ਮਾੜੇ ਅਨਸਰਾਂ ਦੀ ਭਾਲ ’ਚ ਪੁਲਸ ਨੇ ਚਲਾਇਆ ਸਰਚ ਅਪ੍ਰੇਸ਼ਨ, 74 ਨਾਕਿਆਂ ’ਤੇ 1155 ਮੁਲਾਜ਼ਮ ਤਾਇਨਾਤ

07/24/2022 12:26:22 PM

ਅੰਮ੍ਰਿਤਸਰ (ਅਰੁਣ) - ਸ਼ਹਿਰ ਦੀ ਅਮਨ-ਸ਼ਾਂਤੀ ਤੋਂ ਇਲਾਵਾ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣ ਦੇ ਮੰਤਵ ਨਾਲ ਕਮਿਸ਼ਨਰ ਪੁਲਸ ਅੰਮ੍ਰਿਤਸਰ ਵੱਲੋ ਏ.ਡੀ.ਜੀ.ਪੀ. ਟ੍ਰੈਫਿਕ ਏ.ਐੱਸ.ਰਾਏ. (ਆਈ. ਪੀ. ਐੱਸ.) ਦੀ ਮੌਜੂਦਗੀ ’ਚ ਆਰਡੀਨੈਂਸ ਸਰਚ ਆਪ੍ਰੇਸ਼ਨ ਤਹਿਤ ਸ਼ਹਿਰ ਦੇ ਵੱਖ-ਵੱਖ ਇਲਾਕਿਆਂ ਵਿਚ ਨਾਕਾਬੰਦੀ ਕੀਤੀ ਗਈ। ਏ. ਡੀ. ਜੀ. ਪੀ. ਰਾਏ ਨੇ ਦੱਸਿਆ ਕਿ ਇਸ ਸਰਚ ਅਪ੍ਰੇਸ਼ਨ ਅਤੇ ਇਲਾਕਾ ਸਿਟੀ ਨਾਕਿਆਂ ਦਾ ਮੁੱਖ ਮਕਸਦ ਜਿੱਥੇ ਸਮਾਜ ਵਿਰੋਧੀ ਅਨਸਰਾਂ ਨੂੰ ਨੱਥ ਪਾਉਣਾ ਹੈ, ਉੱਥੇ ਨਾਲ ਆਮ ਨਾਗਰਿਕਾਂ ਦੇ ਦਿਲਾਂ ’ਚੋਂ ਖੌਫ ਦੀ ਭਾਵਨਾਂ ਨੂੰ ਦੂਰ ਕਰਨਾ ਪੁਲਸ ਦੀ ਪਹਿਲ ਕਦਮੀ ਹੈ। 

ਪੜ੍ਹੋ ਇਹ ਵੀ ਖ਼ਬਰ: 'ਗੋਲਡਨ ਬੁਆਏ' ਨੀਰਜ ਚੋਪੜਾ ਨੇ ਰਚਿਆ ਇਤਿਹਾਸ, ਵਿਸ਼ਵ ਚੈਂਪੀਅਨਸ਼ਿਪ 'ਚ ਜਿੱਤਿਆ ਚਾਂਦੀ ਦਾ ਤਮਗਾ 

ਉਨ੍ਹਾਂ ਦੱਸਿਆ ਕਿ ਕਮਿਸ਼ਨਰ ਪੁਲਸ ਅਰੁਣਪਾਲ ਸਿੰਘ ਦੀ ਦੇਖ-ਰੇਖ ਵਿਚ ਸ਼ਹਿਰ ਦੇ ਕੁਝ ਸੰਵੇਦਨਸ਼ੀਲ ਇਲਾਕਿਆਂ ਵਿਚ ਪੁਲਸ ਦੀ ਗਸ਼ਤ ਨੂੰ ਤੇਜ਼ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਾਮ 4 ਤੋਂ 7 ਵਜੇ ਤਕ ਚੱਲਣ ਵਾਲੇ ਇਸ ਅਹਿਮ ਸਰਚ ਅਭਿਆਨ ਦੌਰਾਨ ਪੁਲਸ ਵਲੋਂ ਨਸ਼ਾ ਸਮੱਗਲਰਾਂ ਤੋਂ ਇਲਾਵਾ ਸਮਾਜ ਵਿਰੋਧੀ ਅਨਸਰਾਂ ਨੂੰ ਬੇਪਰਦ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਡੀ. ਜੀ. ਪੀ. ਗੌਰਵ ਯਾਦਵ ਦੀਆਂ ਹਦਾਇਤਾਂ ਮੁਤਾਬਕ ਨਸ਼ਾ ਸਮੱਗਲਰਾਂ ਅਤੇ ਗੈਂਗਸਟਰਾਂ ਨੂੰ ਪੂਰੀ ਤਰ੍ਹਾਂ ਨੱਥ ਪਾਉਣ ਦੇ ਮੰਤਵ ਨਾਲ ਪੁਲਸ ਜੰਗੀ ਪੱਧਰ ’ਤੇ ਆਪਣੀ ਡਿਊਟੀ ਨਿਭਾ ਰਹੀ ਹੈ।

