ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

Saturday, Jan 29, 2022 - 08:45 PM (IST)

ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਧਾਮੀ ਵੱਲੋਂ ਦੁੱਖ ਪ੍ਰਗਟ

ਅੰਮ੍ਰਿਤਸਰ (ਦੀਪਕ ਸ਼ਰਮਾ) - ਸਿੱਖਿਆ ਦੇ ਖੇਤਰ ਵਿਚ ਮੋਹਰੀ ਭੂਮਿਕਾ ਨਿਭਾਅ ਰਹੀਆਂ ਅਕਾਲ ਅਕੈਡਮੀਆਂ ਦੇ ਸੰਸਥਾਪਕ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੇ ਅਕਾਲ ਚਲਾਣੇ ’ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਿਛੜੀ ਆਤਮਾ ਨੂੰ ਸ਼ਰਧਾਜਲੀ ਭੇਟ ਕਰਦਿਆਂ ਕਿਹਾ ਕਿ ਬਾਬਾ ਇਕਬਾਲ ਸਿੰਘ ਕਰੜੀ ਘਲਾਣਾ ਦੁਆਰਾ ਸਿੱਖਿਆ ਦੇ ਪਾਸਾਰ ਲਈ ਮਾਰਗ ਦਰਸ਼ਨ ਬਣੇ। ਉਨ੍ਹਾਂ ਨੇ ਅਕਾਲ ਅਕੈਡਮੀਆਂ ਦੀ ਲੜੀ ਚਲਾ ਕੇ ਪੱਛੜੇ ਇਲਾਕਿਆਂ ਤੱਕ ਵਿਦਿਆ ਦਾ ਚਾਨਣ ਵੰਡਣ ਲਈ ਪਹੁੰਚ ਕੀਤੀ। 

ਪੜ੍ਹੋ ਇਹ ਵੀ ਖ਼ਬਰ - ਨਵਜੋਤ ਸਿੱਧੂ ਦੀ ਮਜੀਠੀਆ ਨੂੰ ਚੁਣੌਤੀ, ਕਿਹਾ-ਮਜੀਠਾ ਛੱਡ ਸਿਰਫ਼ ਅੰਮ੍ਰਿਤਸਰ ਪੂਰਬੀ ਤੋਂ ਲੜਨ ਚੋਣ (ਵੀਡੀਓ)

ਉਨ੍ਹਾਂ ਕਿਹਾ ਕਿ ਬਾਬਾ ਇਕਬਾਲ ਸਿੰਘ ਵੱਲੋਂ ਚਲਾਈਆਂ ਅਕੈਡਮੀਆਂ ਵਿਚ ਸਿੱਖਿਆ ਲੈ ਰਹੇ ਵਿਦਿਆਰਥੀਆਂ ਨੂੰ ਸਿੱਖੀ ਬਾਰੇ ਪਹਿਲ ਦੇ ਅਧਾਰ ’ਤੇ ਜਾਣਕਾਰੀ ਦਿੱਤੀ ਜਾਂਦੀ ਹੈ, ਜੋ ਉਨ੍ਹਾਂ ਦੀ ਪੰਥਕ ਭਾਵਨਾ ਨੂੰ ਪ੍ਰਗਟ ਕਰਦੀ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਬਾਬਾ ਇਕਬਾਲ ਸਿੰਘ ਦੇ ਚਲਾਣੇ ਨਾਲ ਸਿੱਖ ਪੰਥ ਇਕ ਪ੍ਰਬੁੱਧ ਰੂਹ ਤੋਂ ਵਾਂਝਾ ਹੋ ਗਿਆ ਹੈ। ਇਸੇ ਦੌਰਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬਾਬਾ ਇਕਬਾਲ ਸਿੰਘ ਬੜੂ ਸਾਹਿਬ ਵਾਲਿਆਂ ਦੀਆਂ ਲਾਸਾਨੀ ਸੇਵਾਵਾਂ ਨੂੰ ਯਾਦ ਕਰਦਿਆਂ ਕਿਹਾ ਕਿ ਉਹ ਇਕ ਸਿਰੜੀ ਸ਼ਖ਼ਸੀਅਤ ਸਨ, ਜਿਨ੍ਹਾਂ ਨੇ ਸਮਾਜ ਦੀ ਬਿਹਤਰੀ ਲਈ ਕਾਰਜ ਕੀਤੇ। ਅਜਿਹੀ ਸ਼ਖ਼ਸੀਅਤ ਦਾ ਸੰਸਾਰ ਤੋਂ ਤੁਰ ਜਾਣਾ ਇਕ ਵੱਡਾ ਪੰਥਕ ਘਾਟਾ ਹੈ।  

ਪੜ੍ਹੋ ਇਹ ਵੀ ਖ਼ਬਰ - ਵੱਡੀ ਖ਼ਬਰ: ਕੈਬਨਿਟ ਮੰਤਰੀ ਤ੍ਰਿਪਤ ਬਾਜਵਾ ਬਟਾਲਾ ਤੋਂ ਲੜ ਸਕਦੇ ਨੇ ਆਜ਼ਾਦ ਉਮੀਦਵਾਰ ਵਜੋਂ ਚੋਣ!

 


author

rajwinder kaur

Content Editor

Related News