ਬਾਬਾ ਜੋਗਾ ਸਿੰਘ ਨੂੰ ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਦਾ ਮੁਖੀ ਥਾਪਿਆ

03/27/2023 10:55:59 AM

ਅੰਮ੍ਰਿਤਸਰ (ਛੀਨਾ)- ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 15ਵੇਂ ਮੁਖੀ ਸਿੰਘ ਸਾਹਿਬ ਜਥੇਦਾਰ ਬਾਬਾ ਗੱਜਣ ਸਿੰਘ ਜੋ ਕਿ ਬੀਤੇ ਦਿਨੀਂ ਸੱਚਖੰਡ ਪਿਆਨਾ ਕਰ ਗਏ ਸਨ। ਉਨ੍ਹਾਂ ਦਾ ਦੁਸਹਿਰਾ ਸਮਾਗਮ ਅੱਜ ਗੁ. ਸਮਾਧਾ ਸ਼ਹੀਦ ਬਾਬਾ ਨੌਧ ਸਿੰਘ ਪਿੰਡ ਚੱਬਾ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਗਿਆ, ਜਿਸ ਵਿਚ ਸਿੰਘ ਸਹਿਬਾਨ, ਨਿਹੰਗ ਸਿੰਘ ਜਥੇਬੰਦੀਆਂ, ਕਾਰ ਸੇਵਾ ਵਾਲੇ ਮਹਾਪੁਰਖ, ਵੱਖ-ਵੱਖ ਸੰਪ੍ਰਦਾਵਾਂ, ਧਾਰਮਿਕ ਸਭਾ ਸੁਸਾਇਟੀਆਂ ਤੇ ਦੇਸ਼ ਵਿਦੇਸ਼ ਤੋਂ ਸੰਗਤਾਂ ਵੱਡੀ ਗਿਣਤੀ ’ਚ ਪਹੁੰਚੀਆਂ।

ਇਹ ਵੀ ਪੜ੍ਹੋ- CIA ਸਟਾਫ਼ ਵੱਲੋਂ 20 ਕਰੋੜ ਦੀ ਹੈਰੋਇਨ ਤੇ ਡਰੱਗ ਮਨੀ ਸਣੇ ਦੋ ਵਿਅਕਤੀ ਗ੍ਰਿਫ਼ਤਾਰ

ਇਸ ਮੌਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜੂਰੀ ਵਿਚ ਸਜਾਏ ਗਏ ਵਿਸ਼ਾਲ ਦੀਵਾਨ ਦੌਰਾਨ ਸੰਤ ਬਾਬਾ ਗੁਰਦੇਵ ਸਿੰਘ ਸ਼ਹੀਦੀ ਬਾਗ ਅਨੰਦਪੁਰ ਸਾਹਿਬ, ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਜਥੇ. ਬਾਬਾ ਬਲਬੀਰ ਸਿੰਘ ਬੁੱਢਾ ਦਲ ਵਾਲੇ, ਬਾਬਾ ਅਵਤਾਰ ਸਿੰਘ ਸੁਰਸਿੰਘ, ਬਾਬਾ ਦਰਸ਼ਨ ਸਿੰਘ ਟਾਹਲਾ ਸਾਹਿਬ ਵਾਲੇ, ਬਾਬਾ ਸੁਖਵਿੰਦਰ ਸਿੰਘ ਭੂਰੀ ਵਾਲੇ, ਭਾਈ ਗੁਰਇਕਬਾਲ ਸਿੰਘ ਬੀਬੀ ਕੌਲਾਂ ਜੀ ਭਲਾਈ ਕੇਂਦਰ ਵਾਲੇ ਤੇ ਗਿਆਨੀ ਸੁਖਦੇਵ ਸਿੰਘ ਦਮਦਮੀ ਟਕਸਾਲ ਵਾਲਿਆਂ ਸਮੇਤ ਵੱਡੀ ਗਿਣਤੀ ’ਚ ਸੰਤਾਂ ਮਹਾਪੁਰਸ਼ਾਂ ਨੇ ਜਥੇ. ਬਾਬਾ ਜੋਗਾ ਸਿੰਘ ਦੀ ਰਸਮੀ ਤੌਰ ’ਤੇ ਦਸਤਾਰਬੰਦੀ ਕਰ ਕੇ ਉਨ੍ਹਾਂ ਨੂੰ ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਬਾਬਾ ਬਕਾਲਾ ਸਾਹਿਬ ਦੇ 16ਵੇਂ ਮੁਖੀ ਥਾਪਿਆ।

ਇਹ ਵੀ ਪੜ੍ਹੋ- ਅੰਮ੍ਰਿਤਸਰ ਵਿਖੇ 2 ਸਕੀਆਂ ਭੈਣਾਂ ਨੇ ਲਿਆ ਫਾਹਾ, ਸੁਸਾਇਡ ਨੋਟ 'ਚ ਲਿਖੀ ਹੈਰਾਨੀਜਨਕ ਵਜ੍ਹਾ

ਇਸ ਮੌਕੇ ਬਾਬਾ ਜੋਗਾ ਸਿੰਘ ਨੇ ਸੰਬੋਧਨ ਕਰਦਿਆਂ ਆਖਿਆ ਕਿ ਸ੍ਰੀ ਮਿਸਲ ਸ਼ਹੀਦਾਂ ਤਰਨਾ ਦਲ ਦਾ ਮੈਨੂੰ ਮੁਖੀ ਨਿਯੁਕਤ ਕਰ ਕੇ ਜਿਹੜੀ ਜ਼ਿੰਮੇਵਾਰੀ ਸੌਂਪੀ ਗਈ ਹੈ। ਅਕਾਲ ਪੁਰਖ ਦੀ ਕਿਰਪਾ ਸਦਕਾ ਇਸ ਜ਼ਿੰਮੇਵਾਰੀ ਨੂੰ ਮੈਂ ਪੂਰੀ ਭਾਵਨਾ ਨਾਲ ਨਿਭਾਵਾਂਗਾ। ਇਸ ਮੌਕੇ ਵੱਖ-ਵੱਖ ਨਿਹੰਗ ਸਿੰਘ ਜਥੇਬੰਦੀਆਂ ਦੇ ਮੁਖੀਆਂ ਨੇ ਵੀ ਸਿੰਘ ਸਾਹਿਬ ਜਥੇ. ਬਾਬਾ ਜੋਗਾ ਸਿੰਘ ਨੂੰ ਸੇਵਾ ਦੇ ਕਾਰਜਾਂ ’ਚ ਹਰ ਪੱਖੋਂ ਸਹਿਯੋਗ ਦਾ ਭਰੋਸਾ ਦਿਵਾਇਆ।

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 


Shivani Bassan

Content Editor

Related News