰੋਂ ਛੱਪੜ ’ਚ ਸੁੱਟੀ ਸੀ ਲਾਸ਼, ਮਾਮਲੇ 'ਚ ਦੋ ਦੋਸਤ ਗ੍ਰਿਫ਼ਤਾਰ
ਗੋਲੀਆਂ ਮਾਰਨ ਤੋਂ ਬਾਅਦ ਲੁਟੇਰੇ ਫ਼ਰਾਰ ਹੋ ਗਏ। ਇਸ ਦੌਰਾਨ ਭੱਪੀ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਦਾਖਲ ਕਰਾਇਆ ਹੈ। ਉਨ੍ਹਾਂ ਦੀ ਹਾਲਤ ਸਥਿਰ ਦੱਸੀ ਜਾਂਦੀ ਹੈ। ਥਾਣਾ ਖਿਲਚੀਆਂ ਦੀ ਪੁਲਸ ਨੇ ਰਿਪੋਰਟ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ ਅਤੇ ਦੋਸ਼ੀਆਂ ਦੀ ਭਾਲ ਕੀਤੀ ਜਾ ਰਹੀ ਹੈ।
ਪੜ੍ਹੋ ਇਹ ਵੀ ਖ਼ਬਰ - ਸ਼ਮਸ਼ਾਨਘਾਟ ’ਚ ਸੁੱਤੇ ਦੋ ਵਿਅਕਤੀਆਂ ਦੇ ਕਤਲ ਦੀ ਸੁਲਝੀ ਗੁੱਥੀ, ਕਾਬੂ ਕੀਤੇ ਮੁਲਜ਼ਮ ਨੇ ਕੀਤੇ ਵੱਡੇ ਖ਼ੁਲਾਸੇ