ਦੀਨਾਨਗਰ ਵਿਖੇ ਬਾਬਾ ਸ੍ਰੀ ਚੰਦ ਜੀ ਚੌਕ ਹੋਇਆ ਤਿਆਰ, ਸੰਗਤ ''ਚ ਖੁਸ਼ੀ ਦੀ ਲਹਿਰ

Saturday, May 23, 2026 - 01:45 PM (IST)

ਦੀਨਾਨਗਰ ਵਿਖੇ ਬਾਬਾ ਸ੍ਰੀ ਚੰਦ ਜੀ ਚੌਕ ਹੋਇਆ ਤਿਆਰ, ਸੰਗਤ ''ਚ ਖੁਸ਼ੀ ਦੀ ਲਹਿਰ

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)– ਦੀਨਾਨਗਰ ਸ਼ਹਿਰ ਵਿਚ ਧੰਨ ਧੰਨ  ਬਾਬਾ ਸ੍ਰੀ ਚੰਦ ਜੀ ਦੇ ਨਾਮ ਨਾਲ ਬਣਾਇਆ ਗਿਆ ਚੌਕ ਤਿਆਰ ਹੋਣ ਨਾਲ ਸੰਗਤ ਅਤੇ ਇਲਾਕਾ ਵਾਸੀਆਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਲੰਬੇ ਸਮੇਂ ਤੋਂ ਸੰਗਤ ਵੱਲੋਂ ਕੀਤੀ ਜਾ ਰਹੀ ਇਸ ਮੰਗ ਦੇ ਪੂਰਾ ਹੋਣ ਨਾਲ ਲੋਕਾਂ ਨੇ ਇਸ ਨੂੰ ਧਾਰਮਿਕ ਅਤੇ ਸਮਾਜਿਕ ਪੱਖੋਂ ਵੱਡੀ ਉਪਲੱਬਧੀ ਕਰਾਰ ਦਿੱਤਾ ਹੈ। ਚੌਕ ਦੀ ਤਿਆਰੀ ਦੌਰਾਨ ਇਸ ਨੂੰ ਸੁੰਦਰ ਅਤੇ ਆਕਰਸ਼ਕ ਰੂਪ ਦਿੱਤਾ ਗਿਆ ਹੈ ਤਾਂ ਜੋ ਸ਼ਹਿਰ ਦੀ ਸੁੰਦਰਤਾ ਵਿਚ ਵੀ ਵਾਧਾ ਹੋ ਸਕੇ। ਸੰਗਤ ਦਾ ਕਹਿਣਾ ਹੈ ਕਿ ਬਾਬਾ ਸ੍ਰੀ ਚੰਦ ਜੀ ਪ੍ਰਤੀ ਲੋਕਾਂ ਦੀ ਅਟੁੱਟ ਸ਼ਰਧਾ ਅਤੇ ਵਿਸ਼ਵਾਸ ਹੈ ਅਤੇ ਉਨ੍ਹਾਂ ਦੇ ਨਾਮ ‘ਤੇ ਚੌਕ ਬਣਨ ਨਾਲ ਨਵੀਂ ਪੀੜ੍ਹੀ ਨੂੰ ਵੀ ਉਨ੍ਹਾਂ ਦੇ ਜੀਵਨ ਅਤੇ ਉਪਦੇਸ਼ਾਂ ਬਾਰੇ ਜਾਣਨ ਦਾ ਮੌਕਾ ਮਿਲੇਗਾ।

ਇਹ ਵੀ ਪੜ੍ਹੋ- ਕਹਿਰ ਓ ਰੱਬਾ: ਜ਼ਮੀਨ ਦੇ ਟੋਟੇ ਪਿੱਛੇ ਭਤੀਜੇ ਨੇ ਮਾਰ'ਤਾ ਚਾਚਾ

ਚੌਕ ਦੇ ਤਿਆਰ ਹੋਣ ਉਪਰੰਤ ਇਲਾਕੇ ਦੀ ਸੰਗਤ ਵੱਲੋਂ ਖੁਸ਼ੀ ਦਾ ਪ੍ਰਗਟਾਵਾ ਕੀਤਾ ਗਿਆ ਅਤੇ ਇਸ ਯਤਨ ਨਾਲ ਜੁੜੇ ਲੋਕਾਂ ਦਾ ਧੰਨਵਾਦ ਕੀਤਾ ਗਿਆ। ਸਥਾਨਕ ਨਿਵਾਸੀਆਂ ਨੇ ਕਿਹਾ ਕਿ ਇਹ ਚੌਕ ਨਾ ਸਿਰਫ ਧਾਰਮਿਕ ਆਸਥਾ ਦਾ ਪ੍ਰਤੀਕ ਬਣੇਗਾ, ਸਗੋਂ ਦੀਨਾਨਗਰ ਦੀ ਪਹਿਚਾਣ ਨੂੰ ਵੀ ਨਵਾਂ ਰੂਪ ਦੇਵੇਗਾ।

ਇਹ ਵੀ ਪੜ੍ਹੋ- ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਵਿਭਾਗ ਵੱਲੋਂ 26 ਮਈ...

ਉਨ੍ਹਾਂ ਕਿਹਾ ਕਿ ਚੌਕ ਬਣਨ ਨਾਲ ਆਉਣ ਵਾਲੇ ਸ਼ਰਧਾਲੂਆਂ ਅਤੇ ਰਾਹਗੀਰਾਂ ਲਈ ਵੀ ਇਹ ਇੱਕ ਵਿਸ਼ੇਸ਼ ਆਕਰਸ਼ਣ ਦਾ ਕੇਂਦਰ ਬਣੇਗਾ। ਸ਼ਹਿਰ ਦੇ ਲੋਕਾਂ ਨੇ ਆਸ ਜਤਾਈ ਕਿ ਇਸ ਤਰ੍ਹਾਂ ਦੇ ਵਿਕਾਸ ਕਾਰਜ ਅੱਗੇ ਵੀ ਜਾਰੀ ਰਹਿਣਗੇ, ਤਾਂ ਜੋ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਨੂੰ ਹੋਰ ਪ੍ਰਫਿਲਤ ਕਰ ਸਕੇ। ਚੌਕ ਦੀ ਤਿਆਰੀ ਨਾਲ ਦੀਨਾਨਗਰ ਵਿਚ ਇਕ ਸਕਾਰਾਤਮਕ ਮਾਹੌਲ ਦੇਖਣ ਨੂੰ ਮਿਲ ਰਿਹਾ ਹੈ ਅਤੇ ਸੰਗਤ ਇਸ ਮੌਕੇ ਨੂੰ ਯਾਦਗਾਰ ਮੰਨ ਰਹੀ ਹੈ। ਇਸ ਮੌਕੇ ਗੁਰੂ ਦਾ ਲੰਗਰ ਅਟੁੱਟ ਵਰਤਿਆ ਗਿਆ ।

ਇਹ ਵੀ ਪੜ੍ਹੋ- ਪੰਜਾਬ ’ਚ ਇਸ ਬਿਮਾਰੀ ਨੇ ਧਾਰਿਆ ਭਿਆਨਕ ਰੂਪ, 60 ਹਜ਼ਾਰ ਤੋਂ ਵੱਧ ਨਵੇਂ ਮਰੀਜ਼

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e


author

Shivani Bassan

Content Editor

Related News