ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਦੇ ਮਾੜੇ ਪ੍ਰਬੰਧਾਂ ਕਾਰਨ ਮਰੀਜ਼ਾਂ ਦਾ ਹੋ ਰਿਹੈ ਸੋਸ਼ਣ, ਮੂਕ ਦਰਸ਼ਕ ਬਣਿਆ ਪ੍ਰਸ਼ਾਸਨ

Sunday, Aug 20, 2023 - 12:21 PM (IST)

ਜ਼ਿਲ੍ਹਾ ਪੱਧਰੀ ਸਰਕਾਰੀ ਹਸਪਤਾਲ ਦੇ ਮਾੜੇ ਪ੍ਰਬੰਧਾਂ ਕਾਰਨ ਮਰੀਜ਼ਾਂ ਦਾ ਹੋ ਰਿਹੈ ਸੋਸ਼ਣ, ਮੂਕ ਦਰਸ਼ਕ ਬਣਿਆ ਪ੍ਰਸ਼ਾਸਨ

ਤਰਨਤਾਰਨ (ਰਮਨ)- ਜ਼ਿਲ੍ਹਾ ਪੱਧਰੀ ਹਸਪਤਾਲ ਤਰਨਤਾਰਨ ਵਿਖੇ ਪਿਛਲੇ ਕੁਝ ਸਮੇਂ ਤੋਂ ਮਰੀਜ਼ਾਂ ਦੀ ਜਿੱਥੇ ਕਥਿਤ ਤੌਰ ਉੱਪਰ ਲੁੱਟ ਹੋ ਰਹੀ ਹੈ, ਉੱਥੇ ਹੀ ਕੁਝ ਡਾਕਟਰਾਂ ਦੀ ਮਨਮਰਜ਼ੀਆਂ ਕਾਰਨ ਮਰੀਜ਼ਾਂ ਦਾ ਸ਼ੋਸ਼ਣ ਹੁੰਦਾ ਨਜ਼ਰ ਆ ਰਿਹਾ ਹੈ, ਜਿਸ ਨਾਲ ਪੰਜਾਬ ਸਰਕਾਰ ਦੇ ਮਰੀਜ਼ਾਂ ਪ੍ਰਤੀ ਦਾਅਵੇ ਖੋਖਲੇ ਸਾਬਤ ਹੁੰਦੇ ਨਜ਼ਰ ਆ ਰਹੇ ਹਨ। ਹਸਪਤਾਲ ਪ੍ਰਸ਼ਾਸਨ ਦੀ ਨਜ਼ਰ ਅੰਦਾਜੀ ਕਰਕੇ ਮਰੀਜ਼ਾਂ ਨੂੰ ਪ੍ਰਾਈਵੇਟ ਹਸਪਤਾਲਾਂ ਤੋਂ ਇਲਾਜ ਕਰਵਾਉਣ ਲਈ ਮਜ਼ਬੂਰ ਹੋਣਾ ਪੈ ਰਿਹਾ ਹੈ। ਇਸ ਹਸਪਤਾਲ ਅੰਦਰ ਜਿੱਥੇ ਡਾਕਟਰਾਂ ਦੀ ਲੰਮੇਂ ਸਮੇਂ ਤੋਂ ਘਾਟ ਕਰਕੇ ਮਰੀਜ਼ ਖੱਜਲ ਹੋ ਰਹੇ ਹਨ, ਉੱਥੇ ਹੀ ਅਲਟਰਾ ਸਾਉਂਡ ਅਤੇ ਐਕਸਰੇ ਦੀ ਸੁਵਿਧਾ ਨਾ ਮਿਲਣ ਕਰਕੇ ਮਰੀਜ਼ ਹਸਪਤਾਲ ’ਚ ਘੁੰਮਦੇ ਪ੍ਰਾਈਵੇਟ ਸਕੈਨ ਸੈਂਟਰਾਂ ਦੇ ਕਰਿੰਦਿਆਂ ਦੀ ਭੇਟ ਚੜ੍ਹ ਰਹੇ ਹਨ। ਇਸ ਦੀ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਇਕ ਕਾਮਰੇਡ ਵਲੋਂ ਪਰਿਵਾਰ ਸਮੇਂ ਹਸਪਤਾਲ ਅੰਦਰ ਹੋ ਰਹੀ ਲੁੱਟ ਦੀ ਜਾਣਕਾਰੀ ਦਿੰਦੇ ਹੋਏ ਧਰਨਾ ਲਗਾ ਦਿੱਤਾ ਗਿਆ।

