ਡੀਪੂ ਦੀ ਕਣਕ ਚੋਰੀ ਕਰਕੇ ਲਿਜਾ ਰਹੇ ਟਰੱਕ ਨੂੰ ਪਨਗ੍ਰੇਨ ਦੇ ਚੇਅਰਮੈਨ ਬਲਦੇਵ ਸਿੰਘ ਨੇ ਕੀਤਾ ਪੁਲਸ ਹਵਾਲੇ

Monday, Sep 09, 2024 - 01:00 PM (IST)

ਅਜਨਾਲਾ/ਭਿੰਡੀ ਸੈਦਾਂ (ਗੁਰਜੰਟ)- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਵਿੱਚ ਭ੍ਰਿਸ਼ਟਾਚਾਰ ਖ਼ਤਮ ਕਰਨ ਦੇ ਦਿੱਤੇ ਸਖ਼ਤ ਦਿਸ਼ਾ ਨਿਰਦੇਸ਼ਾਂ 'ਤੇ ਚੱਲਦਿਆਂ ਪਨਗ੍ਰੇਨ ਪੰਜਾਬ ਦੇ ਚੇਅਰਮੈਨ ਬਲਦੇਵ ਸਿੰਘ ਮਿਆਦੀਆਂ ਅੱਜ ਸਵੇਰ ਤੜਕਸਾਰ ਡੀਪੂ ਦੀ ਕਣਕ ਚੋਰੀ ਕਰਕੇ ਲਿਜਾ ਰਹੇ ਟਰੱਕ ਨੂੰ ਕਾਬੂ ਕਰਕੇ ਪੁਲਸ ਹਵਾਲੇ ਕੀਤਾ ਹੈ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਪਨਗ੍ਰੇਨ ਪੰਜਾਬ ਦੇ ਚੇਅਰਮੈਨ ਬਲਦੇਵ ਸਿੰਘ ਮਿਆਦੀਆ ਨੇ ਦੱਸਿਆ ਕਿ ਲੋੜਵੰਦ ਲਾਭਪਾਤਰੀਆਂ ਨੂੰ ਡੀਪੂ ਤੋਂ ਮਿਲਣ ਵਾਲੀ ਕਣਕ ਨੂੰ ਕੁਝ ਸ਼ਰਾਰਤੀ ਅਨਸਰਾਂ ਵੱਲੋਂ ਇੱਕ ਟਰੱਕ ਨੰਬਰ ਪੀ.ਬੀ 11 ਏ.ਯੂ 9421 ਵਿਚ ਭਰ ਕੇ ਅਣਦੱਸੀ ਜਗ੍ਹਾ 'ਤੇ ਲਿਜਾਇਆ ਜਾ ਰਿਹਾ ਸੀ, ਜਿਸ ਨੂੰ ਫੂਡ ਸਪਲਾਈ ਇੰਸਪੈਕਟਰ ਵਿਨੋਦ ਖੋਸਲਾ ਦੀ ਅਗਵਾਈ ਹੇਠ ਕਾਬੂ ਕਰ ਕੇ ਉਹਨਾਂ ਪਾਸੋਂ ਇਸ ਕਣਕ ਦੇ ਬਿੱਲ ਅਤੇ ਹੋਰ ਕਾਗਜ਼ ਪੱਤਰਾਂ ਦੀ ਪੁੱਛਗਿੱਛ ਕੀਤੀ ਤਾਂ ਸਿਰਫ ਇੱਕ ਕੰਡਾ ਪਰਚੀ ਹੀ ਨਿਕਲੀ।

ਇਹ ਵੀ ਪੜ੍ਹੋ-  ਪਤੀ ਦੇ ਨਾਜਾਇਜ਼ ਸੰਬੰਧਾਂ ਤੋਂ ਦੁਖੀ ਪਤਨੀ ਨੇ ਚੁੱਕਿਆ ਖੌਫ਼ਨਾਕ ਕਦਮ, ਮਰਨ ਤੋਂ ਪਹਿਲਾਂ ਕੀਤੇ ਵੱਡੇ ਖੁਲਾਸੇ

ਜਦੋਂ ਕਿ ਇਸ ਟਰੱਕ ਵਿੱਚ ਟੋਟਲ 550 ਬੈਗ ਕਣਕ ਦੇ ਲਜਾਏ ਜਾ ਰਹੇ ਸਨ। ਉਹਨਾਂ ਕਿਹਾ ਕਿ ਇਸ ਟਰੱਕ ਨੂੰ ਪੁਲਸ ਹਵਾਲੇ ਕਰਨ ਤੋਂ ਬਾਅਦ ਇਸ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ ਤਾਂ ਜੋ ਅਗਲੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਸਕੇ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਬਰਗਰ ਦਾ ਆਰਡਰ ਲੇਟ ਹੋਣ 'ਤੇ ਵਿਅਕਤੀ 'ਤੇ ਚੱਲੀਆਂ ਗੋਲੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


Shivani Bassan

Content Editor

Related News