ਸਬ-ਡਵੀਜਨ ਬਾਬਾ ਬਕਾਲਾ ਸਾਹਿਬ ''ਚ ਕੋਰੋਨਾ ਦਾ ਧਮਾਕਾ, 30 ਨਵੇਂ ਮਾਮਲਿਆਂ ਦੀ ਪੁਸ਼ਟੀ

09/12/2020 12:26:20 AM

ਬਾਬਾ ਬਕਾਲਾ ਸਾਹਿਬ,(ਰਾਕੇਸ਼)- ਸਬ-ਡਵੀਜਨ ਬਾਬਾ ਬਕਾਲਾ ਸਾਹਿਬ ਦੇ ਪਿੰਡਾਂ 'ਚ ਇਕ ਵਾਰ ਫਿਰ ਕੋਰੋਨਾ ਦਾ ਕਹਿਰ ਵੱਧਦਾ ਦਿਸਦਾ ਨਜ਼ਰ ਆ ਰਿਹਾ ਹੈ। ਹਾਲ ਹੀ ਇਲਾਕੇ 'ਚ ਸ਼ੁੱਕਰਵਾਰ ਨੂੰ 30 ਨਵੇਂ ਕੋਰੋਨਾ ਪਾਜ਼ੇਟਿਵ ਮਾਮਲਿਆਂ ਦੀ ਸਿਹਤ ਵਿਭਾਗ ਵੱਲੋਂ ਪੁਸ਼ਟੀ ਕੀਤੀ ਗਈ ਹੈ। ਅਧਿਕਾਰੀਆਂ ਅਨੁਸਾਰ ਬੀਤੇ ਦਿਨੀਂ ਬਿਆਸ ਦੇ ਇਕ ਚੈਰੀਟੇਬਲ ਹਸਪਤਾਲ ਵਿਚਲੇ ਡਾਕਟਰਾਂ ਅਤੇ ਹੋਰ ਸਟਾਫ ਸਮੇਤ ਕੁੱਲ 12 ਲੋਕਾਂ ਦੇ ਕੋਰੋਨਾ ਪਾਜ਼ੇਟਿਵ ਹੋਣ ਦੀ ਪੁਸ਼ਟੀ ਤੋਂ ਬਾਅਦ ਬਿਆਸ ਦੀ ਓ. ਪੀ. ਡੀ. ਨੂੰ ਬੰਦ ਕਰ ਦਿਤਾ ਗਿਆ ਸੀ।  ਹੋਰ ਲਏ ਗਏ ਟੈਸਟਾਂ ਦੌਰਾਨ ਕਰੀਬ 18 ਤੋਂ ਵਧੇਰੇ ਹੋਰ ਨਵੇਂ ਪਾਜ਼ੇਟਿਵ ਕੇਸ ਸਾਹਮਣੇ ਆਏ ਹਨ।
ਇਸ ਤੋਂ ਇਲਾਵਾ ਸਬ-ਡਵੀਜਨ ਬਾਬਾ ਬਕਾਲਾ ਸਾਹਿਬ ਅਧੀਨ ਪੈਂਦੇ ਕਈ ਪਿੰਡਾਂ 'ਚ ਵੀ ਕਈਆਂ ਦੇ ਪਾਜ਼ੇਟਿਵ ਹੋਣ ਦੀ ਪੁਸ਼ਟੀ ਹੋਣ ਮੌਕੇ ਹੁਣ ਤੱਕ ਦੀ ਕੁੱਲ ਗਿਣਤੀ 30 ਤੱਕ ਪੁੱਜ ਗਈ ਹੈ, ਜਦਕਿ 10 ਤੇ 11 ਸਤੰਬਰ ਨੂੰ ਹੋਏ ਸੈਂਪਲਿੰਗ ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਭਾਰੀ ਤਦਾਦ 'ਚ ਪਾਜ਼ੇਟਿਵ ਮਾਮਲਿਆਂ ਦੇ ਸਾਹਮਣੇ ਆਉਣ ਕਾਰਨ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ ਪਰ ਇਸਦੇ ਬਾਵਜੂਦ ਵੀ ਲੋਕ ਮਾਸਕ ਅਤੇ ਸੋਸ਼ਲ ਡਿਸਟੈਂਸ ਦੀ ਪਾਲਣਾ ਕਰਦੇ ਨਜ਼ਰ ਨਹੀਂ ਆ ਰਹੇ, ਸਗੋਂ ਲੋਕ ਇਸ ਨੂੰ ਹਲਕੇ 'ਚ ਲੈ ਰਹੇ ਹਨ।
 


Deepak Kumar

Content Editor

Related News