ਬਾਬਾ ਬਕਾਲਾ ਸਾਹਿਬ ’ਚ ਕੋਰੋਨਾ ਨੇ ਮੁੜ ਦਿੱਤੀ ਦਸਤਕ, 10 ਸਾਲਾ ਸਕੂਲੀ ਬੱਚੇ ਸਣੇ 3 ਕੋਰੋਨਾ ਪਾਜ਼ੇਟਿਵ
Saturday, Apr 08, 2023 - 11:07 AM (IST)
ਬਾਬਾ ਬਕਾਲਾ ਸਾਹਿਬ (ਜ.ਬ)- ਤਹਿਸੀਲ ਬਾਬਾ ਬਕਾਲਾ ਸਾਹਿਬ ਵਿਚ ਇਕ ਵਾਰ ਮੁੜ ਤੋਂ ਕੋਰੋਨਾ ਨੇ ਆਪਣੀ ਦਸਤਕ ਦੇ ਦਿੱਤੀ ਹੈ। ਸਿਹਤ ਵਿਭਾਗ ਦੇ ਅਧਿਕਾਰੀਆਂ ਅਨੁਸਾਰ ਸਰਕਾਰੀ ਐਲੀਮੈਂਟਰੀ ਸਕੂਲ ਬਾਬਾ ਬਕਾਲਾ ਸਾਹਿਬ ਦਾ ਵਿਦਿਆਰਥੀ 10 ਸਾਲਾ ਸਕੂਲੀ ਬੱਚਾ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ ’ਚ ਮੁੜ ਪੈਰ ਪਸਾਰਨ ਲੱਗਾ ਕੋਰੋਨਾ, ਸੰਭਾਵਿਤ ਖ਼ਤਰੇ ਨੂੰ ਵੇਖਦਿਆਂ ਪ੍ਰਸ਼ਾਸਨ ਵੱਲੋਂ ਹਿਦਾਇਤਾਂ ਜਾਰੀ
ਇਸੇ ਤਰ੍ਹਾਂ ਹੀ ਪਿੰਡ ਕੋਹਾਟਵਿੰਡ ਅਤੇ ਛਾਪਿਆਵਾਲੀ ’ਚੋਂ ਵੀ ਇਕ-ਇਕ ਪਾਜ਼ੇਟਿਵ ਕੇਸ ਸਾਹਮਣੇ ਆਇਆ ਹੈ। ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ਦੀ ਮੈਡੀਕਲ ਅਫ਼ਸਰ ਡਾ. ਸੀਰਤ ਨੇ ਦੱਸਿਆ ਕਿ ਪਾਜ਼ੇਟਿਵ ਪਾਏ ਗਏ ਤਿੰਨਾਂ ਜਾਣਿਆ ਨੂੰ ਘਰਾਂ ਵਿਚ ਹੀ ਕੁਆਰੰਟੀਨ ਕਰਨ ਲਈ ਕਿਹਾ ਗਿਆ ਹੈ ਅਤੇ ਅਹਿਤਿਆਤ ਵਜੋਂ ਸਿਵਲ ਹਸਪਤਾਲ ਬਾਬਾ ਬਕਾਲਾ ਸਾਹਿਬ ’ਚ ਕੋਵਿਡ ਵਾਰਡ ਵੀ ਸਥਾਪਿਤ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਨਵਜੋਤ ਸਿੱਧੂ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਨਾਲ ਕੀਤੀ ਮੁਲਾਕਾਤ
ਡਾ.ਸੀਰਤ ਨੇ ਦੱਸਿਆ ਕਿ ਪਾਜ਼ੇਟਿਵ ਪਾਏ ਜਾਣ ਵਾਲਿਆਂ ਦੇ ਪਰਿਵਾਰਾਂ ਦੇ ਸੈਂਪਲ ਵੀ ਲਏ ਜਾ ਰਹੇ ਹਨ। ਡਾ.ਸੀਰਤ ਨੇ ਲੋਕਾਂ ਨੂੰ ਜਾਗਰੂਕ ਕਰਦਿਆਂ ਕਿਹਾ ਕਿ ਲੋਕ ਪਬਲਿਕ ਪਲੇਸ ‘ਤੇ ਜਾਣ ਤੋਂ ਗੁਰੇਜ਼ ਕਰਨ ਅਤੇ ਮਾਸਕ ਦੀ ਵਰਤੋਂ ਨੂੰ ਯਕੀਨਨ ਬਨਾਉਣ। ਉਨ੍ਹਾਂ ਕਿਹਾ ਕਿ ਖੰਘ, ਜ਼ੁਕਾਮ ਸਿਰਦਰਦ ਆਦਿ ਲੱਛਣ ਹੋਣ ‘ਤੇ ਯਕੀਨਨ ਆਪਣਾ ਟੈਸਟ ਸਿਵਲ ਹਸਪਤਾਲ ਤੋਂ ਕਰਵਾਉਣ ਤਾਂ ਜੋ ਕੋਵਿਡ ਦੇ ਪ੍ਰਭਾਵ ਤੋਂ ਬਚਿਆ ਜਾ ਸਕੇ।
ਇਹ ਵੀ ਪੜ੍ਹੋ- 'ਟਾਈਮ 100' ਦੀ ਸੂਚੀ 'ਚ ਪਹਿਲੇ ਸਥਾਨ 'ਤੇ ਆਏ ਕਿੰਗ ਖ਼ਾਨ, ਮਾਰਕ ਜ਼ੁਕਰਬਰਗ ਸਣੇ ਇਨ੍ਹਾਂ ਦਿੱਗਜਾਂ ਨੂੰ ਪਛਾੜਿਆ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।