ਬਹੁਜਨ ਸਮਾਜ ਪਾਰਟੀ ਵਿਧਾਨ ਸਭਾ ਚੋਣਾਂ ਦੌਰਾਨ ਤੀਸਰੇ ਬਦਲ ਵਜੋਂ ਉਭਰੇਗੀ: ਛੱਜਲਵੱਡੀ

02/19/2021 5:21:14 PM

ਬਾਬਾ ਬਕਾਲਾ ਸਾਹਿਬ (ਰਾਕੇਸ਼) - ਬਹੁਜਨ ਸਮਾਜ ਪਾਰਟੀ ਨੇ ਨਗਰ ਕੌਂਸਲ ਤੇ ਨਗਰ ਪੰਚਾਇਤ ਦੀਆਂ ਚੋਣਾਂ ਵਿਚ ਆਪਣੇ ਵੋਟ ਬੈਂਕ ਨੂੰ ਆਪਣੇ ਵੱਲ ਖਿੱਚ ਲਿਆ ਹੈ, ਜਿਸ ਨਾਲ ਬਸਪਾ ਦਾ ਵੋਟ ਬੈਂਕ ਪੰਜਾਬ ਵਿਚ ਤੀਸਰੇ ਸਥਾਨ ’ਤੇ ਰਹੇਗਾ। 2022 ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਬਸਪਾ ਤੀਸਰੀ ਧਿਰ ਵਜੋਂ ਉਭਰੇਗੀ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਵਾ ਬਸਪਾ ਦੇ ਸੂਬਾਈ ਜਨਰਲ ਸਕੱਤਰ ਸਵਿੰਦਰ ਸਿੰਘ ਛੱਜਲਵੱਡੀ ਨੇ ਕਰਦਿਆਂ ਕਿਹਾ ਕਿ ਹੁਣ ਪੰਜਾਬ ਵਿਚ ਬਸਪਾ ਤੋਂ ਬਗੈਰ ਕੋਈ ਵੀ ਪਾਰਟੀ ਆਪਣੀ ਨਿਰੋਲ ਸਰਕਾਰ ਨਹੀ ਬਣਾ ਸਕੇਗੀ, ਕਿਉਂਕਿ ਪੰਜਾਬ-ਚੰਡੀਗੜ੍ਹ ਦੇ ਬਸਪਾ ਇੰਚਾਰਜ਼ ਰਣਧੀਰ ਸਿੰਘ ਬੈਣੀਵਾਲ ਤੇ ਸੂਬਾਈ ਪ੍ਰਧਾਨ ਜਸਬੀਰ ਸਿੰਘ ਗੜੀ ਦੀਆਂ ਕੋਸ਼ਿਸ਼ਾਂ ਸਦਕਾਂ ਅੱਜ ਪਾਰਟੀ ਦਾ ਨਾਮ ਹਰ ਜ਼ੁਬਾਨ `ਤੇ ਚੱਲ ਰਿਹਾ। 

ਪੜ੍ਹੋ ਇਹ ਵੀ ਖ਼ਬਰ - ਗੁਰਦਾਸਪੁਰ ’ਚ ਦਿਲ ਕੰਬਾਊ ਵਾਰਦਾਤ : 12ਵੀਂ ਦੇ ਵਿਦਿਆਰਥੀ ਦਾ ਸਕੂਲ ਦੇ ਬਾਹਰ ਤੇਜ਼ਧਾਰ ਹਥਿਆਰਾਂ ਨਾਲ ਕਤਲ  

ਪੜ੍ਹੋ ਇਹ ਵੀ ਖ਼ਬਰ - ਘਰ ‘ਚ ਹਮੇਸ਼ਾ ਰਹਿੰਦਾ ਹੈ ਕਲੇਸ਼ ਤਾਂ ਜ਼ਰੂਰ ਕਰੋ ਇਹ ਉਪਾਅ, ਆਉਣਗੀਆਂ ਖੁਸ਼ੀਆਂ

ਜਾਣਕਾਰੀ ਦਿੰਦੇ ਹੋਏ ਛੱਜਲਵੱਡੀ ਨੇ ਕਿਹਾ ਕਿ ਜਲਦ ਹੀ ਹਲਕਾ ਬਾਬਾ ਬਕਾਲਾ ਸਾਹਿਬ ਵਿਚ ਇਕ ਵਿਸ਼ਾਲ ਇਕੱਠ ਦੌਰਾਨ ਵੱਖ-ਵੱਖ ਪਾਰਟੀਆਂ ਦੇ ਆਗੂ ਅਤੇ ਵਰਕਰ ਬਸਪਾ ਵਿਚ ਸ਼ਾਮਲ ਹੋਣ ਲਈ ਜਾ ਰਹੇ ਹਨ, ਜਿਸ ਨਾਲ ਪਾਰਟੀ ਨੂੰ ਵਧੇਰੇ ਬਲ ਮਿਲੇਗਾ। ਪਾਰਟੀ ਆਪਣਾ ਦਫ਼ਤਰ ਵੀ ਸਥਾਪਿਤ ਕਰਨ ਜਾ ਰਹੀ ਹੈ, ਜਿਥੇ ਹਰ ਵਰਗ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਹੱਲ ਕੀਤਾ ਜਾਵੇਗਾ ਅਤੇ ਕਿਸੇ ਵੀ ਵਰਕਰ ਨਾਲ ਧੱਕੇਸ਼ਾਹੀ ਨਹੀਂ ਹੋਣ ਦਿੱਤੀ ਜਾਵੇਗੀ।

ਪੜ੍ਹੋ ਇਹ ਵੀ ਖ਼ਬਰ - ਫਿਰੋਜ਼ਪੁਰ: BSF ਦੇ ਜਵਾਨਾਂ ਨੇ ਪਾਕਿ ਤਸਕਰਾਂ ਨੂੰ ਭਜਾਉਣ ਲਈ ਕੀਤੀ ਗੋਲੀਬਾਰੀ, ਹੱਥ ਲੱਗੀ ਕਰੋੜਾਂ ਦੀ ਹੈਰੋਇਨ


rajwinder kaur

Content Editor

Related News