ਤੇਜ਼ ਰਫ਼ਤਾਰ ਬਲੈਰੋ ਕਾਰ ਨੇ ਮੋਟਰਸਾਈਕਲ ਸਵਾਰ ਮਾਂ-ਪੁੱਤਰ ਨੂੰ ਪਿੱਛੋ ਮਾਰੀ ਟੱਕਰ

05/13/2022 5:49:00 PM

ਗੁਰਦਾਸਪੁਰ (ਹੇਮੰਤ) - ਮੋਟਰਸਾਈਕਲ ’ਤੇ ਸਵਾਰ ਹੋ ਕੇ ਆਪਣੇ ਰਿਸ਼ਤੇਦਾਰਾਂ ਕੋਲ ਜਾ ਰਹੇ ਮਾਂ-ਪੁੱਤਰ ਨੂੰ ਪਿੱਛੇ ਤੋਂ ਆ ਰਹੀ ਤੇਜ਼ ਰਫ਼ਤਾਰ ਬਲੈਰੋ ਗੱਡੀ ਵਲੋਂ ਟੱਕਰ ਮਾਰ ਦਿੱਤੀ ਗਈ। ਇਸ ਹਾਦਸੇ ’ਚ ਮਾਂ-ਪੁੱਤਰ ਹੇਠਾਂ ਡਿੱਗਣ ਕਰਕੇ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਲੋਕਾਂ ਨੇ ਸਿਵਲ ਹਸਪਤਾਲ ਗੁਰਦਾਸਪੁਰ ਵਿੱਚ ਇਲਾਜ ਲਈ ਭਰਤੀ ਕਰਵਾਇਆ। 

ਪੜ੍ਹੋ ਇਹ ਵੀ ਖ਼ਬਰ: ਅੰਮ੍ਰਿਤਸਰ ’ਚ ਵੱਡੀ ਵਾਰਦਾਤ: ਤੇਜ਼ਧਾਰ ਹਥਿਆਰ ਨਾਲ ਨੌਜਵਾਨ ਦੀ ਧੌਣ ਵੱਢ ਕੀਤਾ ਕਤਲ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਖ਼ਮੀ ਰਮਨ ਕੁਮਾਰ ਪੁੱਤਰ ਬਚਨ ਲਾਲ ਨਿਵਾਸੀ ਪਿੰਡ ਅਲੀ ਖਾਂ ਨੇ ਦੱਸਿਆ ਕਿ ਉਹ ਆਪਣੀ ਮਾਂ ਰਾਣੋ ਦੇਵੀ ਦੇ ਨਾਲ ਗੁਰਦਾਸਪੁਰ ਨੂੰ ਆ ਰਿਹਾ ਸੀ। ਜਦੋਂ ਉਹ ਪਨਿਆੜ ਸ਼ੂਗਰ ਮਿੱਲ ਤੋਂ ਕੁੱਝ ਅੱਗੇ ਪੁੱਜੇ ਤਾਂ ਪਿੱਛੇ ਤੋਂ ਆ ਰਹੀ ਤੇਜ਼ ਰਫ਼ਤਾਰ ਬਲੈਰੋ ਨੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਹ ਦੋਵੇਂ ਮਾਂ-ਪੁੱਤਰ ਜ਼ਖ਼ਮੀ ਹੋ ਗਏ ।


rajwinder kaur

Content Editor

Related News