ਪੜ੍ਹੋ ਇਹ ਵੀ ਖ਼ਬਰ: ਸਿੱਧੂ ਮੂਸੇਵਾਲਾ ਨੂੰ ਪਾਕਿਸਤਾਨ ਸਰਕਾਰ ਦੇਵੇਗੀ ‘ਵਾਰਿਸ ਸ਼ਾਹ’ ਐਵਾਰਡ!

ਮਾੜੇ ਅਨਸਰਾਂ ਨੂੰ ਬੇਪਰਦ ਕਰਨ ਲਈ ਪੁਲਸ ਮੁਸਤੈਦ
ਏ.ਡੀ.ਜੀ.ਪੀ. ਟ੍ਰੈਫਿਕ ਏ.ਐੱਸ. ਰਾਏ ਨੇ ਪ੍ਰੈੱਸ ਨਾਲ ਗੱਲਬਾਤ ਜਾਰੀ ਰੱਖਦਿਆਂ ਕਿਹਾ ਕਿ ਨਸ਼ਾ ਸਮੱਗਲਰਾਂ, ਗੈਂਗਸਟਰਾਂ, ਮਾੜੇ ਅਨਸਰਾਂ ਨੂੰ ਹਰ ਹੀਲੇ ਬੇਪਰਦ ਕਰਨ ਲਈ ਪੁਲਸ ਮੁਸਤੈਦ ਹੈ।

ਸੱਕੀ ਵਾਹਨ ਪੁਲਸ ਨੇ ਲਏ ਕਬਜ਼ੇ ਵਿਚ
ਇਸ ਸਰਚ ਅਪ੍ਰੇਸ਼ਨ ਦੌਰਾਨ ਪੁਲਸ ਦੇ ਦਸਤਿਆਂ ਵੱਲੋਂ ਕੁਝ ਸ਼ੱਕੀ ਵਿਅਕਤੀਆਂ ਅਤੇ ਵਾਹਨਾਂ ਨੂੰ ਵੀ ਕਬਜ਼ੇ ਵਿਚ ਲਿਆ ਗਿਆ।

ਪੜ੍ਹੋ ਇਹ ਵੀ ਖ਼ਬਰ: ਹੈਰਾਨੀਜਨਕ ਖ਼ੁਲਾਸਾ : ਕੁੜੀਆਂ ਦੇ ਗੈਂਗ ਨੇ ਕਰਨਾ ਸੀ ਸਿੱਧੂ ਮੂਸੇਵਾਲਾ ਦਾ ਕਤਲ, ਬਣਾਈਆਂ ਸਨ ਇਹ ਯੋਜਨਾਵਾਂ

ਜਾਰੀ ਰਹੇਗਾ ਸਰਚ ਅਪ੍ਰੇਸ਼ਨ : ਪੁਲਸ ਕਮਿਸ਼ਨਰ
ਪੁਲਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਕਿਹਾ ਕਿ ਮਾੜੇ ਅਤੇ ਸਮਾਜ ਵਿਰੋਧੀ ਅਨਸਰਾਂ ਦੀ ਭਾਲ ਲਈ ਪੁਲਸ ਵੱਲੋਂ ਸ਼ੁਰੂ ਕੀਤਾ ਗਿਆ ਇਹ ਸਰਚ ਅਪ੍ਰੇਸ਼ਨ ਅਗਾਂਹ ਵੀ ਜਾਰੀ ਰਹੇਗਾ ਅਤੇ ਨਸ਼ਾ ਸਮੱਗਲਰਾਂ ਨੂੰ ਬੇਪਰਦ ਕਰ ਕੇ ਸੀਖਾਂ ਪਿੱਛੇ ਭੇਜਿਆ ਜਾਵੇਗਾ।
 


rajwinder kaur

Content Editor

Related News