ਆਮ ਆਦਮੀ ਪਾਰਟੀ ਨੂੰ ਛੱਡ ਬਲਦੇਵ ਸਿੰਘ ਮਿਆਦੀਆਂ BJP ‘ਚ ਸ਼ਾਮਲ

Friday, Oct 17, 2025 - 06:30 PM (IST)

ਆਮ ਆਦਮੀ ਪਾਰਟੀ ਨੂੰ ਛੱਡ ਬਲਦੇਵ ਸਿੰਘ ਮਿਆਦੀਆਂ BJP ‘ਚ ਸ਼ਾਮਲ

ਅੰਮ੍ਰਿਤਸਰ- ਅੰਮ੍ਰਿਤਸਰ ਦੇ ਰਾਜਾਸਾਂਸੀ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਇੰਚਾਰਜ ਰਹੇ ਬਲਦੇਵ ਸਿੰਘ ਮਿਆਦੀਆਂ ਨੇ ਅੱਜ ਪਾਰਟੀ ਨੂੰ ਛੱਡ ਕੇ ਭਾਰਤੀ ਜਨਤਾ ਪਾਰਟੀ (ਭਾਜਪਾ) ਦਾ ਦਾਮਨ ਫੜ ਲਿਆ ਹੈ। ਉਹ ਆਪਣੇ ਨਾਲ ਸੈਂਕੜੇ ਵਰਕਰਾਂ ਅਤੇ ਬਲਾਕ ਸੰਮਤੀ ਮੈਂਬਰਾਂ ਨੂੰ ਲੈ ਕੇ ਲੋਪੋਕੇ ਵਿਖੇ ਹੋਏ ਸਮਾਗਮ ਦੌਰਾਨ ਭਾਜਪਾ ‘ਚ ਸ਼ਾਮਲ ਹੋਏ। ਇਸ ਮੌਕੇ ਉਨ੍ਹਾਂ ਨੂੰ ਭਾਜਪਾ ਦੇ ਕਾਰਜਕਾਰੀ ਪੰਜਾਬ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਪਾਰਟੀ ‘ਚ ਸ਼ਾਮਲ ਕਰਵਾਇਆ।

ਇਹ ਵੀ ਪੜ੍ਹੋ- ਦੀਵਾਲੀ ਤੋਂ ਪਹਿਲਾਂ ਬਟਾਲਾ 'ਚ ਹੋਈ ਠਾਹ-ਠਾਹ, ਚੱਲੀਆਂ ਗੋਲੀਆਂ

ਮਿਆਦੀਆਂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਪਾਰਟੀ ਦੀਆਂ ਬਦਲ ਰਹੀਆਂ ਨੀਤੀਆਂ ਅਤੇ ਵਾਅਦਿਆਂ ਤੋਂ ਮੁਕਰਨ ਦੇ ਕਾਰਨ ਆਮ ਆਦਮੀ ਪਾਰਟੀ ਨੂੰ ਛੱਡਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦਾ ਕਹਿਣਾ ਸੀ ਕਿ ਆਮ ਆਦਮੀ ਪਾਰਟੀ ਨੇ ਪਹਿਲਾਂ ਨੀਤੀ ਬਣਾਈ ਸੀ ਕਿ ਇੱਕ ਪਰਿਵਾਰ ਨੂੰ ਇੱਕ ਹੀ ਟਿੱਕਟ ਦਿੱਤੀ ਜਾਵੇਗੀ, ਪਰ ਚੱਬੇਵਾਲ ਪਰਿਵਾਰ ਨੂੰ ਦੋ ਟਿਕਟਾਂ ਦੇ ਕੇ ਪਾਰਟੀ ਨੇ ਆਪਣੇ ਹੀ ਫੈਸਲਿਆਂ ‘ਤੇ ਪਿੱਠ ਮੋੜ ਲਈ ਹੈ।

ਇਹ ਵੀ ਪੜ੍ਹੋ- ਐਨਕਾਊਂਟਰ ਦੌਰਾਨ ਪੰਜਾਬ 'ਚ ਫੜਿਆ ਗਿਆ ਗੈਂਗਸਟਰ ਲੱਲਾ

ਇਸ ਮੌਕੇ ਭਾਜਪਾ ਦੇ ਕਾਰਜਕਾਰੀ ਪ੍ਰਧਾਨ ਅਸ਼ਵਨੀ ਸ਼ਰਮਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ‘ਤੇ ਤੀਖੇ ਹਮਲੇ ਕਰਦਿਆਂ ਕਿਹਾ ਕਿ ਪਾਰਟੀ ਦੀ ਕਹਿਣੀ ਤੇ ਕਥਨੀ ‘ਚ ਬਹੁਤ ਵੱਡਾ ਫਰਕ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬ ਦੀ ਜਨਤਾ ਆਮ ਆਦਮੀ ਪਾਰਟੀ ਦੀ ਹਕੀਕਤ ਨੂੰ ਸਮਝ ਰਹੀ ਹੈ ਅਤੇ ਭਾਜਪਾ ਹੀ ਇਕੱਲੀ ਪਾਰਟੀ ਹੈ ਜੋ ਵਿਕਾਸ ਅਤੇ ਸੱਚਾਈ ਦੀ ਰਾਹ ‘ਤੇ ਚੱਲ ਰਹੀ ਹੈ। ਲੋਪੋਕੇ ਵਿੱਚ ਹੋਏ ਇਸ ਸਮਾਗਮ ਦੌਰਾਨ ਭਾਜਪਾ ਦੇ ਕਈ ਸਥਾਨਕ ਆਗੂ ਅਤੇ ਵਰਕਰ ਵੀ ਮੌਜੂਦ ਰਹੇ, ਜਿਨ੍ਹਾਂ ਨੇ ਬਲਦੇਵ ਸਿੰਘ ਮਿਆਦੀਆਂ ਦਾ ਖੁੱਲ੍ਹੇ ਦਿਲ ਨਾਲ ਸਵਾਗਤ ਕੀਤਾ।

ਇਹ ਵੀ ਪੜ੍ਹੋ-  ਪੰਜਾਬ 'ਚ ਛੁੱਟੀਆਂ ਦੀ ਝੜੀ, ਨੋਟੀਫਿਕੇਸ਼ਨ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Shivani Bassan

Content Editor

Related News