ਬਹਿਰਾਮਪੁਰ ਪੁਲਸ ਵੱਲੋਂ ਦੋ ਨਾਜਾਇਜ਼ ਪਿਸਤੌਲਾਂ ਸਮੇਤ ਇਕ ਨੌਜਵਾਨ ਨੂੰ ਕੀਤਾ ਕਾਬੂ

Friday, Sep 20, 2024 - 02:11 PM (IST)

ਬਹਿਰਾਮਪੁਰ ਪੁਲਸ ਵੱਲੋਂ ਦੋ ਨਾਜਾਇਜ਼ ਪਿਸਤੌਲਾਂ ਸਮੇਤ ਇਕ ਨੌਜਵਾਨ ਨੂੰ ਕੀਤਾ ਕਾਬੂ

ਬਹਿਰਾਮਪੁਰ/ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)-ਵਿਧਾਨ ਸਭਾ ਹਲਕਾ ਦੀਨਾਨਗਰ ਅਧੀਨ ਆਉਂਦੇ ਪੁਲਿਸ ਸਟੇਸ਼ਨ ਬਹਿਰਾਮਪੁਰ  ਪੁਲਸ ਨੂੰ ਉਸ ਸਮੇਂ ਵੱਡੀ ਸਫ਼ਲਤਾ ਮਿਲੀ ਜਦ ਇੱਕ ਨੌਜਵਾਨ ਨੂੰ ਗੁਪਤ ਸੂਚਨਾ ਦੇ ਅਧਾਰ ਤੇ ਉਸ ਕੋਲੋਂ ਦੋ ਪਿਸਤੌਲਾਂ ਸਮੇਤ 2 ਜਿੰਦਾ ਕਾਰਤੂਸ  ਸਮੇਤ ਕਾਬੂ ਕੀਤਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ ਦੀਨਾਨਗਰ ਸੁਰਿੰਦਰ ਸਿੰਘ ਨੇ ਦੱਸਿਆ ਕਿ ਐੱਸ. ਐੱਚ. ਓ. ਬਹਿਰਾਮਪੁਰ ਸਰਬਜੀਤ ਸਿੰਘ ਨੂੰ ਗੁਪਤ ਸੂਚਨਾ ਮਿਲੀ ਸੀ ਕਿ ਇਕ ਨੌਜਵਾਨ ਇਲਾਕੇ ਅੰਦਰ ਨਾਜਾਇਜ਼ ਪਿਸਤੌਲ ਲੈ ਕੇ ਘੁੰਮ ਰਿਹਾ। ਉਨ੍ਹਾਂ ਵੱਲੋਂ ਤੁਰੰਤ ਭਾਰੀ ਪੁਲਸ ਫੋਰਸ ਦੀ ਅਗਵਾਈ ਨਾਲ ਗੈਸ ਏਜੰਸੀ ਕਠਿਆਲੀ ਰੋਡ 'ਤੇ ਨਾਕਾਬੰਦੀ ਕੀਤੀ ਹੋਈ ਜਦ ਇਹ ਨੌਜਵਾਨ ਪੈਦਲ ਆ ਰਿਹਾ ਸੀ ਤਾਂ ਇਸ ਨੂੰ ਸ਼ੱਕ ਦੇ ਆਧਾਰ 'ਤੇ ਰੋਕਿਆ ਗਿਆ।

ਇਹ ਵੀ ਪੜ੍ਹੋ-ਪੰਜਾਬ ਦੇ ਇਸ ਇਲਾਕੇ 'ਚ ਆਇਆ ਬਾਘ, ਲੋਕਾਂ 'ਚ ਦਹਿਸ਼ਤ

ਨੌਜਵਾਨ ਪੁਲਸ ਪਾਰਟੀ ਵੇਖ ਕੇ ਘਬਰਾ ਗਿਆ ਪੁਲਸ ਵੱਲੋਂ ਜਦ ਸਖ਼ਤੀ ਨਾਲ ਪੁੱਛਗਿਛ ਕੀਤੀ ਗਈ ਤਾਂ ਇਹ ਨੌਜਵਾਨ ਨੇ ਆਪਣੇ ਹੱਥ ਵਿੱਚ ਲਿਫਾਫਾ ਫੜਿਆ ਹੋਇਆ ਸੀ ਜਦ ਲਿਫਾਫੇ ਦੀ ਚੈਕਿੰਗ ਕੀਤੀ ਤਾਂ ਉਸ ਵਿੱਚੋਂ  ਇਕ ਪਿਸਤੌਲ, 32 ਬੋਰ  ਅਤੇ ਇੱਕ 30 ਬੋਰ ਪਿਸਤੌਲ ਸਮੇਤ ਦੋ ਜਿੰਦਾ ਰੋਂਦ ਬਰਾਮਦ ਹੋਏ।

ਇਹ ਵੀ ਪੜ੍ਹੋ-  ਪੰਜਾਬ ਦੇ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸੂਬੇ ਦੇ 7 ਜ਼ਿਲ੍ਹਿਆਂ 'ਚ ਅੱਜ ਮੀਂਹ ਪੈਣ ਦੀ ਸੰਭਾਵਨਾ

ਪੁਲਸ ਵੱਲੋਂ ਮੌਕੇ 'ਤੇ ਹੀ ਨੌਜਵਾਨ ਨੂੰ ਗ੍ਰਿਫ਼ਤਾਰ ਕਰਕੇ ਉਸ ਵਿਰੁੱਧ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਮੁਤਾਬਕ ਮੁਲਜ਼ਮ ਨੌਜਵਾਨ ਦੀ ਪਛਾਣ ਗੁਰਜਿੰਦਰ ਸਿੰਘ ਪੁੱਤਰ ਹਰਵਿੰਦਰ ਸਿੰਘ ਵਾਸੀ ਸੁਲਤਾਨੀ ਪੁਲਸ ਸਟੇਸ਼ਨ ਦੌਰਾਗਲਾ ਵਿਰੁੱਧ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ । ਉਨ੍ਹਾਂ ਦੱਸਿਆ ਕਿ ਅੱਜ ਮਾਨਯੋਗ ਕੋਰਟ 'ਚ ਪੇਸ਼ ਕਰਕੇ ਇਸ ਦਾ ਰਿਮਾਂਡ ਹਾਸਲ ਕੀਤਾ ਜਾਵੇਗਾ। 

ਇਹ ਵੀ ਪੜ੍ਹੋ- NIA ਨੇ ਅੰਮ੍ਰਿਤਪਾਲ ਸਿੰਘ ਦੇ ਚਾਚੇ ਪ੍ਰਗਟ ਸਿੰਘ ਨੂੰ 26 ਨੂੰ ਕੀਤਾ ਤਲਬ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 


author

Shivani Bassan

Content Editor

Related News