ਤੇਜ਼ ਰਫ਼ਤਾਰ ਬਲੈਰੋ ਗੱਡੀ ਨੇ ਮੋਟਰਸਾਈਕਲ ਸਵਾਰ 2 ਭਰਾਵਾਂ ਨੂੰ ਮਾਰੀ ਟੱਕਰ, ਹੋਏ ਗੰਭੀਰ ਜ਼ਖ਼ਮੀ

Wednesday, Jul 06, 2022 - 03:13 PM (IST)

ਤੇਜ਼ ਰਫ਼ਤਾਰ ਬਲੈਰੋ ਗੱਡੀ ਨੇ ਮੋਟਰਸਾਈਕਲ ਸਵਾਰ 2 ਭਰਾਵਾਂ ਨੂੰ ਮਾਰੀ ਟੱਕਰ, ਹੋਏ ਗੰਭੀਰ ਜ਼ਖ਼ਮੀ

ਗੁਰਦਾਸਪੁਰ (ਹੇਮੰਤ) - ਤੇਜ਼ ਰਫ਼ਤਾਰ ਬਲੈਰੋ ਗੱਡੀ ਨੇ ਮੋਟਰਸਾਈਕਲ 'ਤੇ ਦਵਾਈ ਲੈਣ ਜਾ ਰਹੇ ਦੋ ਭਰਾਵਾਂ ਨੂੰ ਟੱਕਰ ਮਾਰ ਦਿੱਤੀ, ਜਿਸ ਵਿੱਚ ਦੋਵੇਂ ਭਰਾ ਗੰਭੀਰ ਤੌਰ ’ਤੇ ਜ਼ਖ਼ਮੀ ਹੋ ਗਏ। ਜ਼ਖ਼ਮੀ ਹਾਲਤ ’ਚ ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖਲ ਕਰਵਾਇਆ ਗਿਆ ਹੈ। 

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਖ਼ਮੀ ਸੁਖਦੇਵ ਸਿੰਘ ਪੁੱਤਰ ਲੱਖਾ ਸਿੰਘ ਵਾਸੀ ਪਿੰਡ ਝੰਗੀਆਂ ਮਨਸੂਰ ਨੇ ਦੱਸਿਆ ਕਿ ਉਹ ਆਪਣੇ ਭਰਾ ਨਾਲ ਮੋਟਰਸਾਈਕਲ 'ਤੇ ਦੀਨਾਨਗਰ ਦੇ ਪਿੰਡ ਸਿੰਘੋਵਾਲ ਵਿਖੇ ਦਵਾਈ ਲੈਣ ਲਈ ਜਾ ਰਿਹਾ ਸੀ। ਰਾਸਤੇ ’ਚ ਜਦੋਂ ਉਹ ਪਿੰਡ ਰੁਡਿਆਣਾ ਦੇ ਮੋੜ ਕੋਲ ਪਹੁੰਚੇ ਤਾਂ ਤੇਜ਼ ਰਫ਼ਤਾਰ ਬਲੈਰੋ ਕਾਰ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇਸ ਹਾਦਸੇ ਕਾਰਨ ਉਹ ਦੋਵੇਂ ਭਰਾ ਗੰਭੀਰ ਰੂਪ ’ਚ ਜ਼ਖ਼ਮੀ ਹੋ ਗਏ।


author

rajwinder kaur

Content Editor

Related News