ਇਹ ਵੀ ਪੜ੍ਹੋ- ਧੁੱਸੀ ਬੰਨ੍ਹ ’ਚ ਪਏ ਪਾੜ 250 ’ਚੋਂ 160 ਫੁੱਟ ਭਰਨ ’ਚ ਹੋਈ ਕਾਮਯਾਬੀ ਹਾਸਲ: DC ਹਿਮਾਂਸ਼ੂ ਅਗਰਵਾਲ

ਸਥਾਨਕ ਜ਼ਿਲ੍ਹਾ ਪੱਧਰੀ ਹਸਪਤਾਲ ਵਿਖੇ ਪਿਛਲੇ ਡੇਢ ਮਹੀਨੇ ਤੋਂ ਇਲਾਜ ਲਈ ਚੱਕਰ ਮਾਰ ਰਹੇ ਕਾਮਰੇਡ ਜਸਬੀਰ ਸਿੰਘ ਵਾਸੀ ਜੌਣੇਕੇ ਨੇ ਦੱਸਿਆ ਕਿ ਦੋ ਮਹੀਨੇ ਪਹਿਲਾਂ ਐਕਸਰੇ ਕਰਵਾਉਣ ਲਈ ਆ ਰਹੇ ਹਨ, ਜਿਨ੍ਹਾਂ ਨੂੰ ਕੋਈ ਨਾ ਕੋਈ ਬਹਾਨਾ ਬਣਾ ਕੇ ਮਰੀਜ਼ਾਂ ਨੂੰ ਖੱਜਲ ਖੁਆਰ ਕਰ ਰਹੇ ਹਨ ਤਾਂ ਜੋ ਮਰੀਜ਼ ਮਜ਼ਬੂਰ ਹੋ ਕੇ ਪ੍ਰਾਈਵੇਟ ਸਕੈਨ ਸੈਂਟਰਾਂ ਤੋਂ ਅਲਟਰਾ ਸਾਉਂਡ ਅਤੇ ਐਕਸਰੇ ਕਰਵਾ ਸਕਣ। ਉਨ੍ਹਾਂ ਦੋਸ਼ ਲਗਾਉਂਦੇ ਹੋਏ ਕਿਹਾ ਕਿ ਹਸਪਤਾਲ ਅੰਦਰ ਡਾਕਟਰ ਡਾਕੂ ਬਣ ਚੁੱਕੇ ਹਨ ਜੋ ਮਰੀਜ਼ਾਂ ਦੀ ਲੁੱਟ ਕਰ ਰਹੇ ਹਨ। ਇਸ ਦੌਰਾਨ ਕਾਮਰੇਡ ਵਲੋਂ ਹਸਪਤਾਲ ਅੰਦਰ ਪਰਿਵਾਰ ਸਮੇਤ ਜ਼ਮੀਨ ’ਤੇ ਬੈਠ ਧਰਨਾ ਲਗਾਉਂਦੇ ਹੋਏ ਮੁਰਦਾਬਾਦ ਦੇ ਨਾਅਰੇ ਲਗਾਏ ਗਏ।

