ਬਾਬਾ ਬੁੱਲ੍ਹੇ ਸ਼ਾਹ ਦੀ ਕਬਰ ’ਤੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦੇ ਮਾਮਲੇ ’ਚ 8 ਨਾਮਜ਼ਦ

06/29/2022 11:49:22 AM

ਤਰਨਤਾਰਨ (ਰਾਜੂ) - ਸ੍ਰੀ ਅਕਾਲ ਤਖ਼ਤ ਸਾਹਿਬ ਦੇ ਫ਼ੈਸਲੇ ਦੇ ਉਲਟ ਜਾ ਕੇ ਬਾਬਾ ਬੁੱਲ੍ਹੇ ਸ਼ਾਹ ਦੀ ਕਬਰ ’ਤੇ ਸ੍ਰੀ ਅਖੰਡ ਪਾਠ ਸਾਹਿਬ ਕਰਵਾਉਣ ਦੇ ਮਾਮਲੇ ’ਚ ਥਾਣਾ ਭਿੱਖੀਵਿੰਡ ਦੀ ਪੁਲਸ ਨੇ 8 ਲੋਕਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਸਰੂਪ ਸਿੰਘ ਪੁੱਤਰ ਪ੍ਰਗਟ ਸਿੰਘ ਵਾਸੀ ਪਿੰਡ ਭੁੱਚਰ ਕਲਾਂ ਨੇ ਦੱਸਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਮੜੀਆਂ, ਮਸਾਣਾਂ, ਕਬਰਾਂ ਆਦਿ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਨਾ ਕੀਤੇ ਜਾਣ ਸਬੰਧੀ ਹੁਕਮਨਾਮਾ ਜਾਰੀ ਹੋਇਆ ਹੈ।

ਪੜ੍ਹੋ ਇਹ ਵੀ ਖ਼ਬਰ: ਵੱਡੀ ਖ਼ਬਰ: ਸਿਮਰਨਜੀਤ ਸਿੰਘ ਮਾਨ ਕੋਰੋਨਾ ਪਾਜ਼ੇਟਿਵ, ਟਵੀਟ ਕਰ ਕਹੀ ਇਹ ਗੱਲ

ਇਸੇ ਤਹਿਤ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਬਲ੍ਹੇਰ ਵਿਖੇ ਬੁੱਲ੍ਹੇ ਸ਼ਾਹ ਦੀ ਕਬਰ ’ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਕਰ ਕੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਇਆ ਗਿਆ ਹੈ। ਇਸ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਹੁਕਮਾਂ ਦੀ ਤੌਹੀਨ ਕਰਨ ਦੇ ਨਾਲ-ਨਾਲ ਸਿੱਖ ਸੰਗਤਾਂ ਦੇ ਹਿਰਦਿਆਂ ਨੂੰ ਠੇਸ ਪਹੁੰਚਾਈ ਗਈ ਹੈ। ਇਹ ਮਾਮਲਾ ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਜੀ ਦੇ ਧਿਆਨ ’ਚ ਲਿਆਂਦਾ ਅਤੇ ਪੁਲਸ ਨੂੰ ਸ਼ਿਕਾਇਤ ਕਰ ਦਿੱਤੀ। ਇਸ ਸਬੰਧੀ ਸਬ-ਇੰਸਪੈਕਟਰ ਨਰੇਸ਼ ਕੁਮਾਰ ਨੇ ਦੱਸਿਆ ਕਿ ਮੁੱਦਈ ਦੇ ਬਿਆਨ ’ਤੇ ਤਰਸੇਮ ਸਿੰਘ ਪੁੱਤਰ ਗਿਆਨ ਸਿੰਘ, ਨਿਸ਼ਾਨ ਸਿੰਘ ਪੁੱਤਰ ਗਿਆਨ ਸਿੰਘ, ਬਲਦੇਵ ਸਿੰਘ ਬਿੱਲਾ ਪੁੱਤਰ ਬਲਬੀਰ ਸਿੰਘ ਆਦਿ ਖ਼ਿਲਾਫ਼ ਮੁਕੱਦਮਾ ਦਰਜ ਕਰ ਕੇ ਅਗਲੇਰੀ ਕਾਰਵਾਈ ਕਰਨੀ ਸ਼ੁਰੂ ਕਰ ਦਿੱਤੀ ਹੈ।

ਪੜ੍ਹੋ ਇਹ ਵੀ ਖ਼ਬਰ: ਸਿੱਖ ਨੌਜਵਾਨ ਦੀ ਕੁੱਟਮਾਰ ਦੇ ਮਾਮਲੇ 'ਚ ਆਇਆ ਨਵਾਂ ਮੋੜ, ਸੱਚਾਈ ਜਾਣ ਹੋਵੋਗੇ ਹੈਰਾਨ (ਵੀਡੀਓ)


rajwinder kaur

Content Editor

Related News