ਪਾਕਿ ’ਚ ਇਤਿਹਾਸਕ ਗੁਰਦੁਆਰਾ ਸਾਹਿਬ ਢਾਹੇ ਜਾਣ ’ਤੇ ਬਾਬਾ ਬਲਬੀਰ ਸਿੰਘ 96 ਕਰੋੜੀ ਨੇ ਪ੍ਰਗਟਾਇਆ ਗਹਿਰਾ ਦੁੱਖ
Friday, Oct 09, 2026 - 12:40 PM (IST)
ਅੰਮ੍ਰਿਤਸਰ(ਸਰਬਜੀਤ)- ਪਾਕਿਸਤਾਨ ਦੇ ਸਿੰਧ ਸੂਬੇ ਦੇ ਜ਼ਿਲਾ ਸ਼ਿਕਾਰਪੁਰ ਵਿਖੇ ਸਥਿਤ ਇਤਿਹਾਸਕ ਗੁਰਦੁਆਰਾ ਸ੍ਰੀ ਰਾਮ ਨਾਨਕ ਸਿੰਘ ਸਭਾ ਨੂੰ ਢਾਹੇ ਜਾਣ ਦੀ ਘਟਨਾ ’ਤੇ ਨਿਹੰਗ ਸਿੰਘਾਂ ਦੀ ਸਿਰਮੌਰ ਸੰਸਥਾ ਸ਼੍ਰੋਮਣੀ ਪੰਥ ਅਕਾਲੀ ਬੁੱਢਾ ਦਲ ਦੇ 14ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਬਲਬੀਰ ਸਿੰਘ ਅਕਾਲੀ 96 ਕਰੋੜੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਤਿਹਾਸਕ ਗੁਰਦੁਆਰਾ ਸਾਹਿਬ ਦੀ ਇਮਾਰਤ ਢਾਹੇ ਜਾਣ ਦੇ ਨਾਲ-ਨਾਲ ਇਸ ਨਾਲ ਸਬੰਧਤ ਜ਼ਮੀਨ ਦੀ ਕਥਿਤ ਗੈਰ-ਕਾਨੂੰਨੀ ਵਿਕਰੀ ਅਤੇ ਇਤਿਹਾਸਕ ਤੇ ਕੀਮਤੀ ਸਾਮਾਨ ਦੇ ਗਾਇਬ ਹੋਣ ਸਬੰਧੀ ਸਾਹਮਣੇ ਆ ਰਹੀਆਂ ਖ਼ਬਰਾਂ ਬੇਹੱਦ ਚਿੰਤਾਜਨਕ ਹਨ। ਉਨ੍ਹਾਂ ਕਿਹਾ ਕਿ ਸਿੱਖ ਕੌਮ ਨਾਲ ਸਬੰਧਤ ਇਤਿਹਾਸਕ ਗੁਰਧਾਮ ਧਾਰਮਿਕ ਅਤੇ ਵਿਰਾਸਤੀ ਪਛਾਣ ਦਾ ਅਹਿਮ ਹਿੱਸਾ ਹਨ ਅਤੇ ਇਨ੍ਹਾਂ ਦੀ ਸਾਂਭ-ਸੰਭਾਲ ਕਰਨਾ ਸਰਕਾਰਾਂ ਅਤੇ ਸਬੰਧਤ ਸੰਸਥਾਵਾਂ ਦੀ ਜ਼ਿੰਮੇਵਾਰੀ ਹੈ।
