ਪਾਕਿਸਤਾਨੀ ਸ਼ਰਧਾਲੂਆਂ ਦਾ ਬੈਗ ਚੋਰੀ ਕਰਨ ਵਾਲਾ ਕਾਬੂ, 3 ਪਾਸਪੋਰਟ ਨਕਦੀ ਤੇ ਹੋਰ ਸਾਮਾਨ ਬਰਾਮਦ
Thursday, Jul 06, 2023 - 06:30 PM (IST)

ਅੰਮ੍ਰਿਤਸਰ (ਜ.ਬ.)- ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਲਈ ਭਾਰਤ ਪੁੱਜੇ ਪਾਕਿਸਤਾਨੀ ਪਰਿਵਾਰ ਦਾ ਰੇਲਵੇ ਸਟੇਸ਼ਨ ਤੋਂ ਕੀਮਤੀ ਬੈਗ ਚੋਰੀ ਕਰ ਕੇ ਦੌੜੇ ਇਕ ਮੁਲਜ਼ਮ ਨੂੰ ਥਾਣਾ ਮਕਬੂਲਪੁਰਾ ਦੀ ਪੁਲਸ ਨੇ ਕਾਬੂ ਕਰ ਲਿਆ। ਥਾਣਾ ਮੁਖੀ ਇੰਸਪੈਕਟਰ ਅਮੋਲਕਦੀਪ ਸਿੰਘ ਨੇ ਦੱਸਿਆ ਕਿ ਸ਼ੱਕ ਦੇ ਆਧਾਰ ’ਤੇ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸਤਨਾਮ ਸਿੰਘ ਪੁੱਤਰ ਮੰਦਿਰ ਸਿੰਘ ਵਾਸੀ ਜੈਤੋ, ਜ਼ਿਲ੍ਹਾ ਫਰੀਦਕੋਟ ਕੋਲੋਂ ਇਕ ਬੈਗ, ਜਿਸ ਵਿਚ ਪਾਕਿਸਤਾਨੀ ਤਿੰਨ ਪਾਸਪੋਰਟ ਨਾਮਕ ਮਈ ਰਤਨ, ਵਿਕਰਮਜੀਤ ਅਤੇ ਰਾਮ ਜਮਾਰਾ, 15 ਹਜ਼ਾਰ ਰੁਪਏ ਨਕਦ ਪਾਕਿਸਤਾਨੀ ਕਰੰਸੀ ਤੋਂ ਇਲਾਵਾ ਕੱਪੜੇ ਬਰਾਮਦ ਹੋਏ।
ਇਹ ਵੀ ਪੜ੍ਹੋ- ਵਿਜੀਲੈਂਸ ਦੀ ਵੱਡੀ ਕਾਰਵਾਈ, 8 ਲੱਖ ਰੁਪਏ ਰਿਸ਼ਵਤ ਲੈਂਦਿਆਂ ਸਰਕਾਰੀ ਵਕੀਲ ਕਾਬੂ
ਮੁੱਢਲੀ ਪੁੱਛਗਿੱਛ ਦੌਰਾਨ ਮੁਲਜ਼ਮ ਨੇ ਮੰਨਿਆ ਕਿ ਇਹ ਬੈਗ ਉਸ ਵੱਲੋਂ ਬੀਤੀ ਰਾਤ ਅੰਮ੍ਰਿਤਸਰ ਰੇਲਵੇ ਸਟੇਸ਼ਨ ਤੋਂ ਚੋਰੀ ਕੀਤਾ ਗਿਆ ਸੀ। ਇਸ ਪਰਿਵਾਰ ਵਲੋਂ ਬੀਤੇ ਦਿਨ ਅਟਾਰੀ ਵਾਹਗਾ ਰੇਲਵੇ ਸਟੇਸ਼ਨ ਰਾਹੀਂ ਵਾਪਸ ਪਾਕਿਸਤਾਨ ਜਾਣਾ ਸੀ। ਮਕਬੂਲਪੁਰਾ ਪੁਲਸ ਵਲੋਂ ਜੀ. ਆਰ. ਪੀ. ਨਾਲ ਸੰਪਰਕ ਕਰਨ ਮਗਰੋਂ ਇਹ ਬੈਗ ਸੰਬੰਧਤ ਪਰਿਵਾਰ ਦੇ ਹਵਾਲੇ ਕਰ ਦਿੱਤਾ ਗਿਆ। ਮੁਲਜ਼ਮ ਸਤਨਾਮ ਸਿੰਘ ਖ਼ਿਲਾਫ਼ ਮਾਮਲਾ ਦਰਜ ਕਰ ਕੇ ਪੁਲਸ ਵੱਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਇਹ ਵੀ ਪੜ੍ਹੋ- ਅੰਮ੍ਰਿਤਸਰ 'ਚ ਪੁਲਸ ਤੇ ਗੈਂਗਸਟਰਾਂ ਵਿਚਾਲੇ ਤਾਬੜਤੋੜ ਫਾਇਰਿੰਗ, ਗੈਂਗਸਟਰ ਅਰਸ਼ਦੀਪ ਦੇ ਲੱਗੀ ਗੋਲ਼ੀ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8