PunjabKesari

ਇਹ ਵੀ ਪੜ੍ਹੋ- ਕੈਨੇਡਾ ਵਿਖੇ ਮੌਤ ਦੇ ਮੂੰਹ 'ਚ ਗਏ ਦਲਜੀਤ ਦੀ ਲਾਸ਼ ਪਹੁੰਚੀ ਅੰਮ੍ਰਿਤਸਰ ਏਅਰਪੋਰਟ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਹਰਜਿੰਦਰ ਸਿੰਘ ਨੇ ਦੱਸਿਆ ਕਿ ਹਸਪਤਾਲ ਅੰਦਰ ਕੁਝ ਡਾਕਟਰਾਂ ਵਲੋਂ ਮਰੀਜ਼ਾਂ ਨੂੰ ਇਲਾਜ ਦੇ ਬਹਾਨੇ ਖ਼ਰਾਬ ਕੀਤਾ ਜਾ ਰਿਹਾ ਹੈ। ਇਸ ਦੌਰਾਨ ਉਨ੍ਹਾਂ ਵਲੋਂ ਨਿੱਜੀ ਤੌਰ ਉੱਪਰ ਕਰਿੰਦੇ ਰੱਖੇ ਗਏ ਹਨ ਜੋ ਮਰੀਜ਼ਾਂ ਨੂੰ ਵੱਖਰੇ ਤੌਰ ਉੱਪਰ ਟੈਸਟ, ਐਕਸਰੇ, ਦਵਾਈ ਕਿੱਥੋਂ ਲੈਣੀਆਂ ਹਨ ਦੀ ਜਾਣਕਾਰੀ ਦਿੰਦੇ ਹੋਏ ਆਪਣੇ ਜਾਲ ਵਿਚ ਫ਼ਸਾ ਲੈਂਦੇ ਹਨ। ਉਨ੍ਹਾਂ ਦੱਸਿਆ ਕਿ ਇਸ ਧੱਕੇਸ਼ਾਹੀ ਨੂੰ ਹਸਪਤਾਲ ਪ੍ਰਸ਼ਾਸਨ ਰੋਕਣ ਵਿਚ ਅਸਫ਼ਲ ਸਾਬਤ ਹੋ ਰਿਹਾ ਹੈ। ਉਨ੍ਹਾਂ ਦੱਸਿਆ ਕਿ ਹਸਪਤਾਲ ਅੰਦਰ ਲਿਫ਼ਟਾਂ ਬੰਦ ਹੋਣ ਕਾਰਨ ਬਜ਼ੁਰਗ ਮਰੀਜ਼ਾਂ ਨੂੰ ਭਾਰੀ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ ਅਤੇ ਹਸਪਤਾਲ ਵਿਚ ਜ਼ਿਆਦਾਤਰ ਜ਼ਰੂਰੀ ਦਵਾਈਆਂ ਮੌਜੂਦ ਨਾ ਹੋਣ ਕਾਰਨ ਮਰੀਜ਼ਾਂ ਨੂੰ ਮਹਿੰਗੀਆਂ ਦਵਾਈਆਂ ਖ੍ਰੀਦਣ ਲਈ ਮਜ਼ਬੂਰ ਕੀਤਾ ਜਾਂਦਾ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾ ਡਾਕਟਰਾਂ ਦੇ ਹਸਪਤਾਲ ਲੇਟ ਪੁਜੱਣ ਕਰਕੇ ਮਰੀਜ਼ ਪ੍ਰੇਸ਼ਾਨ ਹੁੰਦੇ ਹਨ।

ਇਹ ਵੀ ਪੜ੍ਹੋ- ਹਰੀਕੇ ਹਥਾੜ ਖ਼ੇਤਰ 'ਚ ਧੁੱਸੀ ਬੰਨ੍ਹ ਨੂੰ ਲੱਗੀ ਢਾਹ, 32 ਪਿੰਡਾਂ ਲਈ ਬਣਿਆ ਵੱਡਾ ਖ਼ਤਰਾ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਨੇ ਦੱਸਿਆ ਕਿ ਹਸਪਤਾਲ ਦੀਆਂ ਮੁਸ਼ਕਿਲਾਂ ਸਬੰਧੀ ਸੀਨੀਅਰ ਮੈਡੀਕਲ ਅਫ਼ਸਰ ਪਾਸੋਂ ਰਿਪੋਰਟ ਲੈਣਗੇ। ਉਨ੍ਹਾਂ ਦੱਸਿਆ ਕਿ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।

ਇਹ ਵੀ ਪੜ੍ਹੋ- ਧੁੱਸੀ ਬੰਨ੍ਹ 'ਚ ਪਏ 300 ਫੁੱਟ ਪਾੜ ਨੂੰ ਭਰਨ ਦਾ ਕੰਮ ਜੰਗੀ ਪੱਧਰ 'ਤੇ ਜਾਰੀ, ਲੱਗਣਗੇ ਢਾਈ ਲੱਖ ਮਿੱਟੀ ਦੇ ਬੋਰੇ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News